ਤਾਲਿਬਾਨ ਨੂੰ ਡ੍ਰੈਗਨ ਦਾ ਸਮਰਥਨ, ਅਫਗਾਨਿਸਤਾਨ ''ਚ ਰਾਜਦੂਤ ਨਿਯੁਕਤ ਕਰਨ ਵਾਲਾ ਪਹਿਲਾ ਦੇਸ਼ ਬਣਿਆ ਚੀਨ
Thursday, Sep 14, 2023 - 04:09 PM (IST)
ਬੀਜਿੰਗ- ਚੀਨ ਨੇ ਅਫਗਾਨਿਸਤਾਨ ਵਿਚ ਆਪਣਾ ਫੁੱਲ-ਟਾਈਮ ਰਾਜਦੂਤ ਨਿਯੁਕਤ ਕੀਤਾ ਹੈ। ਇਸ ਦੇ ਨਾਲ ਹੀ ਚੀਨ ਅਜਿਹਾ ਕਰਨ ਵਾਲਾ ਦੁਨੀਆ ਦਾ ਪਹਿਲਾ ਦੇਸ਼ ਬਣ ਗਿਆ ਹੈ। ਦਰਅਸਲ, 2021 ਵਿੱਚ ਅਫਗਾਨਿਸਤਾਨ ਵਿੱਚ ਸੱਤਾ ਸੰਭਾਲਣ ਤੋਂ ਬਾਅਦ, ਤਾਲਿਬਾਨ ਅੰਤਰਰਾਸ਼ਟਰੀ ਮਾਨਤਾ ਦੀ ਮੰਗ ਕਰ ਰਿਹਾ ਹੈ। ਹਾਲਾਂਕਿ ਅਜੇ ਤੱਕ ਕਿਸੇ ਵੀ ਦੇਸ਼ ਨੇ ਅਜਿਹਾ ਨਹੀਂ ਕੀਤਾ ਹੈ। ਚੀਨ ਕਾਬੁਲ ਵਿੱਚ ਆਪਣਾ ਫੁੱਲ-ਟਾਈਮ ਰਾਜਦੂਤ ਨਿਯੁਕਤ ਕਰਕੇ ਇਸ ਦਿਸ਼ਾ ਵਿੱਚ ਅੱਗੇ ਵਧ ਰਿਹਾ ਹੈ।
ਇਹ ਵੀ ਪੜ੍ਹੋ: ਭਾਰਤੀ ਵਿਦਿਆਰਥਣ ਦੀ ਮੌਤ 'ਤੇ ਅਮਰੀਕਾ 'ਚ ਗੁੱਸਾ, ਸਾਹਮਣੇ ਆਇਆ ਬਾਈਡੇਨ ਪ੍ਰਸ਼ਾਸਨ ਦਾ ਪਹਿਲਾ ਬਿਆਨ
ਤਾਲਿਬਾਨ ਪ੍ਰਸ਼ਾਸਨ ਦੇ ਉਪ ਬੁਲਾਰੇ ਬਿਲਾਲ ਕਰੀਮੀ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਲਿਖਿਆ, 'ਇਕ ਸਮਾਰੋਹ ਦੌਰਾਨ ਪ੍ਰਧਾਨ ਮੰਤਰੀ ਅਤੇ ਅਫਗਾਨਿਸਤਾਨ ਵਿਚ ਨਵੇਂ ਚੀਨੀ ਰਾਜਦੂਤ ਝਾਓ ਜਿੰਗ ਦਰਮਿਆਨ ਮੁਲਾਕਾਤ ਹੋਈ। ਜਿੱਥੇ ਦੋਵਾਂ ਨੇ ਇਕ-ਦੂਜੇ ਨਾਲ ਗੱਲਬਾਤ ਕੀਤੀ। ਇਸ ਦੌਰਾਨ ਚੀਨੀ ਰਾਜਦੂਤ ਨੇ ਅਫਗਾਨਿਸਤਾਨ 'ਚ ਆਪਣੇ ਨਵੇਂ ਮਿਸ਼ਨ 'ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ।' ਚੀਨ ਦੇ ਵਿਦੇਸ਼ ਮੰਤਰਾਲਾ ਨੇ ਇੱਕ ਬਿਆਨ ਵਿੱਚ ਕਿਹਾ, "ਇਹ ਅਫਗਾਨਿਸਤਾਨ ਵਿੱਚ ਚੀਨ ਦੇ ਰਾਜਦੂਤ ਦਾ ਆਮ ਰੋਟੇਸ਼ਨ ਹੈ ਅਤੇ ਇਸ ਦਾ ਉਦੇਸ਼ ਚੀਨ ਅਤੇ ਅਫਗਾਨਿਸਤਾਨ ਦਰਮਿਆਨ ਗੱਲਬਾਤ ਅਤੇ ਸਹਿਯੋਗ ਨੂੰ ਅੱਗੇ ਵਧਾਉਣਾ ਹੈ। ਅਫਗਾਨਿਸਤਾਨ ਪ੍ਰਤੀ ਚੀਨ ਦੀ ਨੀਤੀ ਸਪੱਸ਼ਟ ਅਤੇ ਇਕਸਾਰ ਹੈ।"
ਇਹ ਵੀ ਪੜ੍ਹੋ: ਭਾਰਤੀ ਵਿਦਿਆਰਥਣ ਦੀ ਮੌਤ 'ਤੇ ਹੱਸਿਆ ਅਮਰੀਕੀ ਪੁਲਸ ਅਧਿਕਾਰੀ, ਹੋ ਸਕਦੀ ਹੈ ਸਖ਼ਤ ਕਾਰਵਾਈ (ਵੀਡੀਓ)
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।