ਅਮਰੀਕੀ ਹਵਾਈ ਖ਼ੇਤਰ 'ਚ ਜਾਸੂਸੀ ਗੁਬਾਰੇ ਦੇ ਉੱਡਣ ਦੀਆਂ ਰਿਪੋਰਟਾਂ ਦੀ ਜਾਂਚ ਕਰ ਰਿਹੈ ਚੀਨ
Friday, Feb 03, 2023 - 02:52 PM (IST)
ਚੀਨ ਬੀਜਿੰਗ (ਬਿਊਰੋ) : ਚੀਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਹ ਉਨ੍ਹਾਂ ਰਿਪੋਰਟਾਂ ਦੀ ਜਾਂਚ ਕਰ ਰਿਹਾ ਹੈ ਕਿ ਚੀਨੀ ਜਾਸੂਸੀ ਗੁਬਾਰਾ ਅਮਰੀਕੀ ਹਵਾਈ ਖੇਤਰ ਤੋਂ ਉੱਡ ਰਿਹਾ ਸੀ। ਉਨ੍ਹਾਂ ਨੇ ਇਸ ਮੁੱਦੇ 'ਤੇ ਸ਼ਾਂਤ ਰਹਿਣ ਦੀ ਅਪੀਲ ਕੀਤੀ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਮਾਓ ਨਿੰਗ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਕੋਈ ਜਾਣਕਾਰੀ ਨਹੀਂ ਹੈ ਕਿ ਅਮਰੀਕੀ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਦੀ ਅਗਲੇ ਹਫ਼ਤੇ ਹੋਣ ਵਾਲੀ ਚੀਨ ਯਾਤਰਾ ਤੈਅ ਸਮੇਂ ਮੁਤਾਬਕ ਹੋਵੇਗੀ ਜਾਂ ਨਹੀਂ।
ਇਹ ਵੀ ਪੜ੍ਹੋ- ਚੋਰਾਂ ਨੇ ਸਰਕਾਰੀ ਸਕੂਲ ਨੂੰ ਬਣਾਇਆ ਨਿਸ਼ਾਨਾ, ਪ੍ਰੋਜੈਕਟਰ ਤੇ CCTV ਸਣੇ ਮਿਡ-ਡੇ-ਮੀਲ ਦਾ ਰਾਸ਼ਨ ਵੀ ਨਹੀਂ ਛੱਡਿਆ
ਮਾਓ ਨੇ ਇਕ ਨਿਯਮਤ ਪ੍ਰੈਸ ਕਾਨਫਰੰਸ 'ਚ ਕਿਹਾ ਕਿ ਚੀਨ ਇਕ ਜ਼ਿੰਮੇਵਾਰ ਦੇਸ਼ ਹੈ ਅਤੇ ਉਸਨੇ ਹਮੇਸ਼ਾ ਅੰਤਰਰਾਸ਼ਟਰੀ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਹੈ। ਚੀਨ ਦਾ ਕਿਸੇ ਵੀ ਦੇਸ਼ ਦੇ ਅਧਿਕਾਰ ਖ਼ੇਤਰ ਅਤੇ ਹਵਾਈ ਖ਼ੇਤਰ ਦੀ ਉਲੰਘਣਾ ਕਰਨ ਦਾ ਕੋਈ ਇਰਾਦਾ ਨਹੀਂ ਹੈ।
ਇਹ ਵੀ ਪੜ੍ਹੋ- ਕਿਰਿਆ ਦੀ ਰਸਮ 'ਚ ਸ਼ਾਮਲ ਹੋਣ ਜਾ ਰਹੇ ਪਰਿਵਾਰ ਨਾਲ ਵਾਪਰਿਆ ਕਦੇ ਨਾ ਭੁੱਲਣ ਵਾਲਾ ਹਾਦਸਾ
ਉਨ੍ਹਾਂ ਕਿਹਾ ਕਿ ਅਸੀਂ ਗੁਬਾਰੇ ਦੀ ਸਥਿਤੀ ਦੀ ਜਾਂਚ ਕਰ ਰਹੇ ਹਾਂ। ਉਮੀਦ ਹੈ ਕਿ ਦੋਵੇਂ ਧਿਰਾਂ ਸ਼ਾਂਤੀਪੂਰਵਕ ਅਤੇ ਸਾਵਧਾਨੀ ਨਾਲ ਇਸ ਨਾਲ ਨਜਿੱਠਣ ਲਈ ਮਿਲ ਕੇ ਕੰਮ ਕਰ ਸਕਦੀਆਂ ਹਨ।ਬਲਿੰਕਨ ਚੀਨ ਦਾ ਦੌਰਾ ਕਰਨ ਜਾ ਰਿਹਾ ਹੈ, ਜਿਸ ਨਾਲ ਉਹ ਕੋਵਿਡ-19 ਮਹਾਂਮਾਰੀ ਤੋਂ ਬਾਅਦ ਦੇਸ਼ ਦਾ ਦੌਰਾ ਕਰਨ ਵਾਲਾ ਅਮਰੀਕਾ ਦਾ ਪਹਿਲਾ ਉੱਚ ਦਰਜਾ ਪ੍ਰਾਪਤ ਅਮਰੀਕੀ ਅਧਿਕਾਰੀ ਹੋਣਗੇ।
ਇਹ ਵੀ ਪੜ੍ਹੋ- ਪਾਕਿ ਤੋਂ ਆਇਆ ਡਰੋਨ BSF ਨੇ ਗੋਲੀਆਂ ਦਾਗ ਕੇ ਹੇਠਾਂ ਸੁੱਟਿਆ, ਤਿੰਨ ਪੈਕਟ ਹੈਰੋਇਨ ਬਰਾਮਦ
ਮਾਓ ਨੇ ਕਿਹਾ ਕਿ ਮੈਂ ਇਸ ਗੱਲ 'ਤੇ ਜ਼ੋਰ ਦੇਣਾ ਚਾਹੁੰਦੀ ਹਾਂ ਕਿ ਤੱਥਾਂ ਦੀ ਸਪੱਸ਼ਟ ਜਾਣਕਾਰੀ ਹੋਣ ਤੋਂ ਪਹਿਲਾਂ ਮਾਮਲੇ ਦਾ ਅੰਦਾਜ਼ਾ ਲਗਾਉਣਾ ਅਤੇ ਸਨਸਨੀਖੇਜ਼ ਬਣਾਉਣਾ, ਇਸ ਮੁੱਦੇ ਨਾਲ ਸਹੀ ਢੰਗ ਨਾਲ ਨਜਿੱਠਣ 'ਚ ਮਦਦ ਨਹੀਂ ਕਰੇਗਾ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।