ਚੀਨ : ਇਮਾਰਤ 'ਚ ਲੱਗੀ ਅੱਗ, 6 ਲੋਕਾਂ ਦੀ ਮੌਤ
Sunday, Dec 22, 2019 - 10:44 AM (IST)

ਬੀਜਿੰਗ (ਵਾਰਤਾ): ਚੀਨ ਦੇ ਦੱਖਣੀ ਸੂਬੇ ਗੁਆਂਗਡੋਂਗ ਦੇ ਗੁਝੇਨ ਸ਼ਹਿਰ ਵਿਚ ਐਤਵਾਰ ਸਵੇਰੇ ਇਕ ਇਮਾਰਤ ਵਿਚ ਅੱਗ ਲੱਗ ਗਈ। ਇਸ ਘਟਨਾ ਵਿਚ 6 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਸਥਾਨਕ ਸਰਕਾਰ ਦੇ ਮੁਤਾਬਕ ਅੱਗ ਬੁਝਾਊ ਵਿਭਾਗ ਨੂੰ ਤੜਕਸਾਰ 02:03 ਵਜੇ ਜਿੰਨਾਨ ਮਾਰਗ 'ਤੇ ਸਥਿਤ ਇਕ ਰਿਹਾਇਸ਼ੀ ਇਮਾਰਤ ਵਿਚ ਅੱਗ ਲੱਗਣ ਦੀ ਸੂਚਨਾ ਮਿਲੀ।
ਦਮਕਲ ਕਰਮੀਆਂ ਨੂੰ ਅੱਗ 'ਤੇ ਕਾਬੂ ਪਾਉਣ ਵਿਚ ਕਰੀਬ 1 ਘੰਟੇ ਦਾ ਸਮਾਂ ਲੱਗ ਗਿਆ ਪਰ ਉਦੋਂ ਤੱਕ ਅੱਗ ਵਿਚ ਝੁਲਸ ਕੇ 6 ਲੋਕਾਂ ਦੀ ਮੌਤ ਹੋ ਚੁੱਕੀ ਸੀ। ਜ਼ਖਮੀ ਲੋਕਾਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਅੱਗ ਲੱਗਣ ਦੇ ਕਾਰਨਾਂ ਦਾ ਹੁਣ ਤੱਕ ਪਤਾ ਨਹੀਂ ਚੱਲ ਸਕਿਆ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।