ਚੀਨ ''ਚ ਸੜਕ ਹਾਦਸਾ, 9 ਲੋਕਾਂ ਦੀ ਮੌਤ

Friday, Nov 20, 2020 - 05:56 PM (IST)

ਚੀਨ ''ਚ ਸੜਕ ਹਾਦਸਾ, 9 ਲੋਕਾਂ ਦੀ ਮੌਤ

ਬੀਜਿੰਗ (ਭਾਸ਼ਾ): ਮੱਧ ਚੀਨ ਵਿਚ ਅੱਜ ਭਾਵ ਸ਼ੁੱਕਰਵਾਰ ਨੂੰ ਇਕ ਟਰੱਕ ਨੇ ਇਕ ਸ਼ਵ ਯਾਤਰਾ ਵਿਚ ਸ਼ਾਮਲ ਲੋਕਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ 9 ਲੋਕਾਂ ਦੀ ਮੌਤ ਹੋ ਗਈ ਅਤੇ ਚਾਰ ਹੋਰ ਜ਼ਖਮੀ ਹੋ ਗਏ। ਇਹ ਜਾਣਕਾਰੀ ਸਰਕਾਰੀ ਮੀਡੀਆ ਨੇ ਦਿੱਤੀ।

ਪੜ੍ਹੋ ਇਹ ਅਹਿਮ ਖਬਰ-  ਸਕਾਟਲੈਂਡ 'ਚ ਦਾਖਲ ਹੋਣਾ ਜਾਂ ਛੱਡਣਾ ਹੋਵੇਗਾ ਗੈਰਕਾਨੂੰਨੀ, ਲੱਗੇਗਾ ਜੁਰਮਾਨਾ

ਸਮਾਚਾਰ ਏਜੰਸੀ ਸ਼ਿਨਹੂਆ ਦੀ ਰਿਪੋਰਟ ਦੇ ਮੁਤਾਬਕ, ਇਸ ਹਾਦਸੇ ਵਿਚ 9 ਵਿਅਕਤੀਆਂ ਦੀ ਮੌਤ ਹੋ ਗਈ। ਉਸ ਨੇ ਦੱਸਿਆ ਕਿ ਚਾਰ ਵਿਅਕਤੀ ਜ਼ਖਮੀ ਹੋਏ ਹਨ ਜਿਹਨਾਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਇਸ ਵਿਚ ਕਿਹਾ ਗਿਆ ਹੈ ਕਿ ਜਨਤਕ ਸੁਰੱਖਿਆ ਮੰਤਰਾਲੇ ਨੇ ਮਾਮਲੇ ਦੀ ਜਾਂਚ ਲਈ ਇਕ ਟੀਮ ਭੇਜ ਦਿੱਤੀ ਹੈ।


author

Vandana

Content Editor

Related News