ਗਲਵਾਨ ਘਾਟੀ ਝੜਪ : ਚੀਨ ਨੇ ਪਹਿਲੀ ਵਾਰ ਆਪਣੇ ਫੌਜੀ ਮਾਰੇ ਜਾਣ ਦੀ ਗੱਲ ਕੀਤੀ ਸਵੀਕਾਰ

09/18/2020 11:15:26 AM

ਬੀਜਿੰਗ (ਬਿਊਰੋ): ਪੂਰਬੀ ਲੱਦਾਖ ਵਿਚ ਪਿਛਲੇ ਕਈ ਮਹੀਨਿਆਂ ਤੋਂ ਭਾਰਤ ਅਤੇ ਚੀਨ ਦੇ ਵਿਚ ਸਰਹੱਦੀ ਵਿਵਾਦ ਚੱਲਿਆ ਆ ਰਿਹਾ ਹੈ। 15 ਜੂਨ ਦੀ ਰਾਤ ਗਲਵਾਨ ਘਾਟੀ ਵਿਚ ਭਾਰਤ ਅਤੇ ਚੀਨ ਦੀ ਫੌਜ ਵਿਚ ਹੋਈ ਹਿੰਸਕ ਝੜਪ ਦੇ ਬਾਅਦ ਦੋਹਾਂ ਦੇਸ਼ਾਂ ਦੇ ਵਿਚ ਤਣਾਅ ਸਿਖਰ 'ਤੇ ਪਹੁੰਚ ਗਿਆ ਹੈ। ਚੀਨ ਵਾਸਤਵਿਕ ਕੰਟਰੋਲ ਰੇਖਾ 'ਤੇ ਘੁਸਪੈਠ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ ਜਿਸ ਦਾ ਭਾਰਤੀ ਫੌਜ ਕਰਾਰਾ ਜਵਾਬ ਦੇ ਰਹੀ ਹੈ। ਦੋਹਾਂ ਦੇਸ਼ਾਂ ਵਿਚ ਚੱਲ ਰਹੇ ਤਣਾਅ ਦੇ ਵਿਚ ਪਹਿਲੀ ਵਾਰ ਚੀਨ ਨੇ ਸਵੀਕਾਰ ਕੀਤਾ ਹੈ ਕਿ ਗਲਵਾਨ ਘਾਟੀ ਵਿਚ ਹੋਈ ਹਿੰਸਕ ਝੜਪ ਵਿਚ ਉਸ ਦੇ ਸੈਨਿਕਾਂ ਦੀ ਵੀ ਮੌਤ ਹੋਈ ਸੀ। ਇਸ ਤੋਂ ਪਹਿਲਾਂ ਚੀਨ ਹਮੇਸ਼ਾਂ ਤੋਂ ਇਸ ਗੱਲ ਨੂੰ ਨਕਾਰਦਾ ਰਿਹਾ ਹੈ। 

ਚੀਨ ਦੇ ਅਖਬਾਰ ਗਲੋਬਲ ਟਾਈਮਜ਼ ਨੇ ਇਸ ਗੱਲ ਦੀ ਠੋਸ ਜਾਣਕਾਰੀ ਦਿੱਤੀ ਗਈ ਹੈ ਕਿ ਗਲਵਾਨ ਘਾਟੀ ਵਿਚ ਚੀਨ ਦੀ ਫੌਜ ਨੂੰ ਭਾਰੀ ਨੁਕਸਾਨ ਪਹੁੰਚਿਆ ਸੀ ਅਤੇ ਕਈ ਜਵਾਨਾਂ ਦੀ ਮੌਤ ਹੋ ਗਈ ਸੀ। ਗਲੋਬਲ ਟਾਈਮਜ਼ ਦੇ ਐਡੀਟਰ ਇਨ ਚੀਫ ਹੂ ਝਿਜਿਨ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਦੇ ਇਕ ਬਿਆਨ ਨੂੰ ਟਵੀਟ ਕਰ ਕੇ ਲਿਖਿਆ ਕਿ ਜਿੱਥੇ ਤੱਕ ਮੈਨੂੰ ਜਾਣਕਾਰੀ ਹੈ ਕਿ ਗਲਵਾਨ ਘਾਟੀ ਵਿਚ ਭਾਰਤ ਅਤੇ ਚੀਨ ਫੌਜ ਦੇ ਵਿਚ ਹੋਈ ਝੜਪ ਵਿਚ ਚੀਨੀ ਫੌਜੀਆਂ ਦੇ ਮਾਰੇ ਜਾਣ ਦਾ ਅੰਕੜਾ ਭਾਰਤ ਦੇ 20 ਜਵਾਨਾਂ ਨਾਲੋਂ ਘੱਟ ਸੀ। ਇੰਨਾ ਹੀ ਨਹੀਂ ਭਾਰਤ ਨੇ ਕਿਸੇ ਵੀ ਚੀਨੀ ਫੌਜੀ ਨੂੰ ਬੰਦੀ ਨਹੀਂ ਬਣਾਇਆ ਸੀ ਸਗੋਂ ਚੀਨ ਨੇ ਭਾਰਤ ਦੇ ਸੈਨਿਕਾਂ ਨੂੰ ਬੰਦੀ ਬਣਾ ਲਿਆ ਸੀ। 

ਪੜ੍ਹੋ ਇਹ ਅਹਿਮ ਖਬਰ- ਕੋਰੋਨਾ ਦੇ ਬਾਅਦ ਚੀਨ 'ਚ ਨਵਾਂ ਵਾਇਰਸ, 3,000 ਲੋਕ ਪਾਏ ਗਏ ਬਰੁਸੇਲੋਸਿਸ ਪਾਜ਼ੇਟਿਵ

ਗਲੋਬਲ ਟਾਈਮਜ ਚੀਨ ਦੇ ਪੀਪਲਡ ਡੇਲੀ ਦਾ ਅਧਿਕਾਰਤ ਅੰਗਰੇਜ਼ੀ ਅਖਬਾਰ ਹੈ ਜੋ ਚੀਨ ਦੀ ਸੱਤਾਧਾਰੀ ਪਾਰਟੀ ਚਾਈਨੀਜ਼ ਕਮਿਊਨਿਸਟ ਪਾਰਟੀ ਦਾ ਹੀ ਪਬਲੀਕੇਸ਼ਨ ਹੈ। ਝਿਜਿਨ ਨੇ ਟਵੀਟ ਦੇ ਨਾਲ ਇਕ ਸਕ੍ਰੀਨਸ਼ਾਟ ਸਾਂਝਾ ਕੀਤਾ ਹੈ ਜਿਸ ਵਿਚ ਇਕ ਮੀਡੀਆ ਰਿਪੋਰਟ ਦੇ ਹਵਾਲੇ ਨਾਲ ਲਿਖਿਆ ਹੈ ਕਿ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਸੀ ਕਿ ਝੜਪ ਦੌਰਾਨ ਭਾਰਤ ਨੇ ਚੀਨੀ ਫੌਜ ਨੂੰ ਭਾਰੀ ਨੁਕਸਾਨ ਪਹੁੰਚਾਇਆ ਸੀ। ਉੱਥੇ ਵੀਰਵਾਰ ਨੂੰ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਰਾਜਸਭਾ ਵਿਚ ਭਾਰਤ-ਚੀਨ ਸਰਹੱਦ ਵਿਵਾਦ ਮੁੱਦੇ 'ਤੇ ਬਿਆਨ ਦਿੱਤਾ। ਉਹਨਾਂ ਨੇ ਕਿਹਾ ਕਿ ਅਸੀਂ ਪੂਰਬੀ ਲੱਦਾਖ ਵਿਚ ਚੁਣੌਤੀ ਦਾ ਸਾਹਮਣਾ ਕਰ ਰਹੇ ਹਾਂ। ਅਸੀਂ ਮੁੱਦਿਆਂ ਦਾ ਸ਼ਾਂਤੀਪੂਰਨ ਢੰਗ ਨਾਲ ਹੱਲ ਚਾਹੁੰਦੇ ਹਾਂ। ਸਾਡੇ ਹਥਿਆਰਬੰਦ ਬਲ ਦੇਸ਼ ਦੀ ਪ੍ਰਭੂਸੱਤਾ ਅਤੇ ਖੇਤਰੀ ਅਖੰਡਤਾ ਦੀ ਰੱਖਿਆ ਦੇ ਲਈ ਡਟ ਕੇ ਖੜ੍ਹੇ ਹਨ।


Vandana

Content Editor

Related News