ਚੀਨ ਨੇ ਭਾਰਤ-ਪਾਕਿ ਵਿਚਾਲੇ ਖੁੱਲ੍ਹੇ ਕਰਤਾਰਪੁਰ ਲਾਂਘੇ ਦਾ ਕੀਤਾ ਸਵਾਗਤ

Monday, Nov 11, 2019 - 04:55 PM (IST)

ਚੀਨ ਨੇ ਭਾਰਤ-ਪਾਕਿ ਵਿਚਾਲੇ ਖੁੱਲ੍ਹੇ ਕਰਤਾਰਪੁਰ ਲਾਂਘੇ ਦਾ ਕੀਤਾ ਸਵਾਗਤ

ਬੀਜਿੰਗ— ਚੀਨ ਨੇ ਸੋਮਵਾਰ ਨੂੰ ਕਰਤਾਰਪੁਰ ਲਾਂਘੇ ਦੇ ਖੁੱਲ੍ਹਣ ਦਾ ਸਵਾਗਤ ਕੀਤਾ ਤੇ ਇਹ ਆਸ ਕੀਤੀ ਹੈ ਕਿ ਇਸ ਨਾਲ ਦੋਵਾਂ ਦੇਸ਼ਾਂ ਵਿਚਾਲੇ ਰਿਸ਼ਤੇ ਬਿਹਤਰ ਹੋਣਗੇ ਤੇ ਦੋਵੇਂ ਦੇਸ਼ ਗੱਲਬਾਤ ਰਾਹੀਂ ਆਪਣੇ ਮਸਲੇ ਸੁਲਝਾਉਣਗੇ। ਸ੍ਰੀ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਧਿਆਨ 'ਚ ਰੱਖਦਿਆਂ ਇਹ ਲਾਂਘਾ ਖੋਲ੍ਹਿਆ ਗਿਆ ਹੈ ਤੇ ਇਸ ਦੇ ਰਾਹੀਂ ਸ਼ਨੀਵਾਰ ਨੂੰ ਪਹਿਲਾ ਜੱਥਾ ਪਾਕਿਸਤਾਨ 'ਚ ਦਾਖਲ ਹੋਇਆ ਹੈ। ਇਹ ਲਾਂਘਾ ਪਾਕਿਸਤਾਨ ਦੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਜਿਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਆਖਰੀ ਸਾਲ ਬਿਤਾਏ ਸਨ, ਨੂੰ ਪੰਜਾਬ ਦੇ ਗੁਰਦਾਸਪੁਰ 'ਚ ਡੇਰਾ ਬਾਬਾ ਨਾਨਕ ਨਾਲ ਜੋੜਦਾ ਹੈ।

ਚੀਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਗੇਂਗ ਸ਼ੁਆਂਗ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਅਸੀਂ ਭਾਰਤ ਤੇ ਪਾਕਿਸਤਾਨ ਵਲੋਂ ਲਏ ਗਏ ਫੈਸਲੇ ਦਾ ਸਵਾਗਤ ਕਰਦੇ ਹਾਂ। ਦੋਵੇਂ ਦੇਸ਼ ਦੱਖਣੀ ਏਸ਼ੀਆ ਲਈ ਬਹੁਤ ਮਹੱਤਵਪੂਰਨ ਹਨ ਤੇ ਦੇਵਾਂ ਦੇਸ਼ਾਂ ਦੇ ਵਿਚਾਲੇ ਸ਼ਾਂਤਮਈ ਸਹਿਯੋਗ ਦੋਵਾਂ ਦੇ ਬੁਨਿਆਦੀ ਹਿੱਤਾਂ ਤੇ ਵਿਸ਼ਵ ਸ਼ਾਂਤੀ ਇੱਛਾਵਾਂ ਨੂੰ ਪੂਰਾ ਕਰਦੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਉਮੀਦ ਹੈ ਕਿ ਇਸ ਕਦਮ ਤੋਂ ਬਾਅਦ ਦੋਵੇਂ ਦੇਸ਼ ਗੱਲਬਾਤ ਰਾਹੀਂ ਮਸਲੇ ਸੁਲਝਾਉਣਗੇ ਤੇ ਖੇਤਰੀ ਸ਼ਾਂਤੀ ਨੂੰ ਉਤਸ਼ਾਹਿਤ ਕਰਨਗੇ।¯


author

Baljit Singh

Content Editor

Related News