ਚੀਨ ਦੇ ਸਾਬਕਾ ਰੱਖਿਆ ਮੰਤਰੀ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ’ਚ ਕਮਿਊਨਿਸਟ ਪਾਰਟੀ ’ਚੋਂ ਕੱਢਿਆ

06/27/2024 10:36:19 PM

ਬੀਜਿੰਗ, (ਭਾਸ਼ਾ)- ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਦੀ ਅਗਵਾਈ ਵਾਲੀ ਚੀਨ ਦੀ ਕਮਿਊਨਿਸਟ ਪਾਰਟੀ ਨੇ ਵੀਰਵਾਰ ਸਾਬਕਾ ਰੱਖਿਆ ਮੰਤਰੀ ਲੀ ਸ਼ਾਂਗਫੂ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਪਾਰਟੀ ਵਿਚੋਂ ਕੱਢ ਦਿੱਤਾ ਅਤੇ ਉਨ੍ਹਾਂ ਵਿਰੁੱਧ ਮੁਕੱਦਮੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ।

ਕਮਿਊਨਿਸਟ ਪਾਰਟੀ ਆਫ ਚਾਈਨਾ (ਸੀ. ਪੀ. ਸੀ.) ਦੀ ਲੀਡਰਸ਼ਿਪ ਨੇ 66 ਸਾਲਾ ਲੀ ਨੂੰ ਪਾਰਟੀ ਅਨੁਸ਼ਾਸਨ ਅਤੇ ਕਾਨੂੰਨ ਦੀ ਘੋਰ ਉਲੰਘਣਾ ਕਰਨ ’ਤੇ ਦੇਸ਼ ਵਿਚੋਂ ਕੱਢਣ ਦਾ ਫੈਸਲਾ ਕੀਤਾ ਹੈ।

ਲੀ, ਜੋ ਪੀਪਲਜ਼ ਲਿਬਰੇਸ਼ਨ ਆਰਮੀ ਦੀ ਅਹਿਮ ਰਾਕੇਟ (ਮਿਜ਼ਾਈਲ) ਫੋਰਸ ਦੇ ਮੁਖੀ ਰਹੇ ਹਨ, ਪਿਛਲੇ ਸਾਲ ਲਾਪਤਾ ਹੋ ਗਏ ਸਨ, ਜਿਸ ਤੋਂ ਬਾਅਦ ਇਹ ਅਟਕਲਾਂ ਲਾਈਆਂ ਜਾ ਰਹੀਆਂ ਸਨ ਕਿ ਉਨ੍ਹਾਂ ਖਿਲਾਫ ਭ੍ਰਿਸ਼ਟਾਚਾਰ ਅਤੇ ਅਨੁਸ਼ਾਸਨਹੀਣਤਾ ਦੀ ਜਾਂਚ ਕੀਤੀ ਜਾ ਰਹੀ ਹੈ। ਸ਼ੀ ਨੇ ਖੁਦ ਲੀ ਨੂੰ ਰੱਖਿਆ ਮੰਤਰੀ ਨਿਯੁਕਤ ਕੀਤਾ ਸੀ।


Rakesh

Content Editor

Related News