ਚੀਨ, ਫਰਾਂਸ ਅਤੇ ਸੰਯੁਕਤ ਰਾਸ਼ਟਰ ਨੇ ਜਲਵਾਯੂ ਪਰਿਵਰਤਨ 'ਤੇ ਚਰਚਾ ਕੀਤੀ

Saturday, Jun 29, 2019 - 11:38 AM (IST)

ਚੀਨ, ਫਰਾਂਸ ਅਤੇ ਸੰਯੁਕਤ ਰਾਸ਼ਟਰ ਨੇ ਜਲਵਾਯੂ ਪਰਿਵਰਤਨ 'ਤੇ ਚਰਚਾ ਕੀਤੀ

ਬੀਜਿੰਗ/ ਓਸਾਕਾ— ਜਾਪਾਨ ਦੇ ਓਸਾਕਾ 'ਚ ਜੀ-20 ਸਿਖਰ ਸੰਮੇਲਨ ਦੌਰਾਨ ਚੀਨੀ ਵਿਦੇਸ਼ ਮੰਤਰੀ ਵਾਂਗ ਯੀ ,ਫਰਾਂਸ ਦੇ ਵਿਦੇਸ਼ ਮੰਤਰੀ ਜੀਨ-ਯਵੇਸ ਲੇ ਡ੍ਰਿਅਨ ਅਤੇ ਸੰਯੁਕਤ ਰਾਸ਼ਟਰ ਦੇ ਜਨਰਲ ਸਕੱਤਰ ਐਂਟੋਨੀਓ ਗੁਤੇਰਸ ਨੇ ਜਲਵਾਯੂ ਪਰਿਵਰਤਨ 'ਤੇ ਸਫਲਤਾਪੂਰਵਕ ਚਰਚਾ ਕੀਤੀ। ਚੀਨ ਦੇ ਵਿਦੇਸ਼ ਮੰਤਰੀ ਵਾਂਗ ਯੀ ਨੇ ਸ਼ਨੀਵਾਰ ਨੂੰ ਪੱਤਰਕਾਰਾਂ ਨੂੰ ਕਿਹਾ,''ਸਾਡੀ ਜਲਵਾਯੂ ਪਰਿਵਰਤਨ 'ਤੇ ਤਿੰਨ-ਪੱਖੀ ਬੈਠਕ ਸਫਲ ਰਹੀ ਹੈ। ਅਸੀਂ ਜਲਵਾਯੂ ਪਰਿਵਰਤਨ ਨਾਲ ਨਜਿੱਠਣ ਲਈ ਈਮਾਨਦਾਰੀ ਨਾਲ ਵਿਚਾਰ-ਵਟਾਂਦਰਾ ਕਰਾਂਗੇ। 

ਜ਼ਿਕਰਯੋਗ ਹੈ ਕਿ ਜਲਵਾਯੂ ਪਰਿਵਰਤਨ ਕਾਰਨ ਬਹੁਤ ਸਾਰੇ ਦੇਸ਼ ਪ੍ਰੇਸ਼ਾਨ ਹਨ ਤੇ ਇਸ ਦਾ ਹੱਲ ਲੱਭਣ ਲਈ ਲੱਗੇ ਹਨ। ਚਿੰਤਾ ਦੀ ਵੱਡੀ ਗੱਲ ਇਹ ਹੈ ਕਿ ਦੱਖਣੀ ਏਸ਼ੀਆ ਦੇ ਬਹੁਤ ਸਾਰੇ ਦੇਸ਼ਾਂ 'ਚ ਸਥਿਤੀ ਵਿਗੜਦੀ ਜਾ ਰਹੀ ਹੈ, ਜਿਸ ਲਈ ਜਲਦੀ ਕਦਮ ਚੁੱਕਣ ਦੀ ਜ਼ਰੂਰਤ ਹੈ।


Related News