ਭਾਰਤ ਦੇ ਸੱਦੇ ''ਤੇ ਜੀ-20 ਨੇਤਾਵਾਂ ਦੇ ''ਵਰਚੁਅਲ'' ਸੰਮੇਲਨ ''ਚ ਹਿੱਸਾ ਲੈਣਗੇ ਚੀਨ ਦੇ ਪ੍ਰਧਾਨ ਮੰਤਰੀ ਲੀ

Tuesday, Nov 21, 2023 - 05:27 PM (IST)

ਭਾਰਤ ਦੇ ਸੱਦੇ ''ਤੇ ਜੀ-20 ਨੇਤਾਵਾਂ ਦੇ ''ਵਰਚੁਅਲ'' ਸੰਮੇਲਨ ''ਚ ਹਿੱਸਾ ਲੈਣਗੇ ਚੀਨ ਦੇ ਪ੍ਰਧਾਨ ਮੰਤਰੀ ਲੀ

ਬੀਜਿੰਗ (ਭਾਸ਼ਾ): ਚੀਨੀ ਪ੍ਰਧਾਨ ਮੰਤਰੀ ਲੀ ਕਿਆਂਗ ਭਾਰਤ ਦੇ ਸੱਦੇ 'ਤੇ ਬੁੱਧਵਾਰ ਨੂੰ ਜੀ-20 ਨੇਤਾਵਾਂ ਦੇ 'ਵਰਚੁਅਲ' ਸੰਮੇਲਨ ਵਿਚ ਹਿੱਸਾ ਲੈਣਗੇ। ਚੀਨ ਦੇ ਵਿਦੇਸ਼ ਮੰਤਰਾਲੇ ਨੇ ਮੰਗਲਵਾਰ ਨੂੰ ਇੱਥੇ ਇਹ ਜਾਣਕਾਰੀ ਦਿੱਤੀ। ਨਵੀਂ ਦਿੱਲੀ ਵਿੱਚ ਵਿਦੇਸ਼ ਮੰਤਰਾਲੇ (MEA) ਨੇ ਇੱਕ ਬਿਆਨ ਵਿੱਚ ਕਿਹਾ ਕਿ ਇਹ ਜੀ-20 'ਵਰਚੁਅਲ' ਸਿਖਰ ਸੰਮੇਲਨ ਸਤੰਬਰ ਵਿੱਚ ਭਾਰਤ ਦੀ ਪ੍ਰਧਾਨਗੀ ਹੇਠ ਹੋਏ ਸਾਲਾਨਾ ਸਿਖਰ ਸੰਮੇਲਨ ਦੌਰਾਨ ਮੁੱਖ ਵਿਸ਼ਿਆਂ 'ਤੇ ਪਹੁੰਚੀ ਸਹਿਮਤੀ ਅਤੇ ਸਿੱਟਿਆਂ ਨੂੰ ਅੱਗੇ ਵਧਾਏਗਾ। 

ਆਨਲਾਈਨ ਆਯੋਜਿਤ ਕੀਤੇ ਜਾ ਰਹੇ ਇਸ ਸੰਮੇਲਨ 'ਚ ਰੂਸ-ਯੂਕ੍ਰੇਨ ਯੁੱਧ ਅਤੇ ਇਜ਼ਰਾਇਲ-ਹਮਾਸ ਸੰਘਰਸ਼ ਦੇ ਪ੍ਰਭਾਵ 'ਤੇ ਵੀ ਚਰਚਾ ਕੀਤੀ ਜਾਵੇਗੀ। ਬਿਆਨ ਅਨੁਸਾਰ ਮੀਟਿੰਗ ਵਿੱਚ ਦੋ ਮਹੀਨੇ ਪਹਿਲਾਂ ਨਵੀਂ ਦਿੱਲੀ ਵਿੱਚ ਸਾਲਾਨਾ ਸਿਖਰ ਸੰਮੇਲਨ ਦੌਰਾਨ ਲਏ ਗਏ ਵੱਖ-ਵੱਖ ਫ਼ੈਸਲਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ 'ਤੇ ਧਿਆਨ ਦੇਣ ਦੀ ਉਮੀਦ ਹੈ। 

ਪੜ੍ਹੋ ਇਹ ਅਹਿਮ ਖ਼ਬਰ-ਅਮਰੀਕਾ-ਕੈਨੇਡਾ 'ਚ ਕੱਟੜਪੰਥੀ ਪੰਨੂ ਤੇ SFJ ਨੂੰ ਨੋ-ਫਲਾਈ ਸੂਚੀ 'ਚ ਸ਼ਾਮਲ ਕਰਨ ਦੀ ਮੰਗ

ਚੀਨ ਦੀ ਸਰਕਾਰੀ ਸਮਾਚਾਰ ਏਜੰਸੀ ਸ਼ਿਨਹੂਆ ਮੁਤਾਬਕ ਚੀਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਮਾਓ ਨਿੰਗ ਨੇ ਇਕ ਪ੍ਰੈੱਸ ਕਾਨਫਰੰਸ 'ਚ ਕਿਹਾ ਕਿ ਲੀ ਭਾਰਤ ਸਰਕਾਰ ਦੇ ਸੱਦੇ 'ਤੇ ਬੈਠਕ 'ਚ ਸ਼ਾਮਲ ਹੋਣਗੇ। 'ਵਰਚੁਅਲ' ਸੰਮੇਲਨ 'ਚ ਹਿੱਸਾ ਲੈਣ ਲਈ ਅਫਰੀਕੀ ਸੰਘ ਦੇ ਚੇਅਰਮੈਨ, ਨੌਂ ਮਹਿਮਾਨ ਦੇਸ਼ਾਂ ਅਤੇ 11 ਅੰਤਰਰਾਸ਼ਟਰੀ ਸੰਸਥਾਵਾਂ ਦੇ ਮੁਖੀਆਂ ਸਮੇਤ ਸਾਰੇ ਜੀ-20 ਮੈਂਬਰ ਦੇਸ਼ਾਂ ਦੇ ਨੇਤਾਵਾਂ ਨੂੰ ਸੱਦਾ ਦਿੱਤਾ ਗਿਆ ਹੈ। ਭਾਰਤ ਨੇ 9-10 ਸਤੰਬਰ ਨੂੰ ਨਵੀਂ ਦਿੱਲੀ ਵਿੱਚ ਜੀ-20 ਸੰਮੇਲਨ ਦੀ ਮੇਜ਼ਬਾਨੀ ਕੀਤੀ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।  


author

Vandana

Content Editor

Related News