ਵਿਦੇਸ਼ੀ ਮੁਦਰਾ ਸੰਕਟ ਦਾ ਸਾਹਮਣਾ ਕਰ ਰਹੇ ਪਾਕਿਸਤਾਨ ਨੂੰ ਚੀਨ ਦੇਵੇਗਾ 2.5 ਅਰਬ ਡਾਲਰ ਦਾ ਕਰਜ਼ਾ

02/02/2019 3:28:16 PM

ਇਸਲਾਮਾਬਾਦ — ਚੀਨ ਆਪਣੇ ਦੋਸਤ ਪਾਕਿਸਤਾਨ ਨੂੰ ਵਿਦੇਸ਼ੀ ਮੁਦਰਾ ਭੰਡਾਰ ਵਧਾਉਣ ਲਈ 2.5 ਅਰਬ ਡਾਲਰ ਦਾ ਕਰਜ਼ਾ ਦੇਵੇਗਾ। ਇਕ ਮੀਡੀਆ ਰਿਪੋਰਟ ਵਿਚ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ ਗਈ। ਪਾਕਿਸਤਾਨ ਇਸ ਸਮੇਂ ਵਿਦੇਸ਼ੀ ਮੁਦਰਾ ਭੰਡਾਰ ਦੇ ਡਿੱਗਦੇ ਜਾਣ ਅਤੇ ਵਿਦੇਸ਼ੀ ਕਰਜ਼ੇ ਦੇ ਵਧਦੇ ਜਾਣ ਦੀ ਸਮੱਸਿਆ ਦਾ ਸਾਹਮਣਾ ਕਰ ਰਿਹਾ ਹੈ। ਪਾਕਿਸਤਾਨ ਦਾ ਵਿਦੇਸ਼ੀ ਮੁਦਰਾ ਭੰਡਾਰ ਡਿੱਗ ਕੇ 8.12 ਅਰਬ ਡਾਲਰ 'ਤੇ ਆ ਗਿਆ ਹੈ ਜਿਹੜਾ ਕਿ ਅੰਤਰਰਾਸ਼ਟਰੀ ਮੁਦਰਾ ਫੰਡ ਅਤੇ ਵਿਸ਼ਵ ਬੈਂਕ ਦੇ ਮਿੱਥੇ ਘੱਟੋ-ਘੱਟ ਪੱਧਰ ਤੋਂ ਵੀ ਘੱਟ ਹੈ। ਇਹ ਭੰਡਾਰ ਇਸ ਸਮੇਂ ਸਿਰਫ 7 ਹਫਤੇ ਦੇ ਆਯਾਤ ਭੁਗਤਾਨ ਦੇ ਯੋਗ ਹੈ। ਇਸੇ ਕਾਰਨ ਵਿਸ਼ਵ ਬੈਂਕ ਅਤੇ ਏਸ਼ੀਆਈ ਵਿਕਾਸ ਬੈਂਕ ਪਾਕਿਸਤਾਨ ਨੂੰ ਕਰਜ਼ਾ ਦੇਣ ਤੋਂ ਮਨ੍ਹਾ ਕਰ ਚੁੱਕਾ ਹੈ। 

ਪਾਕਿਸਤਾਨੀ ਅਖਬਾਰ 'ਦ ਐਕਸਪ੍ਰੈੱਸ ਟ੍ਰਿਬਿਊਨ' ਨੂੰ ਵਿੱਤ ਮੰਤਰਾਲੇ ਦੇ ਇਕ ਪ੍ਰਮੁੱਖ ਅਧਿਕਾਰੀ ਨੇ ਕਿਹਾ, 'ਬੀਜਿੰਗ ਕੇਂਦਰੀ ਬੈਂਕ ਦੇ ਕੋਲ 2.5 ਅਰਬ ਡਾਲਰ ਜਮ੍ਹਾ ਕਰੇਗਾ। ਅਖਬਾਰ ਨੇ ਕਿਹਾ ਕਿ ਇਸ ਮਦਦ ਦੇ ਬਾਅਦ ਚਾਲੂ ਵਿੱਤੀ ਸਾਲ ਚੀਨ ਵਲੋਂ ਦਿੱਤੀ ਗਈ ਸਹਾਇਤਾ ਰਾਸ਼ੀ 4.5 ਅਰਬ ਡਾਲਰ 'ਤੇ ਪਹੁੰਚ ਜਾਵੇਗੀ। ਇਸ ਤੋਂ ਪਹਿਲਾਂ ਚੀਨ ਨੇ ਪਿਛਲੇ ਸਾਲ ਜੁਲਾਈ 'ਚ ਪਾਕਿਸਤਾਨ ਨੂੰ ਦੋ ਅਰਬ ਡਾਲਰ ਦਾ ਕਰਜ਼ਾ ਦਿੱਤਾ ਸੀ।


Related News