ਚੀਨ ਨੇ ਗੁਬਾਰਾ ਨਸ਼ਟ ਕੀਤੇ ਜਾਣ ਦੇ ਮਾਮਲੇ ''ਚ ਅਮਰੀਕੀ ਸੰਸਥਾਵਾਂ ਨੂੰ ਦਿੱਤੀ ਇਹ ਚਿਤਾਵਨੀ
Wednesday, Feb 15, 2023 - 11:46 PM (IST)
ਬੀਜਿੰਗ (ਏਪੀ) : ਚੀਨ ਨੇ ਬੁੱਧਵਾਰ ਨੂੰ ਕਿਹਾ ਕਿ ਉਹ ਅਮਰੀਕਾ ਦੇ ਪੂਰਬੀ ਤੱਟ 'ਤੇ ਸ਼ੱਕੀ ਚੀਨੀ ਜਾਸੂਸੀ ਗੁਬਾਰੇ ਨੂੰ ਨਸ਼ਟ ਕਰਨ 'ਤੇ ਅਮਰੀਕੀ ਸੰਸਥਾਵਾਂ ਦੇ ਖ਼ਿਲਾਫ਼ ਕਾਰਵਾਈ ਕਰੇਗਾ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਵਾਂਗ ਵੇਨਬਿਨ ਨੇ ਹਾਲਾਂਕਿ ਰੋਜ਼ਾਨਾ ਪ੍ਰੈੱਸ ਕਾਨਫਰੰਸ ਦੌਰਾਨ ਇਸ ਬਾਰੇ ਕੁਝ ਨਹੀਂ ਦੱਸਿਆ। ਨਾਲ ਹੀ ਉਨ੍ਹਾਂ ਇਹ ਨਹੀਂ ਦੱਸਿਆ ਕਿ ਕਿਹੜੀਆਂ ਸੰਸਥਾਵਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਤੁਰਕੀ-ਸੀਰੀਆ ਤੋਂ ਬਾਅਦ ਹੁਣ ਨਿਊਜ਼ੀਲੈਂਡ 'ਚ ਲੱਗੇ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ 'ਤੇ 6.1 ਰਹੀ ਤੀਬਰਤਾ
ਚੀਨ ਦਾ ਕਹਿਣਾ ਹੈ ਕਿ ਅਮਰੀਕਾ ਦੁਆਰਾ ਨਸ਼ਟ ਕੀਤੇ ਗਏ ਗੁਬਾਰੇ ਨੂੰ ਮੌਸਮ ਸਬੰਧੀ ਜਾਣਕਾਰੀ ਇਕੱਠੀ ਕਰਨ ਲਈ ਆਸਮਾਨ ਵਿੱਚ ਭੇਜਿਆ ਗਿਆ ਸੀ ਅਤੇ ਗਲਤੀ ਨਾਲ ਆਪਣਾ ਰਸਤਾ ਭਟਕ ਗਿਆ ਸੀ। ਅਮਰੀਕਾ ਦੇ F-22 ਲੜਾਕੂ ਜਹਾਜ਼ ਨੇ 4 ਫਰਵਰੀ ਨੂੰ ਉਸ ਗੁਬਾਰੇ ਨੂੰ ਤਬਾਹ ਕਰ ਦਿੱਤਾ ਸੀ।
ਇਹ ਵੀ ਪੜ੍ਹੋ : 'ਜਾਸੂਸੀ ਗੁਬਾਰੇ' ਦੇ ਮਲਬੇ ਤੋਂ ਖੁੱਲ੍ਹੀ ਚੀਨ ਦੀ ਪੋਲ! ਅਮਰੀਕਾ ਨੇ ਕੀਤੇ ਹੈਰਾਨ ਕਰਨ ਵਾਲੇ ਦਾਅਵੇ
ਵਾਂਗ ਨੇ ਬੁੱਧਵਾਰ ਨੂੰ ਇਕ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ, "ਚੀਨ ਇਸ ਦਾ ਸਖਤੀ ਨਾਲ ਵਿਰੋਧ ਕਰਦਾ ਹੈ। ਚੀਨ ਦੀ ਪ੍ਰਭੂਸੱਤਾ ਅਤੇ ਸੁਰੱਖਿਆ ਨੂੰ ਨਿਸ਼ਾਨਾ ਬਣਾਉਣ ਵਾਲੀਆਂ ਅਮਰੀਕਾ ਦੀਆਂ ਸਬੰਧਤ ਸੰਸਥਾਵਾਂ ਦੇ ਖ਼ਿਲਾਫ਼ ਕਾਨੂੰਨ ਦੇ ਅਨੁਸਾਰ ਜਵਾਬੀ ਕਾਰਵਾਈ ਕੀਤੀ ਜਾਵੇਗੀ।"
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।