ਚੀਨ ''ਚ ਕੋਰੋਨਾ ਵਾਇਰਸ ਕਾਰਨ 2004 ਲੋਕਾਂ ਦੀ ਮੌਤ, 74000 ਲੋਕ ਇਨਫੈਕਟਡ

Wednesday, Feb 19, 2020 - 09:22 AM (IST)

ਚੀਨ ''ਚ ਕੋਰੋਨਾ ਵਾਇਰਸ ਕਾਰਨ 2004 ਲੋਕਾਂ ਦੀ ਮੌਤ, 74000 ਲੋਕ ਇਨਫੈਕਟਡ

ਮਾਸਕੋ— ਚੀਨ 'ਚ ਕੋਰੋਨਾ ਵਾਇਰਸ ਦੇ ਮਾਮਲੇ ਵਧ ਕੇ 74000 ਹੋ ਗਏ ਹਨ ਅਤੇ ਮ੍ਰਿਤਕਾਂ ਦੀ ਗਿਣਤੀ 2004 ਹੋ ਗਈ ਹੈ। ਮੰਗਲਵਾਰ ਨੂੰ ਹੁਬੇਈ 'ਚ 132 ਹੋਰ ਲੋਕਾਂ ਦੀ ਮੌਤ ਹੋਣ ਦੀ ਪੁਸ਼ਟੀ ਹੋਈ ਹੈ। 1693 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਣ ਕਾਰਨ ਇਨਫੈਕਟਡ ਲੋਕਾਂ ਦੀ ਗਿਣਤੀ 74000 ਹੋ ਗਈ ਹੈ।

ਵਿਸ਼ਵ ਸਿਹਤ ਸੰਗਠਨ ਦੇ ਮਹਾਨਿਰਦੇਸ਼ਕ ਟੇਡ੍ਰੋਸ ਅਧਨੋਮ ਨੇ ਇਸ ਦੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਚੀਨ ਦੇ ਬਾਹਰ ਕੋਰੋਨਾ ਵਾਇਰਸ ਦੇ 800 ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਚੀਨ ਦੇ ਬਾਹਰ 24 ਘੰਟਿਆਂ 'ਚ 110 ਤੋਂ ਵਧੇਰੇ ਨਵੇਂ ਮਾਮਲੇ ਸਾਹਮਣੇ ਆਏ ਹਨ।
ਜ਼ਿਕਰਯੋਗ ਹੈ ਕਿ ਪਿਛਲੇ ਸਾਲ ਦਸਬੰਰ 'ਚ ਚੀਨ ਦੇ ਵੂਹਾਨ 'ਚ ਕੋਰੋਨਾ ਵਾਇਰਸ ਦਾ ਪਹਿਲਾ ਸਾਹਮਣੇ ਆਇਆ ਸੀ ਜਿਸ ਦੇ ਬਾਅਦ ਇਹ 25 ਤੋਂ ਜ਼ਿਆਦਾ ਦੇਸ਼ਾਂ 'ਚ ਫੈਲ ਗਿਆ। ਚੀਨ ਦੇ ਇਲਾਵਾ ਜਾਪਾਨ, ਫਰਾਂਸ ਅਤੇ ਫਿਲਸਤੀਨ 'ਚ ਕੋਰੋਨਾ ਵਾਇਰਸ ਦੇ ਚਲਦਿਆਂ ਸਭ ਤੋਂ ਜ਼ਿਆਦਾ ਮੌਤਾਂ ਹੋਈਆਂ ਹਨ।
ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਹਫਤੇ ਮ੍ਰਿਤਕਾਂ ਦੀ ਗਿਣਤੀ ਕੁਝ ਘਟੀ ਹੈ ਤੇ ਆਸ ਕੀਤੀ ਜਾ ਰਹੀ ਹੈ ਕਿ ਜਲਦੀ ਹੀ ਵਾਇਰਸ ਨੂੰ ਕੰਟਰੋਲ ਕਰ ਲਿਆ ਜਾਵੇਗਾ।


Related News