ਚੀਨ ਨੇ ਮੁਗਾਬੇ ਦੇ ਅਸਤੀਫੇ ਦਾ ਕੀਤਾ ਸਵਾਗਤ

11/22/2017 2:18:09 PM

ਬੀਜਿੰਗ(ਭਾਸ਼ਾ)— ਚੀਨ ਨੇ ਬੁੱਧਵਾਰ ਨੂੰ ਕਿਹਾ ਕਿ ਰਾਬਰਟ ਮੁਗਾਬੇ ਦੇ ਰਾਸ਼ਟਰਪਤੀ ਅਹੁਦੇ ਤੋਂ ਅਸਤੀਫਾ ਦਿੱਤੇ ਜਾਣ ਦੇ ਫੈਸਲੇ ਦਾ ਅਸੀਂ ਸਨਮਾਨ ਕਰਦੇ ਹਾਂ। ਚੀਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਲੁ ਕਾਂਗ ਨੇ ਇਕ ਨਿਯਮਿਤ ਪ੍ਰੈਸ ਬ੍ਰੀਫਿੰਗ ਵਿਚ ਇਹ ਟਿੱਪਣੀ ਕੀਤੀ। ਉਨ੍ਹਾਂ ਕਿਹਾ ਕਿ ਜਿੰਬਾਬਵੇ ਨੂੰ ਲੈ ਕੇ ਚੀਨ ਦੀ ਨੀਤੀ ਵਿਚ ਕੋਈ ਬਦਲਾਅ ਨਹੀਂ ਹੋਵੇਗਾ।
ਜ਼ਿਕਰਯੋਗ ਹੈ ਕਿ ਮੁਗਾਬੇ ਨੇ ਸੈਨਾ ਅਤੇ ਆਪਣੇ ਸਾਬਕਾ ਰਾਜਨੀਤਕ ਸਹਿਯੋਗੀਆਂ ਵੱਲੋਂ ਉਨ੍ਹਾਂ ਦੇ 4 ਦਹਾਕਿਆਂ ਦੇ ਸ਼ਾਸਨ ਨੂੰ ਖਤਮ ਕਰਨ ਲਈ ਅਭਿਆਨ ਛੇੜੇ ਜਾਣ ਦੇ ਇਕ ਹਫਤੇ ਬਾਅਦ ਬੀਤੇ ਦਿਨ ਭਾਵ ਮੰਗਲਵਾਰ ਨੂੰ ਆਪਣਾ ਅਸਤੀਫਾ ਦੇ ਦਿੱਤਾ ਸੀ।