ਚੀਨ 'ਚ 116 ਮੌਤਾਂ ਦੇ ਨਾਲ ਮ੍ਰਿਤਕਾਂ ਦੀ ਗਿਣਤੀ 1,488 ਹੋਈ, 64,000 ਤੋਂ ਵਧੇਰੇ ਪੀੜਤ

Friday, Feb 14, 2020 - 09:30 AM (IST)

ਚੀਨ 'ਚ 116 ਮੌਤਾਂ ਦੇ ਨਾਲ ਮ੍ਰਿਤਕਾਂ ਦੀ ਗਿਣਤੀ 1,488 ਹੋਈ, 64,000 ਤੋਂ ਵਧੇਰੇ ਪੀੜਤ

ਬੀਜਿੰਗ (ਵਾਰਤਾ): ਚੀਨ ਦੇ ਹੁਬੇਈ ਸੂਬੇ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾਵਾਇਰਸਨ ਨਾਲ ਇਨਫੈਕਟਿਡ 116 ਲੋਕਾਂ ਦੀ ਮੌਤ ਹੋ ਜਾਣ ਨਾਲ ਮ੍ਰਿਤਕਾਂ ਦੀ ਗਿਣਤੀ ਵੱਧ ਕੇ 1,488 ਹੋ ਗਈ ਹੈ। ਸੂਬਾਈ ਸਿਹਤ ਕਮਿਸ਼ਨ ਨੇ ਇਕ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਉਹਨਾਂ ਨੇ ਦੱਸਿਆ ਕਿ ਜਾਨਲੇਵਾ ਕੋਰੋਨਾਵਾਇਰਸ ਦੇ ਇਨਫੈਕਟਿਡ ਲੋਕਾਂ ਦੀ ਗਿਣਤੀ ਵਿਚ ਵੀ ਤੇਜ਼ੀ ਨਾਲ ਵਾਧਾ ਹੋਇਆ ਹੈ। ਇਹ ਗਿਣਤੀ ਵੱਧ ਕੇ 64,000 ਹੋ ਗਈ ਹੈ। 

PunjabKesari

ਇਸ ਤੋਂ ਪਹਿਲਾਂ ਵੀਰਵਾਰ ਨੰ ਵਾਇਰਸ ਇਨਫੈਕਸ਼ਨ ਦੇ 15 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਸਨ ਅਤੇ 254 ਲੋਕਾਂ ਦੀ ਮੌਤ ਹੋ ਗਈ ਸੀ। ਇਕ ਅਧਿਕਾਰੀ ਨੇ ਵੀਰਵਾਰ ਨੂੰ ਦੱਸਿਆ,''ਰਾਸ਼ਟਰੀ ਸਿਹਤ ਕਮਿਸ਼ਨ ਨੂੰ ਪਿਛਲੇ 24 ਘੰਟਿਆਂ ਵਿਚ 31 ਸੂਬਿਆਂ ਵਿਚੋਂ 15,152 ਕੋਰੋਨਾਵਾਇਰਸ ਦੇ ਨਵੇਂ ਪੁਸ਼ਟੀ ਕੀਤੇ ਮਾਮਲਿਆਂ ਦੀ ਸੂਚਨਾ ਮਿਲੀ ਹੈ ਜਿਹਨਾਂ ਵਿਚ 174 ਮਾਮਲੇ ਕਾਫੀ ਗੰਭੀਰ ਹਨ।'' ਇਸ ਦੇ ਇਲਾਵਾ 254 ਲੋਕਾਂ ਦੀ ਮੌਤ ਹੋ ਗਈ ਅਤੇ 1,171 ਲੋਕਾਂ ਦੀ ਹਾਲਤ ਵਿਚ ਸੁਧਾਰ ਹੋਣ ਦੇ ਬਾਅਦ ਉਹਨਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਉਹਨਾਂ ਨੇ ਦੱਸਿਆ ਕਿ ਕੋਰੋਨਾਵਾਇਰਸ ਦੇ ਪੌਜੀਟਿਵ ਮਾਮਲਿਆਂ ਦੀ ਗਿਣਤੀ ਵੱਧ ਕੇ 59,804 ਹੋ ਗਈ ਹੈ ਅਤੇ ਮ੍ਰਿਤਕਾਂ ਦੀ ਗਿਣਤੀ ਵੱਧ ਕੇ 1,367 ਹੋ ਗਈ ਹੈ। 

PunjabKesari

ਇਸ ਸਮੇਂ 52,526 ਲੋਕ ਬੀਮਾਰ ਹਨ ਅਤੇ 8,030 ਲੋਕਾਂ ਦੀ ਹਾਲਤ ਗੰਭੀਰ ਹੈ। ਹੁਣ ਤੱਕ ਹਸਪਤਾਲ ਵਿਚ 5,911 ਲੋਕਾਂ ਨੂੰ ਇਲਾਜ ਦੇ ਬਾਅਦ ਛੁੱਟੀ ਦੇ ਦਿੱਤੀ ਗਈ ਹੈ। ਗੌਰਤਲਬ ਹੈ ਕਿ ਚੀਨ ਵਿਚ ਤੇਜ਼ੀ ਨਾਲ ਫੈਲ ਰਹੇ ਕੋਰੋਨਾਵਾਇਰਸ ਨਾਲ ਹੁਣ ਤੱਕ ਕਰੀਬ 1500 ਲੋਕਾਂ ਦੀ ਜਾਨ ਗਈ ਹੈ ਅਤੇ 64,000 ਤੋਂ ਵਧੇਰੇ ਇਸ ਨਾਲ ਪ੍ਰਭਾਵਿਤ ਹਨ। ਇਹ ਜਾਨਲੇਵਾ ਵਾਇਰਸ ਭਾਰਤ ਸਮੇਤ ਦੁਨੀਆ ਦੇ 25 ਤੋਂ ਵੱਧ ਦੇਸ਼ਾਂ ਵਿਚ ਫੈਲ ਚੁੱਕਾ ਹੈ।


author

Vandana

Content Editor

Related News