ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਜ਼ੇਲੇਂਸਕੀ ਨਾਲ ਫੋਨ ''ਤੇ ਕੀਤੀ ਗੱਲਬਾਤ
Wednesday, Apr 26, 2023 - 05:52 PM (IST)
ਬੀਜਿੰਗ (ਏਜੰਸੀ): ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਬੁੱਧਵਾਰ ਨੂੰ ਆਪਣੇ ਯੂਕ੍ਰੇਨ ਦੇ ਹਮਰੁਤਬਾ ਵੋਲੋਦੀਮੀਰ ਜ਼ੇਲੇਂਸਕੀ ਨਾਲ ਫੋਨ 'ਤੇ ਗੱਲਬਾਤ ਕੀਤੀ। ਇਹ ਜਾਣਕਾਰੀ ਚੀਨ ਦੇ ਸਰਕਾਰੀ ਮੀਡੀਆ ਨੇ ਦਿੱਤੀ। ਚੀਨ ਵੱਲੋਂ ਰੂਸ ਅਤੇ ਯੂਕ੍ਰੇਨ ਵਿਚਾਲੇ ਵਿਚੋਲਗੀ ਕਰਨ ਦੀ ਇੱਛਾ ਜ਼ਾਹਰ ਕੀਤੇ ਜਾਣ ਤੋਂ ਬਾਅਦ ਦੋਹਾਂ ਨੇਤਾਵਾਂ ਵਿਚਾਲੇ ਲੰਬੇ ਸਮੇਂ ਤੋਂ ਉਡੀਕੀ ਜਾ ਰਹੀ ਗੱਲਬਾਤ ਹੋਈ। ਹਾਲਾਂਕਿ ਸਰਕਾਰੀ ਮੀਡੀਆ ਨੇ ਤੁਰੰਤ ਫੋਨ 'ਤੇ ਗੱਲਬਾਤ ਦਾ ਵੇਰਵਾ ਨਹੀਂ ਦਿੱਤਾ।
ਪੜ੍ਹੋ ਇਹ ਅਹਿਮ ਖ਼ਬਰ- ਆਸਟ੍ਰੇਲੀਆ 'ਚ 24 ਮਈ ਨੂੰ ਹੋਵੇਗੀ Quad ਨੇਤਾਵਾਂ ਦੀ ਬੈਠਕ, ਇਹਨਾਂ ਮੁੱਦਿਆਂ 'ਤੇ ਹੋਵੇਗੀ ਚਰਚਾ
ਚੀਨ ਯੂਕ੍ਰੇਨ ਮੁੱਦੇ 'ਤੇ ਨਿਰਪੱਖ ਦਿਖਾਈ ਦੇਣ ਦੀ ਕੋਸ਼ਿਸ਼ ਕਰਦਾ ਰਿਹਾ ਹੈ, ਪਰ ਉਸ ਨੇ ਯੂਕ੍ਰੇਨ 'ਤੇ ਹਮਲੇ ਲਈ ਰੂਸ ਦੀ ਨਿੰਦਾ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਸ਼ੀ ਨੇ ਫਰਵਰੀ ਵਿੱਚ ਇੱਕ ਸ਼ਾਂਤੀ ਪ੍ਰਸਤਾਵ ਪੇਸ਼ ਕੀਤਾ ਸੀ ਅਤੇ ਦੋਵਾਂ ਧਿਰਾਂ ਨੂੰ ਜੰਗਬੰਦੀ ਕਰਨ ਅਤੇ ਸ਼ਾਂਤੀ ਵਾਰਤਾ ਸ਼ੁਰੂ ਕਰਨ ਲਈ ਕਿਹਾ ਸੀ। ਜ਼ਿਕਰਯੋਗ ਹੈ ਕਿ ਫਰਵਰੀ 2022 'ਚ ਯੂਕ੍ਰੇਨ 'ਤੇ ਹਮਲੇ ਤੋਂ ਪਹਿਲਾਂ ਜਿਨਪਿੰਗ ਅਤੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਸਾਂਝਾ ਬਿਆਨ ਜਾਰੀ ਕਰਕੇ ਕਿਹਾ ਸੀ ਕਿ ਦੋਹਾਂ ਸਰਕਾਰਾਂ ਦੀ ਦੋਸਤੀ ਦੀ ਕੋਈ ਸੀਮਾ ਨਹੀਂ ਹੈ।
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।