ਕੰਬੋਡੀਆ ਦੀ ਯਾਤਰਾ ''ਤੇ ਹਨ ਚੀਨ ਦੇ ਵਿਦੇਸ਼ ਮੰਤਰੀ, ਵਾਇਰਸ ਤੇ ਵਪਾਰ ''ਤੇ ਹੋਵੇਗੀ ਚਰਚਾ
Sunday, Sep 12, 2021 - 07:27 PM (IST)
ਨੋਮ ਪੇਨਹ-ਚੀਨ ਦੇ ਵਿਦੇਸ਼ ਮੰਤਰੀ ਵਾਂਗ ਯੀ ਕੰਬੋਡੀਆ ਦੀ ਯਾਤਰਾ 'ਤੇ ਹਨ ਜਿਸ ਦੌਰਾਨ ਉਨ੍ਹਾਂ ਦੇ ਕੰਬੋਡੀਆ ਦੇ ਪ੍ਰਧਾਨ ਮੰਤਰੀ ਹੁਨ ਸੇਨ ਅਤੇ ਹੋਰ ਅਧਿਕਾਰੀਆਂ ਨਾਲ ਮੁਲਾਕਾਤ ਕਰਨ ਅਤੇ ਕੋਵਿਡ-19 ਅਤੇ ਹੋਰ ਖੇਤਰੀ ਮੁੱਦਿਆਂ 'ਤੇ ਚਰਚਾ ਕਰਨ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਅਫਗਾਨਿਸਤਾਨ ਦੇ ਸਾਬਕਾ ਉਪ ਰਾਸ਼ਟਰਪਤੀ ਦੇ ਭਰਾ ਦਾ ਤਾਲਿਬਾਨ ਨੇ ਗੋਲੀ ਮਾਰ ਕੇ ਕੀਤਾ ਕਤਲ
ਕੰਬੋਡੀਆ ਦੇ ਵਿਦੇਸ਼ ਮੰਤਰਾਲਾ ਨੇ ਦੱਸਿਆ ਕਿ ਐਤਵਾਰ ਅਤੇ ਸੋਮਵਾਰ ਨੂੰ ਹੋਣ ਵਾਲੀ ਜੰਗ ਦੀਆਂ ਬੈਠਕਾਂ 'ਚ ਵਪਾਰ ਅਤੇ ਸੁਰੱਖਿਆ ਦੇ ਮੁੱਦਿਆਂ 'ਤੇ ਵੀ ਚਰਚਾ ਹੋਵੇਗੀ। ਗੁਆਂਢੀ ਦੇਸ਼ ਵੀਅਤਨਾਮ ਦੀ ਯਾਤਰਾ ਸ਼ਨੀਵਾਰ ਨੂੰ ਖਤਮ ਕਰਨ ਤੋਂ ਬਾਅਦ ਵਾਂਗ ਨੇ ਕਿਹਾ ਸੀ ਕਿ ਚੀਨ ਕੋਵਿਡ-19 ਨਾਲ ਜੂਝ ਰਹੇ ਇਸ ਦੇਸ਼ ਨੂੰ ਟੀਕੇ ਦੀਆਂ 30 ਲੱਖ ਖੁਰਾਕਾਂ ਦਾਨ 'ਚ ਦੇਣ ਦੀ ਯੋਜਨਾ ਬਣਾ ਰਿਹਾ ਹੈ। ਚੀਨ, ਕੰਬੋਡੀਆ ਦਾ ਸਭ ਤੋਂ ਵੱਡਾ ਨਿਵੇਸ਼ਕ ਅਤੇ ਸਭ ਤੋਂ ਕਰੀਬੀ ਰਾਜਨੀਤੀ ਸਾਂਝੇਦਾਰ ਹੈ।
ਇਹ ਵੀ ਪੜ੍ਹੋ :ਅਫਗਾਨਿਸਤਾਨ ’ਚ ਤਾਲਿਬਾਨ ਦੀ ਜਿੱਤ ਦੁਨੀਆ 'ਚ ਹੋਰਨਾਂ ਸਮੂਹਾਂ ਦੇ ਹੌਂਸਲੇ ਕਰੇਗੀ ਬੁਲੰਦ : ਗੁਟਾਰੇਸ
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।