ਕੋਰੋਨਾ ਵਾਇਰਸ ਨਾਲ ਲੜਨ ਲਈ ਚੀਨ ਅਤੇ ਅਮਰੀਕਾ ਨੂੰ ਆਪਸੀ ਸਹਿਯੋਗ ਦੀ ਜ਼ਰੂਰਤ

Saturday, Feb 29, 2020 - 12:39 PM (IST)

ਵਾਸ਼ਿੰਗਟਨ— ਅਮਰੀਕਾ ’ਚ ਚੀਨ ਦੇ ਰਾਜਦੂਤ ਕੁਈ ਟਿਆਂਕਾਈ ਨੇ ਕੋਰੋਨਾ ਵਾਇਰਸ ਨੂੰ ਲੈ ਕੇ ਚੀਨ ਅਤੇ ਅਮਰੀਕਾ ਨੂੰ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ,‘‘ਚੀਨ ਅਤੇ ਅਮਰੀਕਾ ਵਿਸ਼ਵ ਦੀਆਂ ਸਭ ਤੋਂ ਵੱਡੀਆਂ ਅਰਥ-ਵਿਵਸਥਾਵਾਂ ਹਨ ਅਤੇ ਇਨ੍ਹਾਂ ਦੋਹਾਂ ਨੂੰ ਗਲੋਬਲ ਚੁਣੌਤੀਆਂ ਅਤੇ ਸਮੱਸਿਆਵਾਂ ਦੇ ਇਲਾਜ ਲਈ ਆਪਸੀ ਸਹਿਯੋਗ ਕਰਨਾ ਚਾਹੀਦਾ ਹੈ ਕਿਉਂਕਿ ਇਸ ਸਮੇਂ ਚੀਨ ਅਤੇ ਅਮਰੀਕਾ ਦੀ ਇਕ ਅਰਬ 70 ਕਰੋੜ ਆਬਾਦੀ ਅਤੇ ਦੁਨੀਆ ਭਰ ਦੀ 8 ਅਰਬ ਆਬਾਦੀ ਦਾ ਹਿੱਤ ਦਾਅ ’ਤੇ ਹੈ। ਬੀਮਾਰੀਆਂ ਸਰਹੱਦਾਂ ਨਹÄ ਪਛਾਣਦੀਆਂ। ਇਸ ਭਿਆਨਕ ਮਹਾਮਾਰੀ ਨੇ ਇਕ ਵਾਰ ਫਿਰ ਇਹ ਯਾਦ ਕਰਵਾਇਆ ਹੈ ਕਿ ਮਨੁੱਖਤਾ ਕਿੰਨੀ ਜ਼ਰੂਰੀ ਹੈ ਅਤੇ ਮੁਸ਼ਕਲਾਂ ਦਾ ਸਾਹਮਣਾ ਕਰਨ ਲਈ ਇਕ-ਦੂਜੇ ਦੀ ਸਹਾਇਤਾ ਕਰਨਾ ਕਿੰਨਾ ਜ਼ਰੂਰੀ ਹੈ।’’
ਤੁਹਾਨੂੰ ਦੱਸ ਦਈਏ ਕਿ ਚੀਨ ’ਚ ਕੋਰੋਨਾ ਵਾਇਰਸ ਦੇ ਪੀੜਤਾਂ ’ਚੋਂ 47 ਹੋਰ ਲੋਕਾਂ ਦੀ ਮੌਤ ਹੋ ਗਈ, ਜਿਸ ਕਾਰਨ ਮਿ੍ਰਤਕਾਂ ਦੀ ਗਿਣਤੀ 2,835 ਹੋ ਗਈ। ਇਸ ਕਾਰਨ ਪ੍ਰਭਾਵਿਤ ਲੋਕਾਂ ਦੀ ਕੁੱਲ ਗਿਣਤੀ 79,251 ’ਤੇ ਪੁੱਜ ਗਈ ਹੈ। ਜ਼ਿਕਰਯੋਗ ਹੈ ਕਿ ਕੋਰੋਨਾ ਵਾਇਰਸ ਨੇ ਦੁਨੀਆ ਦੇ ਕਈ ਦੇਸ਼ਾਂ ਨੂੰ ਆਪਣੇ ਲਪੇਟ ’ਚ ਲੈ ਲਿਆ ਹੈ ਤੇ ਰੋਜ਼ਾਨਾ ਪੀੜਤਾਂ ਦੀ ਗਿਣਤੀ ’ਚ ਵਾਧਾ ਹੋ ਰਿਹਾ ਹੈ।
 


Related News