ਚੀਨ CPEC ਪ੍ਰੋਜੈਕਟ ਨੂੰ ਅਪਗ੍ਰੇਡ ਕਰਨ ਲਈ ਪਾਕਿਸਤਾਨ ਨਾਲ ਕੰਮ ਕਰਨ ਲਈ ਤਿਆਰ

Thursday, Jan 25, 2024 - 04:29 PM (IST)

ਚੀਨ CPEC ਪ੍ਰੋਜੈਕਟ ਨੂੰ ਅਪਗ੍ਰੇਡ ਕਰਨ ਲਈ ਪਾਕਿਸਤਾਨ ਨਾਲ ਕੰਮ ਕਰਨ ਲਈ ਤਿਆਰ

ਬੀਜਿੰਗ (ਭਾਸ਼ਾ): ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਆਪਣੇ ਅਭਿਲਾਸ਼ੀ ਪ੍ਰੋਜੈਕਟ- CPEC 'ਤੇ ਅਰਬਾਂ ਡਾਲਰ ਦਾ ਨਿਵੇਸ਼ ਕੀਤਾ ਹੈ। ਤਾਜ਼ਾ ਘਟਨਾਕ੍ਰਮ 'ਚ ਚੀਨ ਅਤੇ ਪਾਕਿਸਤਾਨ ਇਸ ਪ੍ਰੋਜੈਕਟ 'ਤੇ ਮਿਲ ਕੇ ਕੰਮ ਕਰਨ ਲਈ ਸਹਿਮਤ ਹੋਏ ਹਨ। ਰਿਪੋਰਟਾਂ ਮੁਤਾਬਕ ਜਿਨਪਿੰਗ ਪ੍ਰਸ਼ਾਸਨ ਨੇ ਕਿਹਾ ਹੈ ਕਿ ਉਹ ਚੀਨ-ਪਾਕਿਸਤਾਨ ਆਰਥਿਕ ਗਲਿਆਰੇ ਨੂੰ ਅਪਗ੍ਰੇਡ ਕਰਨ ਦੇ ਪ੍ਰਾਜੈਕਟ 'ਤੇ ਮਿਲ ਕੇ ਕੰਮ ਕਰਨ ਲਈ ਤਿਆਰ ਹੈ। ਚੀਨ ਦਾ ਕਹਿਣਾ ਹੈ ਕਿ ਉਸ ਨੇ ਸਿਆਸੀ ਤੌਰ 'ਤੇ ਆਪਸੀ ਵਿਸ਼ਵਾਸ ਨੂੰ ਹੋਰ ਮਜ਼ਬੂਤ ​​ਅਤੇ ਡੂੰਘਾ ਕਰਨ ਦੇ ਉਦੇਸ਼ ਨਾਲ ਪਾਕਿਸਤਾਨ ਨਾਲ ਕੰਮ ਕਰਨ ਦਾ ਫ਼ੈਸਲਾ ਕੀਤਾ ਹੈ।

ਪੜ੍ਹੋ ਇਹ ਅਹਿਮ ਖ਼ਬਰ-'ਜੈ ਸ਼੍ਰੀ ਰਾਮ' ਦੇ ਜੈਕਾਰਿਆਂ ਨਾਲ ਗੂੰਜਿਆ ਸਿਡਨੀ (ਤਸਵੀਰਾਂ)

 ਜਿਨਪਿੰਗ ਪ੍ਰਸ਼ਾਸਨ ਦੇ ਸੰਪਰਕ ਵਿੱਚ ਹੈ ਪਾਕਿਸਤਾਨ, ਚੀਨ ਨੇ ਵੀ ਦਿਖਾਈ ਦਿਲਚਸਪੀ 

ਮੀਡੀਆ ਰਿਪੋਰਟਾਂ ਮੁਤਾਬਕ ਪਾਕਿਸਤਾਨ ਦੇ ਕਾਰਜਕਾਰੀ ਪ੍ਰਧਾਨ ਮੰਤਰੀ ਅਨਵਾਰੁਲ ਹੱਕ ਕੱਕੜ ਨੇ ਕਿਹਾ ਹੈ ਕਿ ਸੀ.ਪੀ.ਈ.ਸੀ ਦਾ ਪਹਿਲਾ ਪੜਾਅ ਹਾਸਲ ਕਰ ਲਿਆ ਗਿਆ ਹੈ। ਪਾਕਿਸਤਾਨ ਨੂੰ ਅਗੇਤੀ ਫਸਲੀ ਪ੍ਰੋਜੈਕਟਾਂ ਦਾ ਫਾਇਦਾ ਹੋ ਰਿਹਾ ਹੈ। ਪੀ.ਐਮ ਕੱਕੜ ਨੇ ਕਿਹਾ ਕਿ ਉਹ ਸੀ.ਪੀ.ਈ.ਸੀ ਵਿੱਚ ਕੰਮ ਦੇ ਅਗਲੇ ਪੜਾਅ ਨੂੰ ਪੂਰਾ ਕਰਨ ਲਈ ਜਿਨਪਿੰਗ ਪ੍ਰਸ਼ਾਸਨ ਨਾਲ ਲਗਾਤਾਰ ਸੰਪਰਕ ਵਿੱਚ ਹਨ। ਡਾਨ ਅਖ਼ਬਾਰ ਦੀ ਰਿਪੋਰਟ ਮੁਤਾਬਕ ਚੀਨ ਨੇ ਕਿਹਾ ਹੈ ਕਿ ਉਹ ਸੀ.ਪੀ.ਈ.ਸੀ ਨੂੰ ਹੋਰ ਅਪਗ੍ਰੇਡ ਕਰਨ ਲਈ ਤਿਆਰ ਹੈ। ਇਸ ਰਿਪੋਰਟ ਮੁਤਾਬਕ ਚੀਨ ਨੇ ਨਵੇਂ ਯੁੱਗ ਵਿੱਚ ਸਾਂਝਾ ਭਵਿੱਖ ਬਣਾਉਣ ਅਤੇ ਦੋਵਾਂ ਦੇਸ਼ਾਂ ਦੇ ਭਾਈਚਾਰਿਆਂ ਨੂੰ ਨੇੜੇ ਲਿਆਉਣ ਵਿੱਚ ਦਿਲਚਸਪੀ ਦਿਖਾਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 


author

Vandana

Content Editor

Related News