ਚੀਨ ਨੇ ਤਾਲਿਬਾਨ ਤੋਂ ਪਾਬੰਦੀ ਹਟਾਉਣ ਤੇ ਅਫ਼ਗਾਨਿਸਤਾਨ ਦੇ ਵਿਦੇਸ਼ੀ ਮੁਦਰਾ ਭੰਡਾਰ ਨੂੰ ਜਾਰੀ ਕਰਨ ਦੀ ਕੀਤੀ ਅਪੀਲ

Friday, Sep 24, 2021 - 03:31 PM (IST)

ਚੀਨ ਨੇ ਤਾਲਿਬਾਨ ਤੋਂ ਪਾਬੰਦੀ ਹਟਾਉਣ ਤੇ ਅਫ਼ਗਾਨਿਸਤਾਨ ਦੇ ਵਿਦੇਸ਼ੀ ਮੁਦਰਾ ਭੰਡਾਰ ਨੂੰ ਜਾਰੀ ਕਰਨ ਦੀ ਕੀਤੀ ਅਪੀਲ

ਬੀਜਿੰਗ (ਭਾਸ਼ਾ) : ਚੀਨ ਨੇ ਵੀਰਵਾਰ ਨੂੰ ਤਾਲਿਬਾਨ ਦੇ ਕੰਟਰੋਲ ਵਾਲੇ ਅਫ਼ਗਾਨਿਸਤਾਨ ਖ਼ਿਲਾਫ਼ ਪਾਬੰਦੀ ਹਟਾਉਣ ਦੀ ਅਪੀਲੀ ਕੀਤੀ ਹੈ। ਨਾਲ ਹੀ ਅਮਰੀਕਾ ਨੂੰ ਬੇਨਤੀ ਕੀਤੀ ਕਿ ਉਹ ਯੁੱਧ ਪ੍ਰਭਾਵਿਤ ਦੇਸ਼ ਦੇ ਰੋਕੇ ਗਏ ਵਿਦੇਸ਼ੀ ਮੁਦਰਾ ਭੰਡਾਰ ਨੂੰ ਕੱਟੜਪੰਥੀ ਸਮੂਹ ’ਤੇ ਸਿਆਸੀ ਦਬਾਅ ਬਣਾਉਣ ਲਈ ‘ਸੌਦੇਬਾਜ਼ੀ’ ਦੇ ਰੂਪ ਵਿਚ ਇਸਤੇਮਾਲ ਨਾ ਕਰੇ। ਜੀ-20 ਦੇ ਵਿਦੇਸ਼ ਮੰਤਰੀਆਂ ਨੂੰ ਵੀਡੀਓ ਕਾਨਫਰੰਸ ਜ਼ਰੀਏ ਸੰਬੋਧਿਤ ਕਰਦੇ ਹੋਏ ਚੀਨ ਦੇ ਵਿਦੇਸ਼ ਮੰਤਰੀ ਵਾਂਗ ਯੀ ਨੇ ਬਿਨਾਂ ਕਿਸੇ ਦੇਰੀ ਦੇ ਅਫ਼ਗਾਨਿਸਤਾਨ ਨੂੰ ਮਨੁੱਖੀ ਮਦਦ ਉਪਲਬੱਧ ਕਰਾਉਣ ਦੀ ਮੰਗ ਕੀਤੀ।

ਇਹ ਵੀ ਪੜ੍ਹੋ: PM ਮੋਦੀ ਨਾਲ ਮੁਲਾਕਾਤ ’ਚ ਕਮਲਾ ਹੈਰਿਸ ਨੇ ਪਾਕਿਸਤਾਨ ਨੂੰ ਦੱਸਿਆ 'ਅੱਤਵਾਦੀਆਂ ਦਾ ਟਿਕਾਣਾ'

ਵਿਦੇਸ਼ ਮੰਤਰਾਲਾ ਨੇ ਇਕ ਬਿਆਨ ਵਿਚ ਵਾਂਗ ਦੇ ਹਵਾਲੇ ਤੋਂ ਕਿਹਾ, ‘ਮਨੁੱਖੀ ਮਦਦ ਉਪਬਲੱਧ ਕਰਾਉਣ ਵਿਚ ਕੋਈ ਦੇਰੀ ਨਹੀਂ ਹੋਣੀ ਚਾਹੀਦੀ। ਸਾਨੂੰ ਅਫ਼ਗਾਨਿਸਤਾਨ ਨੂੰ ਮਦਦ ਉਪਬਲੱਧ ਕਰਾਉਣ ਦੀਆਂ ਕੋਸ਼ਿਸ਼ਾਂ ਵਿਚ ਤੇਜੀ ਲਿਆਉਣੀ ਚਾਹੀਦੀ ਹੈ। ਖ਼ਾਸ ਕਰਕੇ ਅਫ਼ਗਾਨ ਲੋਕਾਂ ਨੂੰ ਉਨ੍ਹਾਂ ਦੀ ਜ਼ਰੂਰਤ ਦੇ ਸਮੇਂ ਵਿਚ ਮਦਦ ਲਈ ਹੱਥ ਅੱਗੇ ਵਧਾਉਣਾ ਚਾਹੀਦਾ ਹੈ।’ ਉਨ੍ਹਾਂ ਨੇ ਚੀਨ ਵੱਲੋਂ 3.1 ਕਰੋੜ ਡਾਲਰ ਦੀ ਮਦਦ ਦੇਣ ਦੇ ਫ਼ੈਸਲੇ ਦਾ ਜ਼ਿਕਰ ਕੀਤਾ, ਜਿਸ ਵਿਚ 30 ਲੱਖ ਟੀਕੇ ਸ਼ਾਮਲ ਹਨ। ਵਾਂਗ ਨੇ ਅਮਰੀਕਾ ਨੂੰ ਅਫ਼ਗਾਨਿਸਤਾਨ ਦੇ ਕੇਂਦਰੀ ਬੈਂਕ ਦੇ ਰੋਕੇ ਗਏ ਵਿਦੇਸ਼ੀ ਮੁਦਰਾ ਭੰਡਾਰ ਨੂੰ ਜਾਰੀ ਕਰਨ ਲਈ ਵੀ ਕਿਹਾ। ਵਾਸ਼ਿੰਗਟਨ ਦੀ ਮੀਡੀਆ ਰਿਪੋਰਟ ਮੁਤਾਬਕ ਤਾਲਿਬਾਨ ਸਰਕਾਰ ਨੂੰ ਫੰਡ ਉਪਲਬੱਧ ਹੋਣ ਤੋਂ ਰੋਕਣ ਲਈ ਅਮਰੀਕਾ ਨੇ ਅਫ਼ਗਾਨਿਸਤਾਨ ਦੇ ਕੇਂਦਰੀ ਬੈਂਕ ਨਾਲ ਸਬੰਧਤ ਲੱਗਭਗ 9.5 ਅਰਬ ਡਾਲਰ ਦੀ ਸੰਪਤੀ ’ਤੇ ਰੋਕ ਲਗਾ ਦਿੱਤੀ ਹੈ ਅਤੇ ਕਾਬੁਲ ਨੂੰ ਜਾਣ ਵਾਲੀ ਨਕਦੀ ਨੂੰ ਵੀ ਰੋਕ ਦਿੱਤਾ ਹੈ।

ਇਹ ਵੀ ਪੜ੍ਹੋ: 27 ਤੋਂ ਸ਼ੁਰੂ ਹੋ ਸਕਦੀਆਂ ਹਨ ਭਾਰਤ ਤੋਂ ਕੈਨੇਡਾ ਲਈ ਸਿੱਧੀਆਂ ਉਡਾਣਾਂ

ਚੀਨੀ ਵਿਦੇਸ਼ ਮੰਤਰੀ ਨੇ ਜ਼ੋਰ ਦੇ ਕੇ ਕਿਹਾ, ‘ਆਰਥਿਕ ਪਾਬੰਦੀਆਂ ਨੂੰ ਰੋਕਿਆ ਜਾਣਾ ਚਾਹੀਦਾ ਹੈ। ਅਫ਼ਗਾਨਿਸਤਾਨ ’ਤੇ ਹਰ ਤਰ੍ਹਾਂ ਦੀਆਂ ਇਕਪਾਸੜ ਪਾਬੰਦੀਆਂ ਜਾਂ ਹੋਰ ਪਾਬੰਦੀਆਂ ਹਟਾ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ। ਅਫ਼ਗਾਨਿਸਤਾਨ ਦਾ ਵਿਦੇਸ਼ੀ ਮੁਦਰਾ ਭੰਡਾਰ ਇਸ ਦੀ ਰਾਸ਼ਟਰੀ ਸੰਪਤੀ ਹੈ ਅਤੇ ਅਫ਼ਗਾਨਿਸਤਾਨ ’ਤੇ ਸਿਆਸੀ ਦਬਾਅ ਪਾਉਣ ਲਈ ਸੌਦੇਬਾਜ਼ੀ ਦੇ ਰੂਪ ਵਿਚ ਇਸ ਦਾ ਇਸਤੇਮਾਲ ਕਰਨ ਦੀ ਬਜਾਏ ਇਸ ਫੰਡ ਦੀ ਵਰਤੋਂ ਲੋਕਾਂ ਲਈ ਕੀਤੀ ਜਾਣੀ ਚਾਹੀਦੀ ਹੈ।’ ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਵਿੱਤੀ ਸੰਸਥਾਵਾਂ ਨੂੰ ਵੀ ਅਫ਼ਗਾਨਿਸਤਾਨ ਵਿਚ ਗ਼ਰੀਬੀ ਘੱਟ ਕਰਨ, ਵਿਕਾਸ, ਰੋਜ਼ੀ-ਰੋਟੀ ਅਤੇ ਬੁਣਿਆਦੀ ਢਾਂਚੇ ਪ੍ਰੋਜੈਕਟਾਂ ਲਈ ਵਿੱਤੀ ਮਦਦ ਦੇਣੀ ਚਾਹੀਦੀ ਹੈ।

ਇਹ ਵੀ ਪੜ੍ਹੋ: ਮੁਸ਼ਕਲ ਨਾਲ ਪਾਸ ਅੰਕ ਲੈਣ ਵਾਲਾ ਮੁਹੰਮਦ ਅਸ਼ਰਫ ਗੈਰਤ ਬਣਿਆ ਕਾਬੁਲ ਯੂਨੀਵਰਸਿਟੀ ਦਾ ਵਾਈਸ ਚਾਂਸਲਰ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


author

cherry

Content Editor

Related News