ਵੁਹਾਨ ''ਚ ਫਸੇ ਭਾਰਤੀ ਲੋਕਾਂ ਨੂੰ ਕੱਢਣ ਦੀ ਤਿਆਰੀ, ਏਅਰ ਇੰਡੀਆ ਦਾ ਜਹਾਜ਼ ਤਿਆਰ

Tuesday, Jan 28, 2020 - 11:45 AM (IST)

ਵੁਹਾਨ ''ਚ ਫਸੇ ਭਾਰਤੀ ਲੋਕਾਂ ਨੂੰ ਕੱਢਣ ਦੀ ਤਿਆਰੀ, ਏਅਰ ਇੰਡੀਆ ਦਾ ਜਹਾਜ਼ ਤਿਆਰ

ਬੀਜਿੰਗ (ਬਿਊਰੋ): ਨੋਵੇਲ ਕੋਰੋਨਾਵਾਇਰਸ ਨਾਲ ਪ੍ਰਭਾਵਿਤ ਚੀਨ ਦੇ ਹੁਬੇਈ ਸੂਬੇ ਦੀ ਰਾਜਧਾਨੀ ਵਿਚ ਫਸੇ ਭਾਰਤੀਆਂ ਨੂੰ ਕੱਢਣ ਦੀ ਯੋਜਨਾ ਤਿਆਰ ਕੀਤੀ ਜਾ ਰਹੀ ਹੈ। ਇਸ ਲਈ ਏਅਰ ਇੰਡੀਆ ਦਾ ਇਕ ਜਹਾਜ਼ ਤਿਆਰ ਰੱਖਿਆ ਗਿਆ ਹੈ। ਏਅਰ ਇੰਡੀਆ ਦੇ ਇਕ ਅਧਿਕਾਰੀ ਨੇ ਸੋਮਵਾਰ ਨੂੰ ਦੱਸਿਆ,''ਕੋਰੋਨਾਵਾਇਰਸ ਦੇ ਫੈਲਣ ਦੇ ਖਦਸ਼ੇ ਕਾਰਨ ਵੁਹਾਨ ਵਿਚ ਫਸੇ ਭਾਰਤੀਆਂ ਨੂੰ ਕਢਣ ਲਈ ਏਅਰ ਇੰਡੀਆ ਦਾ ਬੋਇੰਗ-747 ਤਿਆਰ ਰੱਖਿਆ ਗਿਆ ਹੈ।ਇਸ ਸੰਬੰਧ ਵਿਚ ਏਅਰ ਇੰਡੀਆ ਸਰਕਾਰ ਦੇ ਫੈਸਲੇ ਦਾ ਇੰਤਜ਼ਾਰ ਕਰ ਰਹੀ ਹੈ।'' ਇਸ ਤੋਂ ਪਹਿਲਾਂ ਚੀਨ ਵਿਚ ਹੁਣ ਤੱਕ ਇਸ ਖਤਰਨਾਕ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 100 ਦਾ ਅੰਕੜਾ ਪਾਰ ਕਰ ਗਈ ਅਤੇ 1300 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ।ਇਹਨਾਂ ਵਿਚੋਂ ਕਈਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। 

ਇਸ ਸਿਲਸਿਲੇ ਵਿਚ ਸੋਮਵਾਰ ਨੂੰ ਕੈਬਨਿਟ ਸਕੱਤਰ ਰਾਜੀਵ ਗੌਬਾ ਦੀ ਪ੍ਰਧਾਨਗੀ ਵਿਚ ਇਕ ਬੈਠਕ ਹੋਈ ਜਿਸ ਵਿਚ ਇਸ ਦਿਸ਼ਾ ਵਿਚ ਕਦਮ ਚੁੱਕੇ ਜਾਣ ਦਾ ਫੈਸਲਾ ਲਿਆ ਗਿਆ। ਇਸ ਦੇ ਬਾਅਦ ਚੀਨ ਸਥਿਤ ਭਾਰਤੀ ਦੂਤਾਵਾਸ ਦੇ ਅਧਿਕਾਰੀਆਂ ਨੇ ਚੀਨੀ ਅਧਿਕਾਰੀਆਂ ਦੇ ਨਾਲ ਇਕ ਬੈਠਕ ਕੀਤੀ ਅਤੇ ਆਪਣੇ ਨਾਗਰਿਕਾਂ ਨੂੰ ਕੱਢਣ ਦੇ ਵਿਕਲਪਾਂ 'ਤੇ ਵਿਚਾਰ ਵਟਾਂਦਰਾ ਕੀਤਾ। ਵੁਹਾਨ ਵਿਚ ਫਸੇ ਭਾਰਤੀਆਂ ਵਿਚ ਗੁਜਰਾਤ ਦੇ ਜੂਨਾਗੜ੍ਹ, ਜਾਮਨਗਰ, ਵਡੋਦਰਾ, ਗੋਧਰਾ, ਅਹਿਮਦਾਬਾਦ, ਸੂਰਤ ਸਮੇਤ ਦੇਸ਼ ਦੇ ਵਿਭਿੰਨ ਸ਼ਹਿਰਾਂ ਦੇ ਕਰੀਬ 300 ਮੈਡੀਕਲ ਵਿਦਿਆਰਥੀ ਹਨ। ਬੱਚਿਆਂ ਦੇ ਮਾਪਿਆਂ ਦਾ ਕਹਿਣਾ ਹੈ ਕਿ ਉਹਨਾਂ ਨੂੰ ਯੂਨੀਵਰਸਿਟੀ ਦੇ ਬਾਹਰ ਵੀ ਨਹੀਂ ਜਾਣ ਦਿੱਤਾ ਜਾ ਰਿਹਾ। 

ਇਸ ਤੋਂ ਪਹਿਲਾਂ ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਅਤੇ ਗੁਜਰਾਤ ਦੇ ਮੁੱਖ ਮੰਤਰੀ ਵਿਜੈ ਰੂਪਾਨੀ ਨੇ ਕੇਂਦਰ ਸਰਕਾਰ ਨੂੰ ਆਪਣੇ-ਆਪਣੇ ਰਾਜਾਂ ਦੇ ਵਿਦਿਆਰਥੀਆਂ ਨੂੰ ਵਾਪਸ ਲਿਆਉਣ ਲਈ ਕਦਮ ਚੁੱਕਣ ਦੀ ਅਪੀਲ ਕੀਤੀ। ਜ਼ਿਕਰਯੋਗ ਹੈ ਕਿ ਚੀਨ ਦੇ ਵੁਹਾਨ ਅਤੇ ਨੇੜਲੇ ਸ਼ਹਿਰਾਂ ਵਿਚ ਚੀਨ ਦੀਆਂ ਵਿਭਿੰਨ ਯੂਨੀਵਰਸਿਟੀਆਂ ਵਿਚ ਕਰੀਬ 700 ਭਾਰਤੀ ਵਿਦਿਆਰਥੀ ਹਨ। ਜ਼ਿਆਦਤਰ ਵਿਦਿਆਰਥੀ ਚੀਨੀ ਨਵੇਂ ਸਾਲ ਦੀਆਂ ਛੁੱਟੀਆਂ ਪੈਣ ਕਾਰਨ ਵੁਹਾਨ ਅਤੇ ਹੁਬੇਈ ਸੂਬੇ ਦੇ ਦੂਜੇ ਸ਼ਹਿਰਾਂ ਵਿਚ ਗਏ ਹੋਏ ਹਨ। ਫੈਲੇ ਵਾਇਰਸ ਕਾਰਨ ਵੁਹਾਨ ਸਮੇਤ 13 ਸ਼ਹਿਰਾਂ ਵਿਚ ਆਵਾਜਾਈ 'ਤੇ ਪਾਬੰਦੀ ਲੱਗੀ ਹੋਈ ਹੈ।


author

Vandana

Content Editor

Related News