ਚੀਨ ''ਚ ਵਾਪਰਿਆ ਭਿਆਨਕ ਹਾਦਸਾ ! ਸੁਰੰਗ ''ਚ ਗੈਸ ਲੀਕ ਮਗਰੋਂ ਜ਼ਬਰਦਸਤ ਧਮਾਕਾ, 4 ਲੋਕਾਂ ਦੀ ਮੌਤ

Tuesday, Mar 31, 2026 - 08:58 AM (IST)

ਚੀਨ ''ਚ ਵਾਪਰਿਆ ਭਿਆਨਕ ਹਾਦਸਾ ! ਸੁਰੰਗ ''ਚ ਗੈਸ ਲੀਕ ਮਗਰੋਂ ਜ਼ਬਰਦਸਤ ਧਮਾਕਾ, 4 ਲੋਕਾਂ ਦੀ ਮੌਤ

ਇੰਟਰਨੈਸ਼ਨਲ ਡੈਸਕ- ਦੱਖਣੀ-ਪੱਛਮੀ ਚੀਨ ਤੋਂ ਇਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਚੋਂਗਕਿੰਗ ਕਾਰਪੋਰੇਸ਼ਨ ਇਲਾਕੇ 'ਚ ਹਾਈਵੇਅ ਲਈ ਬਣਾਈ ਜਾ ਰਹੀ ਇੱਕ ਸੁਰੰਗ ਵਿੱਚ ਹੋਏ ਜ਼ਬਰਦਸਤ ਧਮਾਕੇ ਕਾਰਨ 4 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 9 ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਹਨ। ਮਿਲੀ ਜਾਣਕਾਰੀ ਅਨੁਸਾਰ ਇਹ ਧਮਾਕਾ ਵਾਨਝੋਉ ਜ਼ਿਲ੍ਹੇ ਵਿੱਚ ਉਸ ਸਮੇਂ ਹੋਇਆ ਜਦੋਂ ਹੁਬੇਈ ਅਤੇ ਸਿਚੁਆਨ ਸੂਬਿਆਂ ਨੂੰ ਜੋੜਨ ਵਾਲੇ ਨੈਸ਼ਨਲ ਹਾਈਵੇ ਦਾ ਨਿਰਮਾਣ ਕਾਰਜ ਚੱਲ ਰਿਹਾ ਸੀ। ਧਮਾਕਾ ਸੋਮਵਾਰ ਦੁਪਹਿਰ ਨੂੰ ਹੋਇਆ, ਜਿਸ ਤੋਂ ਬਾਅਦ ਤੁਰੰਤ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ।

ਸ਼ੁਰੂਆਤੀ ਰਿਪੋਰਟਾਂ ਅਨੁਸਾਰ ਇੱਕ ਵਿਅਕਤੀ ਲਾਪਤਾ ਸੀ ਅਤੇ 12 ਲੋਕ ਜ਼ਖ਼ਮੀ ਸਨ। ਸਰਕਾਰੀ ਨਿਊਜ਼ ਏਜੰਸੀ 'ਸ਼ਿਨਹੂਆ' ਮੁਤਾਬਕ, ਅੱਧੀ ਰਾਤ ਤੱਕ ਬਚਾਅ ਟੀਮ ਨੇ ਲਾਪਤਾ ਵਿਅਕਤੀ ਦੀ ਲਾਸ਼ ਬਰਾਮਦ ਕਰ ਲਈ ਅਤੇ ਤਿੰਨ ਜ਼ਖ਼ਮੀਆਂ ਨੇ ਹਸਪਤਾਲ ਵਿੱਚ ਇਲਾਜ ਦੌਰਾਨ ਦਮ ਤੋੜ ਦਿੱਤਾ। ਮੁੱਢਲੀ ਜਾਂਚ ਤੋਂ ਸੰਕੇਤ ਮਿਲੇ ਹਨ ਕਿ ਸੁਰੰਗ ਦੇ ਅੰਦਰ ਜਲਣਸ਼ੀਲ ਗੈਸ ਲੀਕ ਹੋਣ ਕਾਰਨ ਇਹ ਧਮਾਕਾ ਹੋਇਆ ਹੈ। ਸੁਰੰਗਾਂ ਦੇ ਨਿਰਮਾਣ ਦੌਰਾਨ ਅਕਸਰ ਅਜਿਹੀਆਂ ਗੈਸਾਂ ਇਕੱਠੀਆਂ ਹੋ ਜਾਂਦੀਆਂ ਹਨ, ਜੋ ਮਾਮੂਲੀ ਚੰਗਿਆੜੀ ਨਾਲ ਵੀ ਵੱਡੇ ਧਮਾਕੇ ਦਾ ਰੂਪ ਲੈ ਲੈਂਦੀਆਂ ਹਨ।

ਇਹ ਵੀ ਪੜ੍ਹੋ- ਇਰਾਨ ਨਾਲ ਜੰਗ ਵਿਚਾਲੇ ਅਮਰੀਕਾ ਨੂੰ ਵੱਡਾ ਝਟਕਾ ! ਸਪੇਨ ਨੇ ਆਪਣਾ ਏਅਰਸਪੇਸ ਕੀਤਾ ਬੰਦ

ਅਧਿਕਾਰੀਆਂ ਨੇ ਹਾਦਸੇ ਵਾਲੀ ਜਗ੍ਹਾ ਦੀ ਘੇਰਾਬੰਦੀ ਕਰ ਦਿੱਤੀ ਹੈ ਅਤੇ ਸੁਰੰਗ ਦੇ ਨਿਰਮਾਣ ਕਾਰਜ ਨੂੰ ਫਿਲਹਾਲ ਰੋਕ ਦਿੱਤਾ ਗਿਆ ਹੈ। ਦੁਰਘਟਨਾ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਉੱਚ ਪੱਧਰੀ ਜਾਂਚ ਜਾਰੀ ਹੈ। ਜ਼ਖ਼ਮੀਆਂ ਨੂੰ ਨੇੜਲੇ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਕੁਝ ਦੀ ਹਾਲਤ ਅਜੇ ਵੀ ਨਾਜ਼ੁਕ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ- ਜੰਗ ਵਿਚਾਲੇ ਆਪਣੇ ਹੀ ਦੇਸ਼ 'ਚ ਘਿਰ ਗਏ ਟਰੰਪ ਸਾਬ੍ਹ ! ਸੜਕਾਂ 'ਤੇ ਉਤਰੇ 80 ਲੱਖ ਤੋਂ ਵੱਧ ਲੋਕ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


author

Harpreet SIngh

Content Editor

Related News