ਚੀਨ ਨੇ ਕੋਰੋਨਾ ਦੇ ਮਾਮਲੇ ਵਧਣ ਕਾਰਨ ਉੱਤਰੀ ਸ਼ਹਿਰ ਸ਼ਿਆਨ ''ਚ ਲਾਇਆ ਲਾਕਡਾਊਨ
Thursday, Dec 23, 2021 - 01:01 AM (IST)
ਬੀਜਿੰਗ-ਚੀਨ ਨੇ ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ 'ਤੇ ਉੱਤਰੀ ਸ਼ਹਿਰ ਸ਼ਿਆਨ 'ਚ ਲਾਕਡਾਊਨ ਲਾਉਣ ਦਾ ਬੁੱਧਵਾਰ ਨੂੰ ਹੁਕਮ ਦਿੱਤਾ। ਸਰਕਾਰੀ ਮੀਡੀਆ ਦੀ ਖਬਰ ਮੁਤਾਬਕ, ਸ਼ਹਿਰ ਦੇ ਅਧਿਕਾਰੀਆਂ ਨੇ ਸਾਰੇ ਨਿਵਾਸੀਆਂ ਨੂੰ ਬਾਹਰ ਜਾਣ ਦੀ ਜ਼ਿਆਦਾ ਲੋੜ ਨਾ ਹੋਣ ਤੱਕ ਘਰ ਹੀ ਰਹਿਣ ਦਾ ਹੁਕਮ ਦਿੱਤਾ ਹੈ ਅਤੇ ਵਿਸ਼ੇਸ਼ ਮਾਮਲਿਆਂ ਨੂੰ ਛੱਡ ਕੇ ਸ਼ਹਿਰ ਆਣ-ਜਾਣ ਵਾਲੀ ਸਾਰੀ ਆਵਾਜਾਈ ਨੂੰ ਮੁਅੱਤਲ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਸਪੂਤਨਿਕ-ਵੀ, ਸਪੂਤਨਿਕ ਲਾਈਟ ਬੂਸਟਰ ਟੀਕੇ ਓਮੀਕ੍ਰੋਨ ਵਿਰੁੱਧ ਅਸਰਦਾਰ : ਅਧਿਐਨ
ਇਹ ਹੁਕਮ ਮੱਧ ਰਾਤ ਤੋਂ ਪ੍ਰਭਾਵੀ ਹੋਵੇਗਾ ਅਤੇ ਅਗਲੇ ਹੁਕਮ ਤੱਕ ਜਾਰੀ ਰਹੇਗਾ। ਹੁਕਮ 'ਚ ਕਿਹਾ ਗਿਆ ਹੈ ਕਿ ਹਰ ਘਰ 'ਚੋਂ ਇਕ ਵਿਅਕਤੀ ਨੂੰ ਹਰ ਦੋ ਦਿਨਾਂ ਤੱਖ ਘਰੇਲੂ ਵਰਤੋਂ ਦੀਆਂ ਵਸਤਾਂ ਖਰੀਦਣ ਲਈ ਬਾਹਰ ਜਾਣ ਦੀ ਇਜਾਜ਼ਤ ਹੋਵੇਗੀ। ਸ਼ਿਆਨ 'ਚ ਪਿਛਲੇ 24 ਘੰਟਿਆਂ 'ਚ ਸਥਾਨਕ ਪੱਧਰ 'ਤੇ ਹੋਏ ਕੋਰੋਨਾ ਵਾਇਰਸ ਇਨਫੈਕਸ਼ਨ ਦੇ 54 ਮਾਮਲੇ ਬੁੱਧਵਾਰ ਨੂੰ ਸਾਹਮਣੇ ਆਏ।
ਇਹ ਵੀ ਪੜ੍ਹੋ : ਪੋਲੈਂਡ 'ਚ ਕੋਰੋਨਾ ਕਾਰਨ ਇਕ ਦਿਨ 'ਚ ਹੋਈ 775 ਮਰੀਜ਼ਾਂ ਦੀ ਮੌਤ
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।