ਚੀਨ ਨੇ ਅਮਰੀਕੀ ਪ੍ਰਤੀਨਿਧੀ ਸਭਾ ਦੀ ਸਪੀਕਰ ਨੈਨਸੀ ਪੇਲੋਸੀ ''ਤੇ ਲਗਾਈਆਂ ਪਾਬੰਦੀਆਂ

Friday, Aug 05, 2022 - 05:32 PM (IST)

ਬੀਜਿੰਗ (ਏਜੰਸੀ): ਚੀਨ ਨੇ ਅਮਰੀਕੀ ਪ੍ਰਤੀਨਿਧੀ ਸਭਾ ਦੀ ਸਪੀਕਰ ਨੈਨਸੀ ਪੇਲੋਸੀ ਦੀ ਇਸ ਹਫ਼ਤੇ ਦੇ ਸ਼ੁਰੂ ਵਿਚ ਤਾਈਵਾਨ ਦੀ ਯਾਤਰਾ ਨੂੰ ਲੈ ਕੇ ਪਾਬੰਦੀਆਂ ਦਾ ਐਲਾਨ ਕੀਤਾ ਹੈ। ਚੀਨੀ ਵਿਦੇਸ਼ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਇੱਕ ਬਿਆਨ ਵਿੱਚ ਕਿਹਾ ਕਿ ਪੇਲੋਸੀ ਨੇ ਸਵੈ-ਸ਼ਾਸਨ ਵਾਲੇ ਟਾਪੂ ਦੀ ਆਪਣੀ ਯਾਤਰਾ ਨੂੰ ਲੈ ਕੇ ਚੀਨ ਦੀਆਂ ਚਿੰਤਾਵਾਂ ਅਤੇ ਵਿਰੋਧ ਨੂੰ ਨਜ਼ਰਅੰਦਾਜ਼ ਕੀਤਾ, ਜਿਸ 'ਤੇ ਬੀਜਿੰਗ ਆਪਣਾ ਦਾਅਵਾ ਕਰਦਾ ਹੈ। 

ਪੜ੍ਹੋ ਇਹ ਅਹਿਮ ਖ਼ਬਰ- ਯੁੱਧ ਦੀ ਤਿਆਰੀ 'ਚ ਚੀਨ! ਤਾਈਵਾਨ ਨੇੜੇ ਦਾਗੀਆਂ 11 ਮਿਜ਼ਾਈਲਾਂ, ਜਾਪਾਨ 'ਚ ਹੋਈ ਲੈਂਡਿੰਗ

ਇਸ ਤੋਂ ਪਹਿਲਾਂ ਪੇਲੋਸੀ ਨੇ ਕਿਹਾ ਸੀ ਕਿ ਚੀਨ ਅਮਰੀਕੀ ਅਧਿਕਾਰੀਆਂ ਨੂੰ ਤਾਈਵਾਨ ਦੀ ਯਾਤਰਾ ਕਰਨ ਤੋਂ ਨਹੀਂ ਰੋਕ ਸਕਦਾ। ਪੇਲੋਸੀ ਪਿਛਲੇ 25 ਸਾਲਾਂ ਵਿੱਚ ਤਾਈਵਾਨ ਦਾ ਦੌਰਾ ਕਰਨ ਵਾਲੀ ਚੋਟੀ ਦੀ ਅਮਰੀਕੀ ਅਧਿਕਾਰੀ ਹੈ। ਚੀਨ ਤਾਈਵਾਨ ਨੂੰ ਆਪਣਾ ਖੇਤਰ ਮੰਨਦਾ ਹੈ ਅਤੇ ਵਿਦੇਸ਼ੀ ਸਰਕਾਰਾਂ ਨਾਲ ਇਸ ਦੇ ਸਬੰਧਾਂ ਦਾ ਵਿਰੋਧ ਕਰਦਾ ਹੈ। ਚੀਨੀ ਵਿਦੇਸ਼ ਮੰਤਰਾਲੇ ਦੇ ਇੱਕ ਬਿਆਨ ਵਿੱਚ ਪੇਲੋਸੀ ਦੇ ਤਾਇਵਾਨ ਦੌਰੇ ਨੂੰ ਭੜਕਾਊ ਕਾਰਵਾਈ ਕਰਾਰ ਦਿੱਤਾ ਗਿਆ ਹੈ। ਇਸ ਨੇ ਕਿਹਾ ਕਿ ਇਹ ਕਦਮ ਚੀਨ ਦੀ ਪ੍ਰਭੂਸੱਤਾ ਅਤੇ ਖੇਤਰੀ ਅਖੰਡਤਾ ਦੇ ਖ਼ਿਲਾਫ਼ ਹੈ। ਬਿਆਨ ਮੁਤਾਬਕ ਪੇਲੋਸੀ ਅਤੇ ਉਸ ਦੇ ਪਰਿਵਾਰ 'ਤੇ ਪਾਬੰਦੀਆਂ ਲਗਾਈਆਂ ਜਾਣਗੀਆਂ। ਹਾਲਾਂਕਿ ਚੀਨ ਨੇ ਇਹ ਨਹੀਂ ਦੱਸਿਆ ਕਿ ਪਾਬੰਦੀਆਂ ਕੀ ਹੋਣਗੀਆਂ। ਉਂਝ ਆਮ ਤੌਰ 'ਤੇ ਅਜਿਹੀਆਂ ਪਾਬੰਦੀਆਂ ਪ੍ਰਤੀਕਾਤਮਕ ਪ੍ਰਕਿਰਤੀ ਦੀਆਂ ਹੁੰਦੀਆਂ ਹਨ।

ਪੜ੍ਹੋ ਇਹ ਅਹਿਮ ਖ਼ਬਰ-ਕੈਨੇਡਾ ਦਾ ਵੱਡਾ ਕਦਮ, ਨਵੇਂ ਯੂਕ੍ਰੇਨੀ ਭਰਤੀਆਂ ਨੂੰ ਸਿਖਲਾਈ ਦੇਣ ਲਈ ਕੀਤੀ ਸੈਨਿਕਾਂ ਦੀ ਤਾਇਨਾਤੀ


Vandana

Content Editor

Related News