ਚੀਨ ''ਚ ਮ੍ਰਿਤਕਾਂ ਦੀ ਗਿਣਤੀ 2,236 ਹੋਈ, 75 ਹਜ਼ਾਰ ਤੋਂ ਜ਼ਿਆਦਾ ਇਨਫੈਕਟਿਡ

02/21/2020 9:25:47 AM

ਬੀਜਿੰਗ (ਬਿਊਰੋ): ਚੀਨ ਵਿਚ ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ।ਚੀਨ ਵਿਚ ਜਾਨਲੇਵਾ ਕੋਰੋਨਾਵਾਇਰਸ ਦਾ ਪ੍ਰਕੋਪ ਕੰਟਰੋਲ ਵਿਚ ਨਹੀਂ ਆ ਰਿਹਾ। ਇਸ ਨਾਲ ਮਰਨ ਵਾਲਿਆਂ ਦੀ ਗਿਣਤੀ ਕਰੀਬ 2200 ਦੇ ਪਾਰ ਹੋ ਗਈ ਹੈ। ਸਮਾਚਾਰ ਏਜੰਸੀ ਏ.ਐੱਫ.ਪੀ. ਦੇ ਮੁਤਾਬਕ ਚੀਨ ਦੇ ਹੁਬੇਈ ਸੂਬੇ ਵਿਚ ਹੋਰ 115 ਲੋਕਾਂ ਦੇ ਮਰਨ ਨਾਲ ਸ਼ੁੱਕਰਵਾਰ ਨੂੰ ਚੀਨ ਵਿਚ ਕੋਰੋਨਾਵਾਇਰਸ ਨਾਲ ਮ੍ਰਿਤਕਾਂ ਦੀ ਗਿਣਤੀ 2236 ਹੋ ਗਈ ਅਤੇ ਪੀੜਤਾਂ ਦੀ ਗਿਣਤੀ 75,465 ਹੋ ਗਈ। 

ਕੋਰੋਨਾਵਾਇਰਸ ਦੇ ਕਹਿਰ ਨਾਲ ਨਾ ਸਿਰਫ ਚੀਨ ਸਗੋਂ ਪੂਰੀ ਦੁਨੀਆ ਦਹਿਸ਼ਤ ਵਿਚ ਹੈ।ਇਹ ਵਾਇਰਸ ਕਰੀਬ 25 ਦੇਸ਼ਾਂ ਵਿਚ ਫੈਲ ਚੁੱਕਾ ਹੈ। ਇੱਥੇ ਦੱਸ ਦਈਏ ਕਿ ਕੋਰੋਨਾਵਾਇਰਸ ਦਾ ਸਭ ਤੋਂ ਜ਼ਿਆਦਾ ਕਹਿਰ ਚੀਨ ਦੇ ਹੁਬੇਈ ਸੂਬੇ ਦੇ ਵੁਹਾਨ ਸ਼ਹਿਰ ਵਿਚ ਦਿਸ ਰਿਹਾ ਹੈ। ਜਿੱਥੇ ਪਿਛਲੇ ਸਾਲ ਦਸੰਬਰ ਵਿਚ ਸਭ ਤੋਂ ਪਹਿਲਾ ਮਾਮਲਾ ਸਾਹਮਣੇ ਆਇਆ ਸੀ। ਹੁਬੇਈ ਸਿਹਤ ਕਮਿਸ਼ਨ ਨੇ ਕਿਹਾ ਕਿ ਸੂਬੇ ਵਿਚ ਵਾਇਰਸ ਦੇ 411 ਨਵੇਂ ਮਾਮਲੇ ਸਾਹਮਣੇ ਆਏ, ਜਿਹਨਾਂ ਵਿਚ 319 ਵੁਹਾਨ ਵਿਚ ਸਨ ਅਤੇ ਬਾਕੀ ਕਈ ਹੋਰ ਸ਼ਹਿਰਾਂ ਦੇ ਸਨ।

Vandana

This news is Content Editor Vandana