ਚੀਨ ਨੇ ਫੁੱਟਬਾਲਰਾਂ ’ਤੇ ਲਾਈ ਇਹ ਪਾਬੰਦੀ, ਕਿਹਾ- ਸਮਾਜ ਲਈ ਪੇਸ਼ ਹੋਵੇਗੀ ਨਵੀਂ ਮਿਸਾਲ

Friday, Dec 31, 2021 - 05:29 PM (IST)

ਚੀਨ ਨੇ ਫੁੱਟਬਾਲਰਾਂ ’ਤੇ ਲਾਈ ਇਹ ਪਾਬੰਦੀ, ਕਿਹਾ- ਸਮਾਜ ਲਈ ਪੇਸ਼ ਹੋਵੇਗੀ ਨਵੀਂ ਮਿਸਾਲ

ਬੀਜਿੰਗ (ਭਾਸ਼ਾ) : ਸਮਾਜ ਲਈ ਇਕ ਚੰਗੀ ਮਿਸਾਲ ਕਾਇਮ ਕਰਨ ਦੇ ਉਦੇਸ਼ ਨਾਲ ਚੀਨ ਨੇ ਫੁੱਟਬਾਲਰਾਂ ’ਤੇ ਟੈਟੂ ਬਣਵਾਉਣ ’ਤੇ ਪਾਬੰਦੀ ਲਗਾ ਦਿੱਤੀ ਹੈ ਅਤੇ ਮੌਜੂਦਾ ਲੋਕਾਂ ਨੂੰ ਉਨ੍ਹਾਂ ਨੂੰ ਹਟਾਉਣ ਜਾਂ ਕਵਰ ਕਰਨ ਦਾ ਹੁਕਮ ਦਿੱਤਾ ਹੈ। 

ਇਹ ਵੀ ਪੜ੍ਹੋ: ਸੁਨਹਿਰੀ ਭਵਿੱਖ ਲਈ ਕੈਨੇਡਾ ਗਏ ਫਰੀਦਕੋਟ ਦੇ 26 ਸਾਲਾ ਗੱਭਰੂ ਦੀ ਮੌਤ

ਜਨਰਲ ਐਡਮਿਨੀਸਟ੍ਰੇਸ਼ਨ ਆਫ ਸਪੋਰਟਸ ਆਫ ਚਾਈਨਾ (GAS) ਵੱਲੋਂ ਜਾਰੀ ਇਹ ਹੁਕਮ ਰਾਸ਼ਟਰੀ ਟੀਮ ਦੇ ਖਿਡਾਰੀਆਂ ਲਈ ਅਨੁਸ਼ਾਸਨੀ ਜ਼ਰੂਰਤਾਂ ਦੀ ਵਿਆਖਿਆ ਕਰਦਾ ਹੈ। ਇਸ ਹਫ਼ਤੇ ਦੇ ਸ਼ੁਰੂ ਵਿਚ ਜਾਰੀ ਕੀਤੇ ਹੁਕਮ ਨੂੰ ‘ਫੁੱਟਬਾਲ ਖਿਡਾਰੀਆਂ ਦੇ ਪ੍ਰਬੰਧਨ ਨੂੰ ਮਜ਼ਬੂਤ ਕਰਨ ਲਈ ਸੁਝਾਅ’ ਦਾ ਨਾਮ ਦਿੱਤਾ ਗਿਆ ਹੈ। ਇਸ ਵਿਚ ਕਿਹਾ ਗਿਆ ਹੈ ਕਿ ‘ਰਾਸ਼ਟਰੀ ਟੀਮ ਅਤੇ U23 ਰਾਸ਼ਟਰੀ ਟੀਮ ਦੇ ਖਿਡਾਰੀਆਂ ਨੂੰ ਨਵੇਂ ਟੈਟੂ ਬਣਵਾਉਣ ਦੀ ਸਖ਼ਤ ਮਨਾਹੀ ਹੈ ਅਤੇ ਜਿਨ੍ਹਾਂ ਨੇ ਟੈਟੂ ਬਣਵਾਏ ਹਨ ਉਨ੍ਹਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਖ਼ੁਦ ਟੈਟੂ ਹਟਾ ਦੇਣ।’ 

ਇਹ ਵੀ ਪੜ੍ਹੋ: ਦੋਸਤ ਦੇ ਜਨਮਦਿਨ ’ਤੇ ਐਨੀ ਉੱਚੀ ਆਵਾਜ਼ ’ਚ ਗਾਇਆ ਗਾਣਾ ਕਿ ਸ਼ਖ਼ਸ ਦੇ ਫਟ ਗਏ ਫੇਫੜੇ

PunjabKesari

ਹੁਕਮ ਵਿਚ ਅੱਗੇ ਕਿਹਾ ਗਿਆ ਹੈ ਕਿ ਵਿਸ਼ੇਸ਼ ਸਥਿਤੀਆਂ ਦੇ ਮਾਮਲਿਆਂ ਵਿਚ ਟੈਟੂ ਟੀਮ ਦੀ ਸਹਿਮਤੀ ਤੋਂ ਬਾਅਦ ਸਿਖਲਾਈ ਅਤੇ ਮੁਕਾਬਲੇ ਦੌਰਾਨ ਕਵਰ ਕੀਤੇ ਜਾਣੇ ਚਾਹੀਦੇ ਹਨ। ਇਸ ਤੋਂ ਇਲਾਨਾ Under-20 ਪੱਧਰ 'ਤੇ ਰਾਸ਼ਟਰੀ ਟੀਮਾਂ ਨੂੰ ਟੈਟੂ ਵਾਲੇ ਨਵੇਂ ਖਿਡਾਰੀਆਂ ਦੀ ਭਰਤੀ ਕਰਨ ਤੋਂ ਮਨ੍ਹਾ ਕੀਤਾ ਗਿਆ ਹੈ। GAS ਦੇ ਬਿਆਨ ਵਿਚ ਕਿਹਾ ਹੈ ਕਿ ਇਹ ਉਪਾਅ "ਚੀਨੀ ਫੁੱਟਬਾਲ ਖਿਡਾਰੀਆਂ ਦੀ ਸਕਾਰਾਤਮਕ ਭਾਵਨਾ ਨੂੰ ਪ੍ਰਦਰਸ਼ਿਤ ਕਰਦਾ ਹੈ ਅਤੇ ਸਮਾਜ ਲਈ ਇਕ ਚੰਗੀ ਮਿਸਾਲ ਕਾਇਮ ਕਰਦਾ ਹੈ।" ਇਸੇ ਤਰ੍ਹਾਂ 2018 ਵਿਚ ਚੀਨ ਵਿਚ ਮੀਡੀਆ ਰੈਗੂਲੇਟਰ ਨੇ ਇਕ ਹੁਕਮ ਜਾਰੀ ਕੀਤਾ ਸੀ ਜਿਸ ਵਿਚ ਕਿਹਾ ਗਿਆ ਸੀ ਕਿ ਚੀਨੀ ਟੈਲੀਵਿਜ਼ਨਾਂ ਨੂੰ "ਟੈਟੂ ਵਾਲੇ ਅਦਾਕਾਰਾਂ ਨੂੰ ਨਹੀਂ ਦਿਖਾਉਣਾ ਚਾਹੀਦਾ।"

ਇਹ ਵੀ ਪੜ੍ਹੋ: ਨਹੀਂ ਬਾਜ ਆ ਰਿਹਾ ਚੀਨ! ਅਰੁਣਾਚਲ ਪ੍ਰਦੇਸ਼ ’ਚ 15 ਹੋਰ ਥਾਵਾਂ ਲਈ ਐਲਾਨੇ ਚੀਨੀ ਨਾਂ, ਭਾਰਤ ਨੇ ਦਿੱਤਾ ਇਹ ਜਵਾਬ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 


author

cherry

Content Editor

Related News