ਚੀਨ : ਮੰਗੋਲੀਆ ''ਚ ਕੋਲੇ ਦੀ ਖਾਨ ਧਸਣ ਕਾਰਨ 2 ਲੋਕਾਂ ਦੀ ਮੌਤ, 50 ਤੋਂ ਵੱਧ ਲਾਪਤਾ
Thursday, Feb 23, 2023 - 05:16 AM (IST)
ਇੰਟਰਨੈਸ਼ਨਲ ਡੈਸਕ : ਚੀਨ ਦੇ ਅੰਦਰੂਨੀ ਮੰਗੋਲੀਆ ਆਟੋਨੋਮਸ ਖੇਤਰ 'ਚ ਬੁੱਧਵਾਰ ਨੂੰ ਇਕ ਖਾਨ ਦੇ ਧਸਣ ਨਾਲ 2 ਲੋਕਾਂ ਦੀ ਮੌਤ ਹੋ ਗਈ ਅਤੇ 53 ਲਾਪਤਾ ਹਨ। ਸਥਾਨਕ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਲੈਕਸਾ ਲੀਗ 'ਚ ਖਾਨ ਦੇ ਧਸਣ ਕਾਰਨ ਲੋਕ ਮਲਬੇ ਹੇਠਾਂ ਦੱਬ ਗਏ। ਬਚਾਅ ਕਰਮਚਾਰੀ ਮਲਬੇ 'ਚ ਫਸੇ ਲੋਕਾਂ ਨੂੰ ਕੱਢਣ 'ਚ ਲੱਗੇ ਹੋਏ ਹਨ। ਅਲੈਕਸਾ ਲੀਗ ਨੇ ਐਮਰਜੈਂਸੀ ਪ੍ਰਬੰਧਨ ਅਥਾਰਟੀ ਦੇ ਹਵਾਲੇ ਨਾਲ ਕਿਹਾ ਕਿ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ 50 ਤੋਂ ਵੱਧ ਲੋਕ ਖਾਨ ਦੇ ਹੇਠਾਂ ਫਸੇ ਹੋਏ ਹਨ। ਪ੍ਰਚਾਰ ਬਿਊਰੋ ਮੁਤਾਬਕ 8 ਲੋਕਾਂ ਨੂੰ ਬਾਹਰ ਕੱਢਿਆ ਗਿਆ, ਜਿਨ੍ਹਾਂ 'ਚੋਂ 2 ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।
ਇਹ ਵੀ ਪੜ੍ਹੋ : ਰੂਸੀ ਵਿਦੇਸ਼ ਮੰਤਰੀ ਲਾਵਰੋਵ ਅਗਲੇ ਮਹੀਨੇ ਭਾਰਤ 'ਚ ਜੀ-20 ਵਿਦੇਸ਼ ਮੰਤਰੀਆਂ ਦੀ ਮੀਟਿੰਗ ’ਚ ਲੈਣਗੇ ਹਿੱਸਾ
6 ਲੋਕ ਹਸਪਤਾਲ ਵਿੱਚ ਦਾਖਲ ਹਨ। ਪ੍ਰਾਪਤ ਜਾਣਕਾਰੀ ਅਨੁਸਾਰ 334 ਬਚਾਅ ਕਰਮਚਾਰੀਆਂ ਦੇ ਨਾਲ 8 ਟੀਮਾਂ ਬਚਾਅ ਕਾਰਜ ਵਿੱਚ ਲੱਗੀਆਂ ਹੋਈਆਂ ਹਨ। ਲਾਪਤਾ ਲੋਕਾਂ ਦੀ ਭਾਲ ਲਈ ਆਸ-ਪਾਸ ਦੇ ਇਲਾਕਿਆਂ ਤੋਂ ਬਚਾਅ ਕਰਮੀਆਂ ਨੂੰ ਭੇਜਿਆ ਗਿਆ ਹੈ। ਅੰਦਰੂਨੀ ਮੰਗੋਲੀਆ ਚੀਨ ਵਿੱਚ ਕੋਲੇ ਅਤੇ ਹੋਰ ਖਣਿਜਾਂ ਦੀ ਖੋਦਾਈ ਲਈ ਇਕ ਪ੍ਰਮੁੱਖ ਖੇਤਰ ਹੈ। ਸਥਾਨਕ ਏਜੰਸੀਆਂ ਤੋਂ ਇਲਾਵਾ ਲੋਕਾਂ ਨੂੰ ਕੱਢਣ ਲਈ ਫੌਜ ਦੀ ਮਦਦ ਲੈਣ ਦੀ ਵੀ ਤਿਆਰੀ ਕੀਤੀ ਜਾ ਰਹੀ ਹੈ। ਐਮਰਜੈਂਸੀ ਨਾਲ ਨਜਿੱਠਣ ਲਈ ਨੇੜਲੇ ਹਸਪਤਾਲਾਂ ਨੂੰ ਅਲਰਟ 'ਤੇ ਰੱਖਿਆ ਗਿਆ ਹੈ।
ਇਹ ਵੀ ਪੜ੍ਹੋ : ਸੋਮਾਲੀਆ : ਝੜਪਾਂ 'ਚ 150 ਲੋਕਾਂ ਦੀ ਮੌਤ, ਅੱਤਵਾਦੀਆਂ ਨੇ 10 ਨਾਗਰਿਕਾਂ ਦੀ ਕੀਤੀ ਹੱਤਿਆ
ਵਧ ਸਕਦੀ ਹੈ ਮਰਨ ਵਾਲਿਆਂ ਦੀ ਗਿਣਤੀ
ਫਸੇ ਲੋਕਾਂ ਨੂੰ ਕੱਢਣ ਲਈ ਜੰਗੀ ਪੱਧਰ 'ਤੇ ਕੰਮ ਕੀਤਾ ਜਾ ਰਿਹਾ ਹੈ। ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਜੇਕਰ ਖਾਨ 'ਚ ਫਸੇ ਲੋਕਾਂ ਨੂੰ ਜਲਦੀ ਨਾ ਕੱਢਿਆ ਗਿਆ ਤਾਂ ਮਰਨ ਵਾਲਿਆਂ ਦੀ ਗਿਣਤੀ 'ਚ ਕਾਫੀ ਵਾਧਾ ਹੋ ਸਕਦਾ ਹੈ। ਖਾਨ ਵਿੱਚ ਆਕਸੀਜਨ ਦੀ ਕਮੀ ਸਭ ਤੋਂ ਵੱਡੀ ਸਮੱਸਿਆ ਹੈ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।