ਅਫਗਾਨਿਸਤਾਨ ''ਤੇ ਪਾਕਿਸਤਾਨ ਦੇ ਟ੍ਰੋਈਕਾ ਪਲੱਸ ਕਾਨਫਰੰਸ ਵਿਚ ਸ਼ਾਮਲ ਹੋਵੇਗਾ ਚੀਨ

Wednesday, Nov 10, 2021 - 06:07 PM (IST)

ਬੀਜਿੰਗ (ਭਾਸ਼ਾ) - ਅਫਗਾਨਿਸਤਾਨ ਦੀ ਸਥਿਤੀ ਨੂੰ ਲੈ ਕੇ ਭਾਰਤ ਦੁਆਰਾ ਆਯੋਜਿਤ ਸੁਰੱਖਿਆ ਵਾਰਤਾ ਨੂੰ ਛੱਡਣ ਤੋਂ ਬਾਅਦ, ਚੀਨ ਨੇ ਬੁੱਧਵਾਰ ਨੂੰ ਕਿਹਾ ਕਿ ਉਹ ਆਪਣੇ ਸਹਿਯੋਗੀ ਪਾਕਿਸਤਾਨ ਦੁਆਰਾ ਵਿਵਾਦਗ੍ਰਸਤ ਦੇਸ਼ 'ਤੇ ਆਯੋਜਿਤ ਸੰਮੇਲਨ ਵਿੱਚ ਸ਼ਾਮਲ ਹੋਵੇਗਾ।

ਡਾਨ ਅਖਬਾਰ ਦੀ ਖਬਰ ਮੁਤਾਬਕ ਅਮਰੀਕਾ, ਚੀਨ ਅਤੇ ਰੂਸ ਦੇ ਡਿਪਲੋਮੈਟ ਵੀਰਵਾਰ ਨੂੰ ਇਸਲਾਮਾਬਾਦ 'ਚ ਪਾਕਿਸਤਾਨ ਦੇ ਗੁਆਂਢੀ ਅਫਗਾਨਿਸਤਾਨ ਦੇ ਹਾਲਾਤ 'ਤੇ ਚਰਚਾ ਕਰਨਗੇ। ਪਾਕਿਸਤਾਨ ਦੀ ਮੇਜ਼ਬਾਨੀ 'ਚ ਹੋ ਰਹੀ ਇਸ ਟ੍ਰੋਈਕਾ ਪਲੱਸ ਕਾਨਫਰੰਸ 'ਚ ਚਾਰੋਂ ਦੇਸ਼ਾਂ ਦੇ ਵਿਸ਼ੇਸ਼ ਪ੍ਰਤੀਨਿਧੀ ਹਿੱਸਾ ਲੈਣਗੇ। ਇਹ ਪੁੱਛੇ ਜਾਣ 'ਤੇ ਕਿ ਕੀ ਚੀਨ ਬੈਠਕ 'ਚ ਹਿੱਸਾ ਲਵੇਗਾ, ਚੀਨੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਵੈਂਗ ਵੇਨਬਿਨ ਨੇ ਕਿਹਾ, 'ਚੀਨ ਟ੍ਰਾਈਕਾ ਬੈਠਕ ਦੀ ਮੇਜ਼ਬਾਨੀ 'ਚ ਪਾਕਿਸਤਾਨ ਦਾ ਸਮਰਥਨ ਕਰਦਾ ਹੈ।'

ਇਹ ਵੀ ਪੜ੍ਹੋ : Spicejet ਦੇ ਯਾਤਰੀ ਹੁਣ ਕਿਸ਼ਤਾਂ 'ਚ ਕਰ ਸਕਣਗੇ ਟਿਕਟਾਂ ਦਾ ਭੁਗਤਾਨ, ਜਾਣੋ ਕੀ ਹੈ ਸਕੀਮ

ਉਨ੍ਹਾਂ ਨੇ ਕਿਹਾ "ਅਸੀਂ ਵਿਸ਼ਵ ਸਹਿਮਤੀ ਬਣਾਉਣ ਲਈ ਅਫਗਾਨਿਸਤਾਨ ਵਿੱਚ ਸਥਿਰਤਾ ਲਈ ਅਨੁਕੂਲ ਸਾਰੇ ਯਤਨਾਂ ਦਾ ਸਮਰਥਨ ਕਰਦੇ ਹਾਂ" । ਵਾਂਗ ਨੇ ਮੰਗਲਵਾਰ ਨੂੰ ਕਿਹਾ ਕਿ ਚੀਨ ਅਫਗਾਨਿਸਤਾਨ 'ਤੇ ਭਾਰਤ ਦੁਆਰਾ ਆਯੋਜਿਤ ਸੁਰੱਖਿਆ ਵਾਰਤਾ ਵਿੱਚ "ਪ੍ਰੋਗਰਾਮ ਦੇ ਸਮਾਂ ਸਬੰਧੀ ਕਾਰਨਾਂ" ਦੇ ਕਾਰਨ ਹਿੱਸਾ ਨਹੀਂ ਲਵੇਗਾ। ਉਨ੍ਹਾਂ ਕਿਹਾ ਕਿ ਚੀਨ ਨੇ ਭਾਰਤ ਨੂੰ ਸੂਚਿਤ ਕਰ ਦਿੱਤਾ ਹੈ।

ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੇ ਬੁੱਧਵਾਰ ਨੂੰ ਨਵੀਂ ਦਿੱਲੀ ਵਿੱਚ ਅੱਠ ਦੇਸ਼ਾਂ ਦੀ ਗੱਲਬਾਤ ਦੀ ਪ੍ਰਧਾਨਗੀ ਕੀਤੀ ਜਿਸ ਵਿੱਚ ਈਰਾਨ, ਕਜ਼ਾਕਿਸਤਾਨ, ਕਿਰਗਿਜ਼ ਗਣਰਾਜ, ਰੂਸ, ਤਜ਼ਾਕਿਸਤਾਨ, ਤੁਰਕਮੇਨਿਸਤਾਨ ਅਤੇ ਉਜ਼ਬੇਕਿਸਤਾਨ ਦੇ ਅਧਿਕਾਰੀਆਂ ਨੇ ਹਿੱਸਾ ਲਿਆ।

ਇਹ ਵੀ ਪੜ੍ਹੋ : ਨਿਵੇਸ਼ਕਾਂ ਨੂੰ ਪਸੰਦ ਨਹੀਂ ਆਇਆ ਘਾਟੇ ’ਚ ਚੱਲ ਰਹੀ Paytm ਦਾ IPO

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


Harinder Kaur

Content Editor

Related News