ਚੀਨ ਨੇ ਹਾਂਗਕਾਂਗ ਤੋਂ ਆਉਣ ਵਾਲੇ ਲੋਕਾਂ ''ਤੇ ਲਗਾਈਆਂ ਨਵੀਆਂ ਪਾਬੰਦੀਆਂ

Friday, Jul 17, 2020 - 06:10 PM (IST)

ਚੀਨ ਨੇ ਹਾਂਗਕਾਂਗ ਤੋਂ ਆਉਣ ਵਾਲੇ ਲੋਕਾਂ ''ਤੇ ਲਗਾਈਆਂ ਨਵੀਆਂ ਪਾਬੰਦੀਆਂ

ਬੀਜਿੰਗ (ਭਾਸ਼ਾ): ਚੀਨ ਨੇ ਕੋਰੋਨਾਵਾਇਰਸ ਮਹਾਮਾਰੀ ਦੇ ਇਨਫੈਕਸ਼ਨ ਨੂੰ ਦੇਸ਼ ਵਿਚ ਫੈਲਣ ਤੋਂ ਰੋਕਣ ਲਈ ਨਵਾਂ ਕਦਮ ਚੁੱਕਿਆ ਹੈ। ਇਸ ਮੁਤਾਬਕ ਹਾਂਗਕਾਂਗ ਤੋਂ ਚੀਨ ਆਉਣ ਤੋਂ ਪਹਿਲਾਂ ਹੁਣ ਲੋਕਾਂ ਨੂੰ ਕੋਰੋਨਾਵਾਇਰਸ ਨਾਲ ਪੀੜਤ ਨਾ ਹੋਣ ਦਾ ਸਰਟੀਫਿਕੇਟ ਦੇਣਾ ਹੋਵੇਗਾ। ਇਸ ਦੇ ਨਾਲ ਹੀ 14 ਦਿਨ ਤੱਕ ਕੁਆਰੰਟੀਨ ਵੀ ਰਹਿਣਾ ਹੋਵੇਗਾ। 

ਪੜ੍ਹੋ ਇਹ ਅਹਿਮ ਖਬਰ- ਅਮਰੀਕਾ ਵੱਲੋਂ ਚੀਨੀ ਕੰਪਨੀਆਂ ਦੇ ਕਾਮਿਆਂ 'ਤੇ ਵੀਜ਼ਾ ਪਾਬੰਦੀ ਲਾਉਣ ਦੀ ਤਿਆਰੀ

ਚੀਨ ਨੇ ਅਰਧ-ਖੁਦਮੁਖਤਿਆਰ ਖੇਤਰ ਵਿਚ ਕੋਵਿਡ-19 ਦੇ ਵੱਧਦੇ ਮਾਮਲਿਆਂ ਨੂੰ ਦੇਖਦੇ ਹੋਏ ਨਵੀਆਂ ਪਾਬੰਦੀਆਂ ਦਾ ਐਲਾਨ ਕੀਤਾ ਹੈ। ਅਧਿਕਾਰਤ ਨੋਟਿਸ ਦੇ ਮੁਤਾਬਕ ਕੋਵਿਡ-19 ਦੀ ਜਾਂਚ ਦੇਸ਼ ਵਿਚ ਆਉਣ ਤੋਂ 3 ਦਿਨ ਪਹਿਲਾਂ ਕਰਾਈ ਜਾਣੀ ਚਾਹੀਦੀ ਹੈ। ਇਸ ਵਿਚ ਵਿਦਿਆਰਥੀਆਂ, ਰੋਜ਼ਾਨਾ ਸਰਹੱਦ ਪਾਰ ਕਰਨ ਵਾਲੇ ਟਰੱਕ ਡਰਾਈਵਰਾਂ ਸਮੇਤ ਵਿਸ਼ੇਸ਼ ਉਦਯੋਗਪਤੀਆਂ ਅਤੇ ਦੋ-ਪੱਖੀ ਨੀਤੀਆਂ ਦੇ ਤਹਿਤ ਮਾਨਤਾ ਪ੍ਰਾਪਤ ਲੋਕਾਂ ਨੂੰ ਵੱਖਰੇ ਰਹਿਣ ਦੇ ਨਿਯਮ ਤੋਂ ਛੋਟ ਦਿੱਤੀ ਗਈ ਹੈ। ਇਹ ਨਵੀਆਂ ਪਾਬੰਦੀਆਂ ਸ਼ੁੱਕਰਵਾਰ ਸਵੇਰੇ 10 ਵਜੇ ਤੋਂ ਲਾਗੂ ਹੋਣਗੀਆਂ। ਹਾਂਗਕਾਂਗ ਵਿਚ ਵੀਰਵਾਰ ਨੂੰ ਕੋਵਿਡ-19 ਦੇ ਸਭ ਤੋਂ ਵੱਧ 67 ਨਵੇਂ ਮਾਮਲੇ ਸਾਹਮਣੇ ਆਏ ਸਨ।


author

Vandana

Content Editor

Related News