ਚੀਨ ਨੇ ਕੋਵਿਡ-19 ਦੇ ਮਾਮਲਿਆਂ ''ਚ ਵਾਧੇ ਦੇ ਮੱਦੇਨਜ਼ਰ ਹਸਪਤਾਲਾਂ ਵਧਾਈ ''ਚ ICU ਦੀ ਗਿਣਤੀ
Sunday, Dec 11, 2022 - 12:43 PM (IST)

ਬੀਜਿੰਗ (ਭਾਸ਼ਾ)- ਚੀਨ ਕੋਵਿਡ-19 ਦੇ ਮਾਮਲਿਆਂ ਵਿੱਚ ਵਾਧੇ ਦੇ ਮੱਦੇਨਜ਼ਰ ਹਸਪਤਾਲਾਂ ਵਿੱਚ ਪ੍ਰਣਾਲੀ ਨੂੰ ਸੁਧਾਰਨ ਦੀ ਕੋਸ਼ਿਸ਼ ਕਰ ਰਿਹਾ ਹੈ ਅਤੇ ਉਸ ਨੇ ਇੰਟੈਂਸਿਵ ਕੇਅਰ ਯੂਨਿਟਾਂ (ਆਈ.ਸੀ.ਯੂ.) ਦੀ ਗਿਣਤੀ ਵਧਾ ਦਿੱਤੀ ਹੈ। ਇਹ ਪ੍ਰਬੰਧ ਐਂਟੀ-ਵਾਇਰਸ ਪਾਬੰਦੀਆਂ ਨੂੰ ਹਟਾਉਣ ਤੋਂ ਬਾਅਦ ਕੀਤਾ ਗਿਆ ਹੈ, ਜਿਸ ਨੇ ਲੋਕਾਂ ਨੂੰ ਘਰ ਦੇ ਅੰਦਰ ਰਹਿਣ ਲਈ ਮਜ਼ਬੂਰ ਕੀਤਾ ਸੀ ਅਤੇ ਆਰਥਿਕ ਵਿਕਾਸ ਨੂੰ ਹੌਲੀ ਕਰ ਦਿੱਤਾ ਸੀ ਅਤੇ ਇਸ ਵਿਰੋਧ ਵਿਚ ਪ੍ਰਦਰਸ਼ਨ ਵੀ ਹੋਏ ਸਨ।
ਸਰਕਾਰੀ ਮੀਡੀਆ ਮੁਤਾਬਕ ਮਹਾਮਾਰੀ ਦੇ ਮਾਮਲਿਆਂ ਵਿੱਚ ਵਾਧੇ ਕਾਰਨ ਹਸਪਤਾਲਾਂ ਵਿੱਚ ਆਈ.ਸੀ.ਯੂ. ਦੀ ਗਿਣਤੀ ਵਧਾਉਣ ਦੇ ਨਿਰਦੇਸ਼ ਦਿੱਤੇ ਗਏ ਹਨ, ਤਾਂ ਜੋ ਸਥਿਤੀ ਨਾਲ ਨਜਿੱਠਿਆ ਜਾ ਸਕੇ। ਐਤਵਾਰ ਨੂੰ ਚੀਨ ਵਿੱਚ ਮਹਾਮਾਰੀ ਦੇ 10,815 ਨਵੇਂ ਮਾਮਲੇ ਸਾਹਮਣੇ ਆਏ, ਜਿਨ੍ਹਾਂ ਵਿੱਚੋਂ 8,477 ਬਿਨਾਂ ਲੱਛਣ ਵਾਲੇ ਸਨ।