ਚੀਨ ਦੀ ਆਸਟ੍ਰੇਲੀਆ ਨੂੰ ਚਿਤਾਵਨੀ- ਹਾਂਗਕਾਂਗ ਮਾਮਲੇ ''ਚ ਦਖਲਅੰਦਾਜ਼ੀ ਕਰਨ ਤੋਂ ਕਰੇ ਗੁਰੇਜ਼

03/03/2021 10:07:11 PM

ਸਿਡਨੀ-ਚੀਨ ਨੇ ਦਸੰਬਰ 'ਚ ਹਾਂਗਕਾਂਗ ਪਾਸਪੋਰਟ ਧਾਰਕਾਂ ਨੂੰ ਸੁਰੱਖਿਆ ਵੀਜ਼ਾ ਦੇਣ ਨੂੰ ਲੈ ਕੇ ਆਸਟ੍ਰੇਲੀਆ ਨੂੰ ਚਿਤਾਵਨੀ ਦਿੱਤੀ ਹੈ ਕਿ ਉਹ ਹਾਂਗਕਾਂਗ ਦੇ ਮਾਮਲਿਆਂ 'ਚ ਦਖਲਅੰਦਾਜ਼ੀ ਕਰਨ ਤੋਂ ਗੁਰੇਜ਼ ਕਰੇ। ਚੀਨੀ ਵਿਦੇਸ਼ ਮੰਤਰਾਲਾ ਦੇ ਬੁਲਾਰੇ ਵਾਂਗ ਵੈਨਬਿਨ ਨੇ ਸੋਮਵਾਰ ਨੂੰ ਕਿਹਾ ਕਿ ਹਾਂਗਕਾਂਗ ਨਾਲ ਸੰਬੰਧਿਤ ਮੁੱਦਿਆਂ 'ਤੇ ਚੀਨ ਦੀ ਸਥਿਤੀ ਇਕਸਾਰ ਅਤੇ ਸਪੱਸ਼ਟ ਹੈ। ਚੀਨੀ ਸੂਬਾ ਮੀਡੀਆ ਗਲੋਬਲ ਟਾਈਮਜ਼ ਨੇ ਵਾਂਗ ਦੇ ਹਵਾਲੇ ਤੋਂ ਕਿਹਾ ਕਿ ਹਾਂਗਕਾਂਗ ਦੇ ਮਾਮਲੇ ਪੂਰੀ ਤਰ੍ਹਾਂ ਨਾਲ ਚੀਨ ਦੇ ਅੰਦਰੂਨੀ ਮਾਮਲਿਆਂ 'ਚ ਆਉਂਦੇ ਹਨ। ਕਿਸੇ ਵੀ ਵਿਦੇਸ਼ੀ ਦੇਸ਼ ਨੂੰ ਦਖਲਅੰਦਾਜ਼ੀ ਕਰਨ ਦਾ ਅਧਿਕਾਰ ਨਹੀਂ ਹੈ।

ਇਹ ਵੀ ਪੜ੍ਹੋ -ਫਿਲੀਪੀਂਸ ਨੇ ਚੀਨ ਦੀ ਭੇਜੀ ਵੈਕਸੀਨ ਨਾਲ ਟੀਕਾਕਰਨ ਕੀਤਾ ਸ਼ੁਰੂ

ਵਾਂਗ ਨੇ ਕਿਹਾ ਕਿ ਚੀਨ ਆਸਟ੍ਰੇਲੀਆ ਨੂੰ ਅਪੀਲ ਕਰਦਾ ਹੈ ਕਿ ਉਹ ਕਿਸੇ ਵੀ ਤਰ੍ਹਾਂ ਨਾਲ ਹਾਂਗਕਾਂਗ ਦੇ ਮਾਮਲੇ ਅਤੇ ਚੀਨ ਦੇ ਅੰਦਰੂਨੀ ਮਾਮਲਿਆਂ 'ਚ ਦਖਲ ਦੇਣਾ ਬੰਦ ਕਰੇ ਤਾਂ ਕਿ ਚੀਨ-ਆਸਟ੍ਰੇਲੀਆ ਸੰਬੰਧਾਂ ਨੂੰ ਹੋਰ ਨੁਕਸਾਨ ਨਾ ਪਹੁੰਚ ਸਕੇ। ਸਬਕਲਾਸ 866 ਆਨਸ਼ੋਰ ਪ੍ਰੋਟੈਕਸ਼ਨ ਵੀਜ਼ਾ 'ਤੇ ਆਸਟ੍ਰੇਲੀਆ ਦੇ ਗ੍ਰਹਿ ਵਿਭਾਗ ਦੀ ਇਕ ਰਿਪੋਰਟ ਨੇ ਸੰਕੇਤ ਦਿੱਤਾ ਕਿ ਪੰਜ ਤੋਂ ਘੱਟ ਹਾਂਗਕਾਂਗ ਪਾਸਪੋਰਟ ਧਾਰਕਾਂ ਕੋਲ ਦਸੰਬਰ 'ਚ ਉਨ੍ਹਾਂ ਦੀਆਂ ਅਰਜ਼ੀਆਂ ਮਨਜ਼ੂਰ ਕੀਤੀਆਂ ਸਨ।

ਨੋਟ-ਇਸ ਖਬਰ ਬਾਰੇ ਤੁਹਾਡੀ ਕੀ ਹੈ ਰਾਏ, ਕਮੈਂਟ ਕਰ ਕੇ ਦਿਓ ਜਵਾਬ।

Karan Kumar

This news is Content Editor Karan Kumar