ਚੀਨ ਨੇ ਆਪਣੇ ਨਾਗਰਿਕਾਂ ਨੂੰ ਅਮਰੀਕੀ ਯਾਤਰਾ ''ਤੇ ਜਾਰੀ ਕੀਤੀ ਚਿਤਾਵਨੀ

06/04/2019 3:50:20 PM

ਬੀਜਿੰਗ (ਏ.ਐਫ.ਪੀ.)- ਬੀਜਿੰਗ ਨੇ ਮੰਗਲਵਾਰ ਨੂੰ ਅਮਰੀਕੀ ਯਾਤਰਾ ਦੇ ਇੱਛੁਕ ਚੀਨੀ ਨਾਗਰਿਕਾਂ ਲਈ ਚਿਤਾਵਨੀ ਜਾਰੀ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਖਤਰਿਆਂ ਦਾ ਪੂਰੀ ਤਰ੍ਹਾਂ ਆਕਲਨ ਕਰਨਾ ਚਾਹੀਦਾ ਹੈ। ਸਰਕਾਰੀ ਮੀਡੀਆ ਮੁਤਾਬਕ ਵਪਾਰ ਜੰਗ ਅਤੇ ਹੋਰ ਤਣਾਅ ਵਿਚਾਲੇ ਚੀਨ ਨੇ ਅਪਰਾਧ ਦਾ ਹਵਾਲਾ ਦਿੰਦੇ ਹੋਏ ਚਿਤਾਵਨੀ ਜਾਰੀ ਕੀਤੀ ਹੈ। ਵਿਦੇਸ਼ ਮੰਤਰਾਲੇ ਨੇ ਵੱਖਰੇ ਤੌਰ 'ਤੇ ਬਿਆਨ ਜਾਰੀ ਕਰਕੇ ਦੋਸ਼ ਲਗਾਇਆ ਕਿ ਅਮਰੀਕੀ ਕਾਨੂੰਨ ਇਨਫੋਰਸਮੈਂਟ ਏਜੰਸੀਆਂ ਅਮਰੀਕਾ ਵਿਚ ਚੀਨੀ ਨਾਗਰਿਕਾਂ ਨੂੰ ਪਰੇਸ਼ਾਨ ਕਰ ਰਹੀਆਂ ਹਨ।


Sunny Mehra

Content Editor

Related News