ਚੀਨ ’ਚ ਕੋਰੋਨਾ ਵਾਇਰਸ ਕਾਰਨ ਇਕੋ ਦਿਨ 47 ਮੌਤਾਂ, 7,664 ਲੋਕਾਂ ਦੀ ਹਾਲਤ ਗੰਭੀਰ

02/29/2020 9:26:14 AM

ਬੀਜਿੰਗ— ਚੀਨ ’ਚ ਕੋਰੋਨਾ ਵਾਇਰਸ ਦੇ ਪੀੜਤਾਂ ’ਚੋਂ 47 ਹੋਰ ਲੋਕਾਂ ਦੀ ਮੌਤ ਹੋ ਗਈ, ਜਿਸ ਕਾਰਨ ਮਿ੍ਰਤਕਾਂ ਦੀ ਗਿਣਤੀ 2,835 ਹੋ ਗਈ। ਇਸ ਕਾਰਨ ਪ੍ਰਭਾਵਿਤ ਲੋਕਾਂ ਦੀ ਕੁੱਲ ਗਿਣਤੀ 79,251 ’ਤੇ ਪੁੱਜ ਗਈ ਹੈ। 
ਚੀਨ ਦੀ ਸਿਹਤ ਕਮੇਟੀ ਨੇ ਸ਼ਨੀਵਾਰ ਨੂੰ ਦੱਸਿਆ ਕਿ ਦੇਸ਼ ਦੇ 31 ਸੂਬਿਆਂ ਦੇ ਵੱਖ-ਵੱਖ ਹਸਪਤਾਲਾਂ ’ਚ ਹੁਣ ਤਕ ਇਸ ਵਾਇਰਸ ਦੇ 79,251 ਮਾਮਲੇ ਸਾਹਮਣੇ ਆਏ ਸਨ, ਜਿਨ੍ਹਾਂ ’ਚੋਂ 37,414 ਲੋਕ ਅਜੇ ਵੀ ਹਸਪਤਾਲਾਂ ’ਚ ਭਰਤੀ ਹਨ। ਬੀਮਾਰਾਂ ’ਚੋਂ 7,664 ਲੋਕਾਂ ਦੀ ਹਾਲਤ ਗੰਭੀਰ ਹੈ। ਉੱਥੇ ਹੀ ਵੱਖ-ਵੱਖ ਹਸਪਤਾਲਾਂ ’ਚ ਭਰਤੀ 39,002 ਲੋਕਾਂ ਨੂੰ ਇਲਾਜ ਦੇ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।
ਸਿਹਤ ਕਮੇਟੀ ਮੁਤਾਬਕ ਇਸ ਘਾਤਕ ਵਾਇਰਸ ਦੇ 427 ਨਵੇਂ ਮਾਮਲੇ ਦਰਜ ਕੀਤੇ ਗਏ ਹਨ। 47 ਹੋਰ ਲੋਕਾਂ ਦੀ ਮੌਤ ਹੋਣ ਕਾਰਨ ਮਿ੍ਰਤਕਾਂ ਦਾ ਅੰਕੜਾ ਵਧ ਗਿਆ ਹੈ। ਜ਼ਿਕਰਯੋਗ ਹੈ ਕਿ ਕੋਰੋਨਾ ਵਾਇਰਸ ਨੇ ਵਿਸ਼ਵ ਦੇ 50 ਤੋਂ ਵਧੇਰੇ ਦੇਸ਼ਾਂ ਨੂੰ ਆਪਣੀ ਲਪੇਟ ’ਚ ਲੈ ਲਿਆ ਹੈ।