ਵ੍ਹਾਈਟ ਹਾਊਸ ਦੇ ਸਾਹਮਣੇ ਡਟਿਆ ਈਸਾਈ ਭਾਈਚਾਰਾ, ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਕੀਤਾ ਪ੍ਰਦਰਸ਼ਨ
Thursday, Oct 20, 2022 - 02:48 PM (IST)

ਵਾਸ਼ਿੰਗਟਨ (ਬਿਊਰੋ)- ਅੰਮ੍ਰਿਤਪਾਲ ਸਿੰਘ ਵੱਲੋਂ ਯਿਸੂ ਮਸੀਹ ਵਿਰੁੱਧ ਦਿੱਤੇ ਬਿਆਨ ਤੋਂ ਨਾਰਾਜ਼ ਜਿੱਥੇ ਪੰਜਾਬ ਦਾ ਈਸਾਈ ਭਾਈਚਾਰਾ ਸੜਕਾਂ 'ਤੇ ਉਤਰ ਰਿਹਾ ਹੈ, ਉਥੇ ਹੀ ਵਿਦੇਸ਼ਾਂ ਵਿਚ ਵੀ ਇਸ ਵਿਰੁੱਧ ਆਵਾਜ਼ ਚੁੱਕੀ ਜਾ ਰਹੀ ਹੈ। ਅਮਰੀਕਾ ਵਿਚ ਵਸਦੇ ਪੰਜਾਬੀ ਈਸਾਈ ਭਾਈਚਾਰੇ ਨੇ ਅੰਮ੍ਰਿਤਪਾਲ ਸਿੰਘ ਵਿਰੁੱਧ ਵਿਰੋਧ ਜਤਾਇਆ। ਉਨ੍ਹਾਂ ਨੇ ਵ੍ਹਾਈਟ ਹਾਊਸ ਦੇ ਸਾਹਮਣੇ ਇਕੱਠੇ ਹੋ ਕੇ ਵੱਡਾ ਰੋਸ ਮੁਜ਼ਾਹਰਾ ਕੀਤਾ। ਅਮਰੀਕੀ ਸਰਕਾਰ ਤੋਂ ਮੰਗ ਕੀਤੀ ਕਿ ਉਹ ਇਸ ਮਾਮਲੇ ਵਿਚ ਤੁਰੰਤ ਦਖ਼ਲ ਦੇਵੇ ਤਾਂ ਜੋ ਪੰਜਾਬ ਵਿਚ ਈਸਾਈ ਭਾਈਚਾਰੇ ਦੇ ਲੋਕਾਂ ਦੀ ਰੱਖਿਆ ਕੀਤੀ ਜਾਵੇ।