ਚੀਨ ''ਚ 44 ਹੋਰ ਲੋਕਾਂ ਦੀ ਮੌਤ ਨਾਲ ਮ੍ਰਿਤਕਾਂ ਦੀ ਗਿਣਤੀ ਹੋਈ 2,788

02/28/2020 10:08:31 AM

ਬੀਜਿੰਗ (ਭਾਸ਼ਾ): ਚੀਨ ਵਿਚ ਕੋਰੋਨਾਵਾਇਰਸ ਦਾ ਪ੍ਰਕੋਪ ਫਿਲਹਾਲ ਕੰਟਰੋਲ ਵਿਚ ਨਹੀਂ ਆ ਰਿਹਾ। ਪਿਛਲੇ ਕੁਝ ਦਿਨਾਂ ਵਿਚ ਗਿਰਾਵਟ ਦੇ ਬਾਅਦ ਨਵੇਂ ਮਾਮਲਿਆਂ ਵਿਚ ਤੇਜ਼ੀ ਆਈ ਹੈ। ਮੱਧ ਚੀਨ ਦੇ ਹੁਬੇਈ ਸੂਬੇ ਦੀ ਰਾਜਧਾਨੀ ਵੁਹਾਨ ਤੋਂ ਇਹ ਵਾਇਰਸ ਪੂਰੇ ਚੀਨ ਸਮੇਤ ਦੁਨੀਆ ਦੇ 48 ਦੇਸ਼ਾਂ ਵਿਚ ਫੈਲ ਚੁੱਕਾ ਹੈ। ਚੀਨ ਦੇ ਬਾਅਦ ਇਸ ਦੇ ਸਭ ਤੋਂ ਜ਼ਿਆਦਾ ਮਾਮਲੇ ਦੱਖਣੀ ਕੋਰੀਆ ਅਤੇ ਈਰਾਨ ਵਿਚ ਸਾਹਮਣੇ ਆਏ ਹਨ।

PunjabKesari

ਚੀਨ ਦੇ ਰਾਸ਼ਟਰੀ ਸਿਹਤ ਕਮਿਸ਼ਨ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਕੋਰੋਨਾਵਾਇਰਸ ਇਨਫੈਕਸ਼ਨ ਦੇ 327 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਇਕ ਦਿਨ ਪਹਿਲਾਂ 406 ਮਾਮਲੇ ਸਾਹਮਣੇ ਆਏ ਸਨ। ਅਧਿਕਾਰੀਆਂ ਦੇ ਮੁਤਾਬਕ 24 ਜਨਵਰੀ ਦੇ ਬਾਅਦ ਤੋਂ ਸ਼ੁੱਕਰਵਾਰ ਨੂੰ ਸਾਹਮਣੇ ਆਏ ਨਵੇਂ ਮਾਮਲਿਆਂ ਦੀ ਗਿਣਤੀ ਸਭ ਤੋਂ ਘੱਟ ਦਰਜ ਹੋਈ ਹੈ। 24 ਜਨਵਰੀ ਨੂੰ ਸਭ ਤੋਂ ਘੱਟ 259 ਮਾਮਲੇ ਸਾਹਮਣੇ ਆਏ ਸਨ। ਦੇਸ਼ ਵਿਚ ਹੁਣ ਤੱਕ 78,947 ਲੋਕ ਇਨਫੈਕਟਿਡ ਹੋ ਚੁੱਕੇ ਹਨ। 

PunjabKesari

ਬੁੱਧਵਾਰ ਨੂੰ 29 ਪੀੜਤਾਂ ਨੇ ਦਮ ਤੋੜ ਦਿੱਤਾ। ਕਰੀਬ ਇਕ ਮਹੀਨੇ ਦੇ ਬਾਅਦ ਇਕ ਦਿਨ ਵਿਚ ਮੌਤਾਂ ਦਾ ਇਹ ਸਭ ਤੋਂ ਘੱਟ ਅੰਕੜਾ ਹੈ। ਚੀਨ ਵਿਚ ਕੋਰੋਨਾਵਾਇਰਸ ਨਾਲ ਹੁਣ ਤੱਕ 2,788 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸਿਹਤ ਕਮਿਸ਼ਨ ਨੇ ਕਿਹਾ ਕਿ ਵੁਹਾਨ ਸਮੇਤ ਹੁਬੇਈ ਦੇ ਹਾਲਾਤ ਹਾਲੇ ਵੀ ਜਟਿਲ ਅਤੇ ਗੰਭੀਰ ਬਣੇ ਹੋਏ ਹਨ। ਦੇਸ਼ ਦੇ ਦੂਜੇ ਖੇਤਰਾਂ ਨੂੰ ਇਨਫੈਕਸ਼ਨ ਫਿਰ ਵਧਣ ਦੇ ਖਤਰੇ ਨੂੰ ਨਜ਼ਰ ਅੰਦਾਜ਼ ਨਹੀਂ ਕਰਨਾ ਚਾਹੀਦਾ। ਇਸ ਵਾਇਰਸ ਕਾਰਨ ਹੁਣ ਤੱਕ 78,824 ਲੋਕ ਇਨਫੈਕਟਿਡ ਹੋ ਚੁੱਕੇ ਹਨ।

PunjabKesari

ਵਿਸ਼ਵ ਸਿਹਤ ਸੰਗਠਨ ਨੇ ਚਿਤਾਵਨੀ ਦਿੱਤੀ ਹੈ ਕਿ ਕੋਰੋਨਾਵਾਇਰਸ ਮਹਾਮਾਰੀ ਨਿਰਣਾਇਕ ਮੋੜ 'ਤੇ ਹੈ। ਇਥੋਂ ਤੱਕ ਕਿ ਚੀਨ ਵੀ ਆਪਣੇ ਦੇਸ਼ ਵਿਚ ਆ ਰਹੇ ਕੋਰੋਨਾਵਾਇਰਸ ਦੇ ਮਾਮਲਿਆਂ ਨਾਲ ਚਿੰਤਤ ਹੈ। ਉਸ ਨੇ ਪ੍ਰਭਾਵਿਤ ਦੇਸ਼ਾਂ ਤੋਂ ਬੀਜਿੰਗ ਪਹੁੰਚਣ ਵਾਲੇ ਲੋਕਾਂ ਨੂੰ 14 ਦਿਨ ਦੇ ਲਈ ਵੱਖਰ ਰੱਖਣ ਦਾ ਆਦੇਸ਼ ਦਿੱਤਾ ਹੈ।


Vandana

Content Editor

Related News