ਚੀਨ ਦੇ ਸ਼ਿਆਨ ਸ਼ਹਿਰ ਨੇ ਕੋਵਿਡ-19 ਦੇ ਚੱਲਦੇ ਵਿਦੇਸ਼ੀ ਉਡਾਣਾਂ ਕੀਤੀਆਂ ਰੱਦ

01/06/2022 6:59:41 PM

ਬੀਜਿੰਗ-ਚੀਨ ਦੇ ਲੋਕਪ੍ਰਸਿੱਧ ਸੈਰ-ਸਪਾਟਾ ਸ਼ਹਿਰ ਸ਼ਿਆਨ ਨੇ ਕੋਵਿਡ-19 ਦੀ ਵੱਡੀ ਗਿਣਤੀ 'ਚ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਅੰਤਰਰਾਸ਼ਟਰੀ ਯਾਤਰੀ ਉਡਾਣਾਂ ਨੂੰ ਮੁਅੱਤਲ ਕਰ ਦਿੱਤਾ ਹੈ। ਹਵਾਈ ਅੱਡਾ ਅਥਾਰਿਟੀ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਹਾਲਾਂਕਿ ਕੋਰੋਨਾ ਦੀ ਸਥਿਤੀ ਦੇ ਡਰ ਹੋਣ ਦੇ ਖਦਸ਼ੇ ਨੂੰ ਖਾਰਿਜ ਕਰ ਦਿੱਤਾ। ਸ਼ਹਿਰ ਘਰੇਲੂ ਉਡਾਣਾਂ ਨੂੰ ਪਹਿਲਾਂ ਹੀ ਮੁਅੱਤਲ ਕਰ ਚੁੱਕਿਆ ਹੈ ਜਿਥੇ ਦਸੰਬਰ ਦੀ ਸ਼ੁਰੂਆਤ ਤੋਂ ਲਾਕਡਾਊਨ ਹੈ।

ਇਹ ਵੀ ਪੜ੍ਹੋ : ਪੋਲੈਂਡ ਦੇ ਰਾਸ਼ਟਰਪਤੀ ਮੁੜ ਹੋਏ ਕੋਰੋਨਾ ਪਾਜ਼ੇਟਿਵ

ਸ਼ਿਆਨ-ਜਿਆਨਯਾਂਗ ਅੰਤਰਰਾਸ਼ਟਰੀ ਹਵਾਈ ਅੱਡੇ ਨੇ ਕਿਹਾ ਕਿ ਬੁੱਧਵਾਰ ਤੋਂ ਵਿਦੇਸ਼ੀ ਉਡਾਣਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਪਿਛਲੀ 9 ਦਸੰਬਰ ਨੂੰ ਸ਼ਹਿਰ 'ਚ ਕੋਵਿਡ-19 ਦਾ ਸਥਾਨਕ ਪ੍ਰਸਾਰ ਨਾਲ ਜੁੜਿਆ ਇਕ ਮਾਮਲਾ ਸਾਹਮਣੇ ਆਇਆ ਸੀ ਅਤੇ ਉਸ ਵੇਲੇ ਤੋਂ ਇਕ ਕਰੋੜ 30 ਲੱਖ ਦੀ ਆਬਾਦੀ ਵਾਲਾ ਸ਼ਹਿਰ ਲਾਕਡਾਊਨ 'ਚ ਹੈ।

ਇਹ ਵੀ ਪੜ੍ਹੋ : ਅਮਰੀਕਾ : ਫਿਲਾਡੇਲਫੀਆ 'ਚ ਇਕ ਇਮਾਰਤ ਨੂੰ ਲੱਗੀ ਅੱਗ, 7 ਬੱਚਿਆਂ ਸਮੇਤ 13 ਲੋਕਾਂ ਦੀ ਹੋਈ ਮੌਤ

ਇਸ ਤੋਂ ਬਾਅਦ, ਸਥਾਨਕ ਕਹਿਰ ਨਾਲ ਜੁੜੇ ਕਈ ਮਾਮਲੇ ਸਾਹਮਣੇ ਆਏ ਹਨ। ਸ਼ਿਨਹੂਆ ਸਮਾਚਾਰ ਏਜੰਸੀ ਦੀ ਰਿਪੋਰਟ 'ਚ ਕਿਹਾ ਗਿਆ ਹੈ ਕਿ ਜੀਨੋਮ ਕ੍ਰਮ 'ਚ ਇਨ੍ਹਾਂ ਮਾਮਲਿਆਂ ਕਾਰਨ ਕੋਰੋਨਾ ਵਾਇਰਸ ਦਾ ਡੇਲਟਾ ਵੇਰੀਐਂਟ ਪਾਇਆ ਗਿਆ ਹੈ। ਇਸ ਦਰਮਿਆਨ, ਇਕ ਚੀਨੀ ਸਿਹਤ ਅਧਿਕਾਰੀ ਨੇ ਦਾਅਵਾ ਕੀਤਾ ਕਿ ਸ਼ਿਆਨ 'ਚ ਕੋਵਿਡ-19 ਦੇ ਕਹਿਰ ਨੂੰ ਕੰਟਰੋਲ ਕਰ ਲਿਆ ਗਿਆ ਹੈ ਅਤੇ ਸ਼ਹਿਰ 'ਚ ਮਹਾਮਾਰੀ ਦੇ ਵੱਡੇ ਪੱਧਰ 'ਤੇ ਫਿਰ ਤੋਂ ਮੁੜ ਪੈਦਾ ਹੋਣ ਦੀ ਕੋਈ ਸੰਭਾਵਨਾ ਨਹੀਂ ਹੈ।

ਇਹ ਵੀ ਪੜ੍ਹੋ :2022 'ਚ ਨੌਕਰੀਆਂ ਬਾਰੇ ਚੰਨੀ ਤੇ ਕਾਂਗਰਸੀ ਫ਼ਿਕਰ ਨਾ ਕਰਨ, ਇਹ ਜ਼ਿੰਮੇਵਾਰੀ 'ਆਪ' ਨਿਭਾਏਗੀ : ਹਰਪਾਲ ਚੀਮਾ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।

Karan Kumar

This news is Content Editor Karan Kumar