ਚੀਨ ਨੇ ਪਾਕਿਸਤਾਨ ਨੂੰ ਦਿੱਤਾ 2.4 ਅਰਬ ਡਾਲਰ ਦਾ ਕਰਜ਼ਾ
Friday, Jul 28, 2023 - 11:39 AM (IST)

ਇਸਲਾਮਾਬਾਦ (ਭਾਸ਼ਾ)- ਚੀਨ ਨੇ ਨਕਦੀ ਸੰਕਟ ਨਾਲ ਜੂਝ ਰਹੇ ਪਾਕਿਸਤਾਨ ਨੂੰ ਵਿਦੇਸ਼ੀ ਮੁਦਰਾ ਭੰਡਾਰ ਨੂੰ ਵਧਾਉਣ ਵਿੱਚ ਮਦਦ ਲਈ 2.4 ਅਰਬ ਡਾਲਰ ਦਾ ਕਰਜ਼ਾ ਦਿੱਤਾ ਹੈ। ਪਾਕਿਸਤਾਨ ਦੇ ਵਿੱਤ ਮੰਤਰੀ ਇਸ਼ਹਾਕ ਡਾਰ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ।
ਉਨ੍ਹਾਂ ਕਿਹਾ, ''ਚੀਨ ਦੇ ਈ.ਐਕਸ.ਆਈ.ਐੱਮ. ਬੈਂਕ ਨੇ 2 ਸਾਲਾਂ ਲਈ ਕੁੱਲ 2.4 ਅਰਬ ਡਾਲਰ ਦਾ ਕਰਜ਼ਾ ਦਿੱਤਾ ਹੈ। ਵਿੱਤੀ ਸਾਲ 2023-24 ਲਈ 1.2 ਅਰਬ ਡਾਲਰ ਅਤੇ ਵਿੱਤੀ ਸਾਲ 2024-25 ਲਈ 1.2 ਅਰਬ ਡਾਲਰ ਦਾ ਕਰਜ਼ਾ ਦਿੱਤਾ ਗਿਆ ਹੈ। ਪਾਕਿਸਤਾਨ ਇਨ੍ਹਾਂ 2 ਵਿੱਤੀ ਸਾਲਾਂ 'ਚ ਸਿਰਫ ਵਿਆਜ ਹੀ ਅਦਾ ਕਰੇਗਾ।'' ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਨੇ ਕੁਝ ਸਮਾਂ ਪਹਿਲਾਂ ਐਲਾਨ ਕੀਤਾ ਸੀ ਕਿ ਚੀਨ ਨੇ ਪਾਕਿਸਤਾਨ ਦੀ ਕਮਜ਼ੋਰ ਆਰਥਿਕਤਾ ਨੂੰ ਦੇਖਦੇ ਹੋਏ ਪਾਕਿਸਤਾਨ ਦੀ ਮਦਦ ਲਈ 60 ਕਰੋੜ ਡਾਲਰ ਦਾ ਕਰਜ਼ਾ ਦਿੱਤਾ ਹੈ।