ਚੀਨ ਨੇ ਇਰਾਨ ''ਤੇ ਹੋਏ ਅਮਰੀਕੀ-ਇਜ਼ਰਾਈਲੀ ਹਮਲਿਆਂ ਦੀ ਕੀਤੀ ਨਿੰਦਾ, UN ''ਚ ਜਤਾਈ ਚਿੰਤਾ

Sunday, Mar 01, 2026 - 04:44 PM (IST)

ਚੀਨ ਨੇ ਇਰਾਨ ''ਤੇ ਹੋਏ ਅਮਰੀਕੀ-ਇਜ਼ਰਾਈਲੀ ਹਮਲਿਆਂ ਦੀ ਕੀਤੀ ਨਿੰਦਾ, UN ''ਚ ਜਤਾਈ ਚਿੰਤਾ

ਇੰਟਰਨੈਸ਼ਨਲ ਡੈਸਕ- ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ ਦੀ ਹੰਗਾਮੀ ਬੈਠਕ ਦੌਰਾਨ ਚੀਨ ਦੇ ਸਥਾਈ ਪ੍ਰਤੀਨਿਧ ਫੂ ਕੋਂਗ ਨੇ ਇਰਾਨ ਵਿਰੁੱਧ ਕੀਤੀ ਗਈ ਫੌਜੀ ਕਾਰਵਾਈ ਦੀ ਸਖ਼ਤ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਦੇਸ਼ ਦੀ ਪ੍ਰਭੂਸੱਤਾ ਅਤੇ ਖੇਤਰੀ ਅਖੰਡਤਾ ਦਾ ਸਤਿਕਾਰ ਕਰਨਾ ਲਾਜ਼ਮੀ ਹੈ।

ਚੀਨ ਨੇ ਕਿਹਾ ਕਿ ਹਮਲਿਆਂ ਵਿੱਚ ਆਮ ਨਾਗਰਿਕਾਂ ਦਾ ਮਾਰਿਆ ਜਾਣਾ ਬਹੁਤ ਦੁਖਦਾਈ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜੰਗ ਵਿੱਚ ਨਾਗਰਿਕਾਂ ਦੀ ਸੁਰੱਖਿਆ ਲਈ ਤੈਅ "ਲਕਸ਼ਮਣ ਰੇਖਾ" ਪਾਰ ਨਹੀਂ ਕੀਤੀ ਜਾਣੀ ਚਾਹੀਦੀ।

ਚੀਨ ਅਨੁਸਾਰ ਤਾਕਤ ਦੀ ਵਰਤੋਂ ਸਮੱਸਿਆ ਦਾ ਹੱਲ ਨਹੀਂ, ਸਗੋਂ ਨਫ਼ਰਤ ਵਧਾਉਂਦੀ ਹੈ। ਉਨ੍ਹਾਂ ਸਾਰੀਆਂ ਧਿਰਾਂ ਨੂੰ ਸਿਆਸੀ ਇਮਾਨਦਾਰੀ ਦਿਖਾਉਣ ਅਤੇ ਮੁੜ ਗੱਲਬਾਤ ਸ਼ੁਰੂ ਕਰਨ ਦੀ ਅਪੀਲ ਕੀਤੀ। ਚੀਨ ਨੇ ਭਰੋਸਾ ਦਿੱਤਾ ਕਿ ਉਹ ਮੱਧ ਪੂਰਬ ਵਿੱਚ ਸਥਿਰਤਾ ਬਹਾਲ ਕਰਨ ਲਈ ਅੰਤਰਰਾਸ਼ਟਰੀ ਭਾਈਚਾਰੇ ਨਾਲ ਮਿਲ ਕੇ ਕੰਮ ਕਰਨ ਲਈ ਤਿਆਰ ਹੈ।


author

Harpreet SIngh

Content Editor

Related News