ਜੀ-20 ਸੰਮੇਲਨ ਦੀ ਸਫ਼ਲਤਾ ਲਈ ਸਾਰੀਆਂ ਧਿਰਾਂ ਨਾਲ ਕੰਮ ਕਰਨ ਲਈ ਤਿਆਰ ਹਾਂ : ਚੀਨ

Wednesday, Sep 06, 2023 - 01:08 PM (IST)

ਜੀ-20 ਸੰਮੇਲਨ ਦੀ ਸਫ਼ਲਤਾ ਲਈ ਸਾਰੀਆਂ ਧਿਰਾਂ ਨਾਲ ਕੰਮ ਕਰਨ ਲਈ ਤਿਆਰ ਹਾਂ : ਚੀਨ

ਬੀਜਿੰਗ (ਭਾਸ਼ਾ) - ਚੀਨ ਨੇ ਮੰਗਲਵਾਰ ਨੂੰ ਕਿਹਾ ਕਿ ਉਸ ਨੇ ਇਸ ਸਾਲ ਦੇ ਜੀ-20 ਸਿਖਰ ਸੰਮੇਲਨ ਦੀ ਮੇਜ਼ਬਾਨੀ ਵਿੱਚ ਭਾਰਤ ਦਾ ਸਮਰਥਨ ਕੀਤਾ ਹੈ ਅਤੇ ਉਹ ਇਸ ਹਫਤੇ ਨਵੀਂ ਦਿੱਲੀ ਵਿੱਚ ਹੋਣ ਵਾਲੇ ਉੱਚ ਪੱਧਰੀ ਸੰਮੇਲਨ ਦੀ ਸਫਲਤਾ ਲਈ ਸਾਰੀਆਂ ਧਿਰਾਂ ਨਾਲ ਕੰਮ ਕਰਨ ਲਈ ਤਿਆਰ ਹੈ।

ਪੜ੍ਹੋ ਇਹ ਅਹਿਮ ਖ਼ਬਰ- ਸੋਸ਼ਲ ਮੀਡੀਆ 'ਤੇ ਵਾਇਰਲ 'ਵਨ ਚਿਪ ਚੈਲੇਂਜ' ਕਾਰਨ 14 ਸਾਲਾ ਮੁੰਡੇ ਦੀ ਮੌਤ!, ਜਾਣੋ ਪੂਰਾ ਮਾਮਲਾ

ਚੀਨ ਦੇ ਵਿਦੇਸ਼ ਮੰਤਰਾਲਾ ਵੱਲੋਂ ਐਲਾਨ ਕੀਤੇ ਜਾਣ ਤੋਂ ਇਕ ਦਿਨ ਬਾਅਦ ਕਿ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਦੀ ਜਗ੍ਹਾ ਪ੍ਰਧਾਨ ਮੰਤਰੀ ਲੀ ਕਿਯਾਂਗ ਜੀ-20 ਸੰਮੇਲਨ ਵਿੱਚ ਚੀਨ ਦੀ ਨੁਮਾਇੰਦਗੀ ਕਰਨਗੇ, ਮੰਤਰਾਲਾ ਦੇ ਬੁਲਾਰੇ ਨੇ ਇੱਥੇ ਇਕ ਪ੍ਰੈੱਸ ਕਾਨਫਰੰਸ ਵਿੱਚ ਕਿਹਾ ਕਿ ਚੀਨ ਹਮੇਸ਼ਾ ਜੀ-20 ਸਮੂਹ ਨੂੰ ਉੱਚ ਮਹੱਤਵ ਦਿੰਦਾ ਹੈ ਅਤੇ ਸਬੰਧਿਤ ਗਤੀਵਿਧੀਆਂ ਵਿੱਚ ਸਰਗਰਮੀ ਨਾਲ ਹਿੱਸਾ ਲੈਂਦਾ ਹੈ। ਉਨ੍ਹਾਂ ਨੇ ਨਵੀਂ ਦਿੱਲੀ ਵਿੱਚ 9-10 ਸਤੰਬਰ ਨੂੰ ਹੋਣ ਵਾਲੇ ਸਿਖਰ ਸੰਮੇਲਨ ਬਾਰੇ ਕਿਹਾ ਕਿ ਜੀ-20 ਅੰਤਰਰਾਸ਼ਟਰੀ ਆਰਥਿਕ ਸਹਿਯੋਗ ਲਈ ਇੱਕ ਪ੍ਰਮੁੱਖ ਮੰਚ ਹੈ ਅਤੇ ਇਸ ਨੂੰ ਸਫਲ ਬਣਾਉਣ ਲਈ ਚੀਨ ਸਾਰੀਆਂ ਧਿਰਾਂ ਨਾਲ ਕੰਮ ਕਰਨ ਲਈ ਤਿਆਰ ਹੈ।

ਪੜ੍ਹੋ ਇਹ ਅਹਿਮ ਖ਼ਬਰ-  ਕੰਗਾਲ ਪਾਕਿਸਤਾਨ 'ਚ ਦਵਾਈਆਂ ਲਈ ਵੀ ਮਾਰਾ-ਮਾਰੀ, ਖ਼ਤਰੇ 'ਚ ਮਰੀਜ਼ਾਂ ਦੀ ਜਾਨ

ਸਰਹੱਦੀ ਵਿਵਾਦ ਦਾ ਜ਼ਿਕਰ ਕੀਤੇ ਬਿਨਾਂ ਬੁਲਾਰੇ ਨੇ ਕਿਹਾ ਕਿ ਚੀਨ-ਭਾਰਤ ਸਬੰਧ ਸਮੁੱਚੇ ਤੌਰ ’ਤੇ ਸਥਿਰ ਹਨ ਅਤੇ ‘‘ਅਸੀਂ ਦੋਵਾਂ ਧਿਰਾਂ ਨੇ ਵੱਖ-ਵੱਖ ਪੱਧਰ ’ਤੇ ਗੱਲਬਾਤ ਅਤੇ ਸੰਚਾਰ ਨੂੰ ਕਾਇਮ ਰੱਖਿਆ ਹੈ।’’ ਅਸੀਂ ਦੁਵੱਲੇ ਸਬੰਧਾਂ ਨੂੰ ਹੋਰ ਬਿਹਤਰ ਬਣਾਉਣ ਅਤੇ ਅੱਗੇ ਵਧਾਉਣ ਲਈ ਭਾਰਤ ਨਾਲ ਕੰਮ ਕਰਨ ਦੀ ਉਮੀਦ ਰੱਖਦੇ ਹਾਂ।” ਜੂਨ 2020 ਵਿੱਚ ਪੂਰਬੀ ਲੱਦਾਖ ਦੀ ਗਲਵਾਨ ਘਾਟੀ ਵਿੱਚ ਹੋਈ ਝੜਪ ਤੋਂ ਬਾਅਦ ਭਾਰਤ ਅਤੇ ਚੀਨ ਦੇ ਸਬੰਧ ਤਣਾਅਪੂਰਨ ਬਣੇ ਹੋਏ ਹਨ।
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

sunita

Content Editor

Related News