ਨੇਪਾਲ-ਤਿੱਬਤ ਹੜ੍ਹ ਤੋਂ ਠੀਕ ਪਹਿਲਾਂ ਦਾ ਵੀਡੀਓ ਵਾਇਰਲ, ਚੀਨੀ ਹਾਈਡ੍ਰੋਪਾਵਰ ਪ੍ਰੋਜੈਕਟਾਂ 'ਤੇ ਉੱਠੇ ਵੱਡੇ ਸਵਾਲ
Friday, Aug 28, 2026 - 10:53 AM (IST)
ਇੰਟਰਨੈਸ਼ਨਲ ਡੈਸਕ: ਨੇਪਾਲ ਅਤੇ ਤਿੱਬਤ ਦੇ ਸਰਹੱਦੀ ਖੇਤਰ ਵਿੱਚ ਆਏ ਭਿਆਨਕ ਹੜ੍ਹ ਤੋਂ ਠੀਕ ਕੁਝ ਦਿਨ ਪਹਿਲਾਂ ਦਾ ਇੱਕ ਬੇਹੱਦ ਹੈਰਾਨੀਜਨਕ ਵੀਡੀਓ ਸਾਹਮਣੇ ਆਇਆ ਹੈ। ਇੱਕ ਬਲੌਗਰ ਵੱਲੋਂ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਗਈ ਇਸ ਵੀਡੀਓ ਫੁਟੇਜ ਵਿੱਚ ਨੇਪਾਲ ਵਾਲੇ ਪਾਸੇ ਚੀਨ ਦੇ ਸਹਿਯੋਗ ਨਾਲ ਬਣਾਏ ਜਾ ਰਹੇ ਵਿਸ਼ਾਲ ਹਾਈਡ੍ਰੋਪਾਵਰ (ਪਣ-ਬਿਜਲੀ) ਪ੍ਰੋਜੈਕਟਾਂ ਦੇ ਨਿਰਮਾਣ ਕਾਰਜ ਨੂੰ ਦਿਖਾਇਆ ਗਿਆ ਹੈ।
ਨਿਯਮਾਂ ਦੀਆਂ ਉਡਾਈਆਂ ਧੱਜੀਆਂ,
ਵਾਇਰਲ ਹੋਈ ਵੀਡੀਓ ਫੁਟੇਜ ਵਿੱਚ ਨਿਰਮਾਣ ਵਾਲੀ ਥਾਂ 'ਤੇ ਭਾਰੀ ਮਸ਼ੀਨਰੀ, ਐਕਸਕਾਵੇਟਰ ਅਤੇ ਸੀਮਿੰਟ ਮਿਕਸਰ ਗੱਡੀਆਂ ਕੰਮ ਕਰਦੀਆਂ ਦਿਖਾਈ ਦੇ ਰਹੀਆਂ ਹਨ। ਰਿਪੋਰਟਾਂ ਅਨੁਸਾਰ ਇਸ ਵੀਡੀਓ ਵਿੱਚ ਪ੍ਰੋਜੈਕਟ ਦੇ ਨਿਰਮਾਣ ਦੌਰਾਨ ਸੁਰੱਖਿਆ ਅਤੇ ਵਾਤਾਵਰਣ ਦੇ ਨਿਯਮਾਂ ਦੀ ਜੰਮ ਕੇ ਉਲੰਘਣਾ ਕੀਤੇ ਜਾਣ ਦੇ ਦਾਅਵੇ ਕੀਤੇ ਗਏ ਹਨ। ਫੁਟੇਜ ਵਿੱਚ ਲਗਾਤਾਰ ਕੀਤੇ ਜਾ ਰਹੇ ਧਮਾਕੇ , ਕੰਮ ਕਰਨ ਦੇ ਅਸੁਰੱਖਿਅਤ ਹਾਲਾਤ ਅਤੇ ਵਾਤਾਵਰਣ ਸੰਬੰਧੀ ਨਿਯਮਾਂ ਦੀਆਂ ਉਡਾਈਆਂ ਜਾ ਰਹੀਆਂ ਧੱਜੀਆਂ ਨੂੰ ਸਾਫ਼ ਦੇਖਿਆ ਜਾ ਸਕਦਾ ਹੈ।
ਪੜ੍ਹੋ ਇਹ ਅਹਿਮ ਖ਼ਬਰ- ਨੇਪਾਲ ਤੋਂ ਵੱਡੀ ਖ਼ਬਰ : ਹੜ੍ਹ 'ਚ ਮਰਨ ਵਾਲਿਆਂ ਦੀ ਗਿਣਤੀ 460 ਤੋਂ ਪਾਰ
ਇਸ ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵਿੱਚ ਭਾਰੀ ਗੁੱਸਾ ਹੈ। ਪੋਸਟ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਚੀਨ ਵੱਲੋਂ ਇਸੇ ਤਰੀਕੇ ਨਾਲ ਸੈਂਕੜੇ ਹੋਰ ਡੈਮ ਵੀ ਬਣਾਏ ਜਾ ਰਹੇ ਹਨ। ਚੀਨੀ ਕਮਿਊਨਿਸਟ ਪਾਰਟੀ (CCP) 'ਤੇ ਸਿੱਧਾ ਨਿਸ਼ਾਨਾ ਸਾਧਦਿਆਂ ਉਸ ਨੂੰ ਕੁਦਰਤ ਨੂੰ ਤਬਾਹ ਕਰਨ ਵਾਲੀ ਕਰਾਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਇਹ ਵੀਡੀਓ ਅਜਿਹੇ ਸਮੇਂ ਸਾਹਮਣੇ ਆਇਆ ਹੈ ਜਦੋਂ ਹਾਲ ਹੀ ਵਿੱਚ ਭੋਟੇਕੋਸ਼ੀ ਨਦੀ ਵਿੱਚ ਆਏ ਅਚਾਨਕ ਹੜ੍ਹ ਕਾਰਨ ਨੇਪਾਲ ਵਿੱਚ 469 ਤੋਂ ਵੱਧ ਲੋਕਾਂ ਦੀ ਜਾਨ ਜਾ ਚੁੱਕੀ ਹੈ ਅਤੇ ਅਰਬਾਂ ਰੁਪਏ ਦਾ ਬੁਨਿਆਦੀ ਢਾਂਚਾ ਤੇ ਹਾਈਡ੍ਰੋਪਾਵਰ ਪ੍ਰੋਜੈਕਟ ਤਬਾਹ ਹੋ ਗਏ ਹਨ। ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਹੁਣ ਇਨ੍ਹਾਂ ਹੜ੍ਹਾਂ ਦੇ ਪਿੱਛੇ ਚੀਨ ਵੱਲੋਂ ਕੀਤੇ ਜਾ ਰਹੇ ਗੈਰ-ਕਾਨੂੰਨੀ ਅਤੇ ਅਸੁਰੱਖਿਅਤ ਨਿਰਮਾਣ ਕਾਰਜਾਂ ਨੂੰ ਵੀ ਇੱਕ ਮੁੱਖ ਕਾਰਨ ਵਜੋਂ ਦੇਖਿਆ ਜਾ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
