ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਿਕਸ ਸਿਖ਼ਲ ਸੰਮੇਲਨ ''ਚ ਲੈਣਗੇ ਹਿੱਸਾ

Friday, Aug 18, 2023 - 04:15 PM (IST)

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਿਕਸ ਸਿਖ਼ਲ ਸੰਮੇਲਨ ''ਚ ਲੈਣਗੇ ਹਿੱਸਾ

ਬੀਜਿੰਗ (ਭਾਸ਼ਾ)- ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅਗਲੇ ਹਫਤੇ ਦੱਖਣੀ ਅਫਰੀਕਾ ਦੇ ਜੋਹਾਨਸਬਰਗ 'ਚ ਬ੍ਰਿਕਸ (ਬ੍ਰਾਜ਼ੀਲ, ਰੂਸ, ਭਾਰਤ, ਚੀਨ ਅਤੇ ਦੱਖਣੀ ਅਫਰੀਕਾ) ਦੇਸ਼ਾਂ ਦੇ ਸਿਖ਼ਰ ਸੰਮੇਲਨ 'ਚ ਹਿੱਸਾ ਲੈਣਗੇ। ਵਿਦੇਸ਼ ਮੰਤਰਾਲਾ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਇਸ ਤੋਂ ਪਹਿਲਾਂ ਉਹ ਦੱਖਣੀ ਅਫਰੀਕਾ ਦਾ ਅਧਿਕਾਰਤ ਦੌਰਾ ਕਰਨਗੇ। ਵਿਦੇਸ਼ ਮੰਤਰਾਲਾ ਦੇ ਬੁਲਾਰੇ ਹੁਆ ਚੁਨਯਿੰਗ ਨੇ ਬਿਆਨ ਵਿੱਚ ਇਹ ਵੀ ਕਿਹਾ ਕਿ 21 ਤੋਂ 24 ਅਗਸਤ ਤੱਕ ਦੱਖਣੀ ਅਫਰੀਕਾ ਦੀ ਆਪਣੀ ਯਾਤਰਾ ਦੌਰਾਨ ਸ਼ੀ ਆਪਣੇ ਦੱਖਣੀ ਅਫਰੀਕਾ ਦੇ ਹਮਰੁਤਬਾ ਸਿਰਿਲ ਰਾਮਾਫੋਸਾ ਨਾਲ ਚੀਨ-ਅਫਰੀਕਾ ਲੀਡਰਸ ਡਾਇਲਾਗ ਦੀ ਸਹਿ-ਪ੍ਰਧਾਨਗੀ ਵੀ ਕਰਨਗੇ।

ਬ੍ਰਿਕਸ ਸਮੂਹ ਵਿਸ਼ਵ ਦੀਆਂ ਪ੍ਰਮੁੱਖ ਉੱਭਰਦੀਆਂ ਅਰਥਵਿਵਸਥਾਵਾਂ ਦੇ ਹਿੱਤਾਂ ਨੂੰ ਜੋੜਨ 'ਤੇ ਅਧਾਰਤ ਸੀ, ਪਰ ਇਸ ਨੇ ਹੋਰ ਸਿਵਲ ਅਤੇ ਸਰਕਾਰੀ ਖੇਤਰਾਂ ਵਿੱਚ ਵਿਸਤਾਰ ਕਰਨ ਦੀ ਮੰਗ ਕੀਤੀ ਹੈ। ਦੱਖਣੀ ਅਫ਼ਰੀਕਾ ਦੇ ਅਧਿਕਾਰੀਆਂ ਅਨੁਸਾਰ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਅੰਤਰਰਾਸ਼ਟਰੀ ਅਪਰਾਧਿਕ ਅਦਾਲਤ ਵੱਲੋਂ ਉਨ੍ਹਾਂ ਦੇ ਖਿਲਾਫ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਜਾਣ ਕਾਰਨ ਇਸ ਸੰਮੇਲਨ ਵਿੱਚ ਸ਼ਾਮਲ ਨਾ ਹੋਣ ਦਾ ਫੈਸਲਾ ਕੀਤਾ ਹੈ। ਕ੍ਰੇਮਲਿਨ ਦੇ ਬੁਲਾਰੇ ਦਮਿਤਰੀ ਪੇਸਕੋਵ ਨੇ ਕਿਹਾ ਕਿ ਪੁਤਿਨ ਨੇ ਵੀਡੀਓ ਲਿੰਕ ਰਾਹੀਂ ਕਾਨਫਰੰਸ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ। ਹਾਲਾਂਕਿ, ਉਨ੍ਹਾਂ ਨੇ ਇਹ ਨਹੀਂ ਦੱਸਿਆ ਕਿ ਕੀ ਉਹ ਇਸ ਸੰਮੇਲਨ ਵਿਚ ਵਿਅਕਤੀਗਤ ਤੌਰ 'ਤੇ ਸ਼ਾਮਲ ਹੋਣ ਦਾ ਇਰਾਦਾ ਰੱਖਦੇ ਸਨ ਜਾਂ ਨਹੀਂ।


author

cherry

Content Editor

Related News