ਚੀਨ ਨੇ ਭਿਆਨਕ ਅੱਗ ਦੀ ਘਟਨਾ ਲਈ 42 ਅਧਿਕਾਰੀਆਂ ਨੂੰ ਦਿੱਤੀ ਸਜ਼ਾ

04/23/2024 5:49:40 PM

ਤਾਈਯੁਆਨ (ਵਾਰਤਾ)- ਚੀਨ ਨੇ ਉੱਤਰੀ ਸੂਬੇ ਸ਼ਾਂਕਸੀ ਵਿਚ ਕੋਲਾ ਕੰਪਨੀ ਦੀ ਇਮਾਰਤ ਵਿਚ ਪਿਛਲੇ ਸਾਲ ਲੱਗੀ ਭਿਆਨਕ ਅੱਗ ਦੀ ਜਾਂਚ ਤੋਂ ਬਾਅਦ 42 ਸਰਕਾਰੀ ਅਧਿਕਾਰੀਆਂ ਨੂੰ ਸਜ਼ਾ ਦਿੱਤੀ ਹੈ। ਮੰਗਲਵਾਰ ਨੂੰ ਜਾਰੀ ਜਾਂਚ ਰਿਪੋਰਟ 'ਚ ਇਹ ਜਾਣਕਾਰੀ ਦਿੱਤੀ ਗਈ ਹੈ। ਅੱਗ ਲੱਗਣ ਦੀ ਇਹ ਘਟਨਾ ਲੁਲਿਯਾਂਗ ਸ਼ਹਿਰ ਦੇ ਲਿਸ਼ੀ ਜ਼ਿਲ੍ਹੇ ਵਿੱਚ ਵਾਪਰੀ, ਜਿਸ ਵਿੱਚ 26 ਲੋਕਾਂ ਦੀ ਮੌਤ ਹੋ ਗਈ ਸੀ ਅਤੇ 38 ਹੋਰ ਜ਼ਖ਼ਮੀ ਹੋ ਗਏ ਸਨ।

ਇਹ ਵੀ ਪੜ੍ਹੋ: ਈਰਾਨ ਦੇ ਰਾਸ਼ਟਰਪਤੀ ਰਇਸੀ ਅਤੇ ਪਾਕਿ ਸੈਨਾ ਮੁਖੀ ਮੁਨੀਰ ਨੇ ਸਰਹੱਦੀ ਸੁਰੱਖਿਆ ਮੁੱਦਿਆਂ 'ਤੇ ਕੀਤੀ ਚਰਚਾ

ਲੰਘੀ 16 ਨਵੰਬਰ ਨੂੰ ਪ੍ਰਾਈਵੇਟ ਸੈਕਟਰ ਦੀ ਕੋਲਾ ਮਾਈਨਿੰਗ ਕੰਪਨੀ ਯੋਂਗਜੂ ਦੀ ਇਮਾਰਤ ਦੀ ਦੂਜੀ ਮੰਜ਼ਿਲ 'ਤੇ ਟਾਇਲਟ ਵਿੱਚ ਸਭ ਤੋਂ ਪਹਿਲਾਂ ਅੱਗ ਲੱਗੀ, ਜੋ ਬਾਅਦ ਵਿੱਚ ਹੋਰ ਥਾਵਾਂ 'ਤੇ ਵੀ ਫੈਲ ਗਈ। ਰਿਪੋਰਟ 'ਚ ਕਿਹਾ ਗਿਆ ਹੈ ਕਿ ਜਾਂਚ ਤੋਂ ਬਾਅਦ ਇਸ ਹਾਦਸੇ 'ਚ ਅਸਿੱਧੇ ਤੌਰ 'ਤੇ ਜ਼ਿੰਮੇਵਾਰ ਪਾਏ ਗਏ ਵੱਖ-ਵੱਖ ਸਰਕਾਰੀ ਵਿਭਾਗਾਂ ਦੇ 42 ਅਧਿਕਾਰੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਗਈ ਹੈ। ਇਸ ਤੋਂ ਇਲਾਵਾ ਸੂਬਾਈ ਪੁਲਸ ਨੇ ਕੋਲਾ ਕੰਪਨੀ ਨਾਲ ਸਬੰਧਤ 18 ਵਿਅਕਤੀਆਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਹੈ।

ਇਹ ਵੀ ਪੜ੍ਹੋ: ਵੱਡੀ ਖ਼ਬਰ; ਬ੍ਰਿਟੇਨ ਜਾਣ ਲਈ ਇੰਗਲਿਸ਼ ਚੈਨਲ ਪਾਰ ਕਰਦੇ ਸਮੇਂ ਇੱਕ ਬੱਚੇ ਸਮੇਤ 5 ਲੋਕਾਂ ਦੀ ਮੌਤ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8 

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।

 


cherry

Content Editor

Related News