ਚੀਨ ਦੀ ਕੋਲਾ ਖਾਣ ''ਚ ਭਿਆਨਕ ਧਮਾਕਾ! ਹੁਣ ਤੱਕ 90 ਲੋਕਾਂ ਦੀ ਮੌਤ; PM ਮੋਦੀ ਨੇ ਜਤਾਇਆ ਦੁੱਖ
Saturday, May 23, 2026 - 11:03 PM (IST)
ਇੰਟਰਨੈਸ਼ਨਲ ਡੈਸਕ : ਮੱਧ ਚੀਨ ਦੇ ਸ਼ਾਨਕਸੀ ਸੂਬੇ ਵਿੱਚ ਇੱਕ ਕੋਲਾ ਖਾਣ ਵਿੱਚ ਹੋਏ ਜ਼ਬਰਦਸਤ ਗੈਸ ਧਮਾਕੇ ਨੇ ਭਾਰੀ ਤਬਾਹੀ ਮਚਾਈ ਹੈ। ਇਸ ਦਰਦਨਾਕ ਹਾਦਸੇ ਵਿੱਚ ਹੁਣ ਤੱਕ ਘੱਟੋ-ਘੱਟ 90 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਿਸ ਨੂੰ ਹਾਲ ਹੀ ਦੇ ਸਾਲਾਂ ਦੀ ਸਭ ਤੋਂ ਭਿਆਨਕ ਮਾਈਨਿੰਗ ਆਫ਼ਤਾਂ ਵਿੱਚੋਂ ਇੱਕ ਮੰਨਿਆ ਜਾ ਰਿਹਾ ਹੈ। ਸਰਕਾਰੀ ਸਮਾਚਾਰ ਏਜੰਸੀ ਅਨੁਸਾਰ ਇਹ ਹਾਦਸਾ ਸ਼ੁੱਕਰਵਾਰ ਨੂੰ ਬੀਜਿੰਗ ਤੋਂ ਲਗਭਗ 520 ਕਿਲੋਮੀਟਰ ਦੂਰ ਕਿਨਯੁਆਨ ਕਾਉਂਟੀ ਵਿੱਚ ਵਾਪਰਿਆ।
ਜਾਣਕਾਰੀ ਅਨੁਸਾਰ ਜਿਸ ਸਮੇਂ ਖਾਣ ਵਿੱਚ ਧਮਾਕਾ ਹੋਇਆ, ਉਸ ਵੇਲੇ ਲਗਭਗ 247 ਕਰਮਚਾਰੀ ਡਿਊਟੀ 'ਤੇ ਮੌਜੂਦ ਸਨ। ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਇਸ ਘਟਨਾ ਤੋਂ ਬਾਅਦ ਦੇਸ਼ ਭਰ ਦੇ ਅਧਿਕਾਰੀਆਂ ਨੂੰ ਸੁਰੱਖਿਆ ਪ੍ਰਬੰਧ ਸਖ਼ਤ ਕਰਨ ਅਤੇ ਵੱਡੇ ਹਾਦਸਿਆਂ ਨੂੰ ਰੋਕਣ ਲਈ ਜਾਂਚ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਹਾਦਸੇ ਦੇ ਕਾਰਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇਗੀ ਅਤੇ ਕਾਨੂੰਨ ਅਨੁਸਾਰ ਦੋਸ਼ੀਆਂ ਨੂੰ ਸਜ਼ਾ ਦਿੱਤੀ ਜਾਵੇਗੀ।
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਮੰਦਭਾਗੀ ਘਟਨਾ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪੀਐਮ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' (X) 'ਤੇ ਪੋਸਟ ਕਰਦਿਆਂ ਲਿਖਿਆ, "ਚੀਨ ਦੇ ਸ਼ਾਨਕਸੀ ਸੂਬੇ ਵਿੱਚ ਖਾਣ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ਤੋਂ ਮੈਂ ਬਹੁਤ ਦੁਖੀ ਹਾਂ। ਭਾਰਤ ਦੇ ਲੋਕਾਂ ਵੱਲੋਂ ਮੈਂ ਰਾਸ਼ਟਰਪਤੀ ਸ਼ੀ ਜਿਨਪਿੰਗ ਅਤੇ ਚੀਨ ਦੀ ਜਨਤਾ ਪ੍ਰਤੀ ਆਪਣੀ ਸੰਵੇਦਨਾ ਪ੍ਰਗਟ ਕਰਦਾ ਹਾਂ।" ਉਨ੍ਹਾਂ ਨੇ ਲਾਪਤਾ ਲੋਕਾਂ ਦੀ ਸੁਰੱਖਿਅਤ ਵਾਪਸੀ ਅਤੇ ਪੀੜਤ ਪਰਿਵਾਰਾਂ ਨੂੰ ਇਹ ਦੁੱਖ ਸਹਿਣ ਦੀ ਸ਼ਕਤੀ ਮਿਲਣ ਦੀ ਪ੍ਰਾਰਥਨਾ ਵੀ ਕੀਤੀ।
Saddened by the loss of lives in a mining accident in Shanxi Province in China. On behalf of the people of India, my condolences to President Xi Jinping and the people of China. May the bereaved families find strength in this tragic hour. Praying for the early and safe recovery…
— Narendra Modi (@narendramodi) May 23, 2026
