ਫਰਾਂਸ : ਕ੍ਰਿਸਮਿਸ ਲਈ ਸਜੇ ਬਾਜ਼ਾਰ 'ਚ ਗੋਲੀਬਾਰੀ, 3 ਦੀ ਮੌਤ

12/12/2018 9:44:38 AM

ਪੈਰਿਸ (ਏਜੰਸੀ)— ਫਰਾਂਸ ਦੇ ਸ਼ਹਿਰ ਸਟ੍ਰਾਸਬਰਗ 'ਚ ਗੋਲੀਬਾਰੀ ਹੋਣ ਦੀ ਖਬਰ ਮਿਲੀ ਹੈ। ਮੰਗਲਵਾਰ ਨੂੰ ਹੋਏ ਹਮਲੇ 'ਚ ਘੱਟ ਤੋਂ ਘੱਟ 3 ਲੋਕਾਂ ਦੀ ਮੌਤ ਹੋ ਗਈ ਅਤੇ ਹੋਰ 12 ਜ਼ਖਮੀ ਹੋ ਗਏ। ਪੁਲਸ ਨੇ ਦੱਸਿਆ ਕਿ ਇਕ ਬੰਦੂਕਧਾਰੀ ਨੇ ਸਿਟੀ ਸੈਂਟਰ ਨੇੜੇ ਵੱਖ-ਵੱਖ ਥਾਵਾਂ 'ਤੇ ਰਾਤ 8 ਵਜੇ ਤੋਂ ਪਹਿਲਾਂ ਗੋਲੀਬਾਰੀ ਕੀਤੀ। ਇਸ ਹਮਲੇ 'ਚ ਘੱਟ ਤੋਂ ਘੱਟ 3 ਲੋਕਾਂ ਦੀ ਮੌਤ ਹੋ ਗਈ ਅਤੇ ਹੋਰ 12 ਜ਼ਖਮੀ ਹੋ ਗਏ। ਇਸ ਨੂੰ ਅੱਤਵਾਦੀ ਹਮਲੇ ਵਜੋਂ ਦੇਖਿਆ ਜਾ ਰਿਹਾ ਹੈ ਅਤੇ ਅੱਤਵਾਦ ਰੋਕੂ ਟੀਮ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਗੋਲੀਬਾਰੀ ਕਰਨ ਵਾਲੇ ਦੀ ਪਛਾਣ 29 ਸਾਲਾ ਵਿਅਕਤੀ ਵਜੋਂ ਕੀਤੀ ਗਈ ਹੈ, ਜੋ ਸਟ੍ਰਾਸਬਰਗ ਦਾ ਨਿਵਾਸੀ ਹੈ। ਉਸ ਨੂੰ ਪਹਿਲਾਂ ਵੀ ਹਥਿਆਰਬੰਦ ਹਮਲੇ 'ਚ ਦੋਸ਼ੀ ਪਾਇਆ ਗਿਆ ਸੀ। ਪੁਲਸ ਨੇ ਹਮਲਾਵਰ ਨੂੰ ਗੋਲੀ ਮਾਰ ਕੇ ਜ਼ਖਮੀ ਕਰ ਦਿੱਤਾ ਸੀ। ਇਸ ਦੇ ਬਾਵਜੂਦ ਹਮਲਾਵਰ ਭੱਜਣ 'ਚ ਸਫਲ ਰਿਹਾ ਅਤੇ ਉਸ ਨੂੰ ਲੱਭਣ ਲਈ ਪੁਲਸ ਲੱਗੀ ਹੋਈ ਹੈ। ਤੁਹਾਨੂੰ ਦੱਸ ਦਈਏ ਕਿ ਇਹ ਗੋਲੀਬਾਰੀ ਕ੍ਰਿਸਮਿਸ ਮਾਰਕਿਟ ਵਜੋਂ ਜਾਣੀ ਜਾਂਦੀ ਮਸ਼ਹੂਰ ਬਾਜ਼ਾਰ 'ਚ ਹੋਇਆ। ਹਮਲਾਵਰ ਨੂੰ ਫੜਨ ਲਈ ਲਗਭਗ 350 ਅਧਿਕਾਰੀਆਂ ਨੂੰ ਲਗਾਇਆ ਗਿਆ ਸੀ। 
ਕ੍ਰਿਸਮਿਸ ਨੇੜੇ ਹੋਣ ਕਾਰਨ ਬਾਜ਼ਾਰਾਂ 'ਚ ਕਾਫੀ ਰੌਣਕ ਸੀ ਪਰ ਇਸ ਘਟਨਾ ਕਾਰਨ ਲੋਕਾਂ 'ਚ ਡਰ ਦਾ ਮਾਹੌਲ ਬਣ ਗਿਆ ਹੈ। ਲੋਕਾਂ ਨੇ ਦੱਸਿਆ ਕਿ ਉਹ ਬਹੁਤ ਉਤਸ਼ਾਹ ਨਾਲ ਕ੍ਰਿਸਮਿਸ ਦੀਆਂ ਤਿਆਰੀਆਂ 'ਚ ਲੱਗੇ ਸਨ ਪਰ ਹੁਣ ਉਨ੍ਹਾਂ ਦੀ ਤਿਆਰੀ ਫਿੱਕੀ ਪੈ ਗਈ ਹੈ।
ਗ੍ਰਹਿ ਮੰਤਰੀ ਨੇ ਕਿਹਾ ਕਿ ਕ੍ਰਿਸਮਿਸ ਮੇਲੇ 'ਚ ਗੋਲੀਬਾਰੀ ਦੌਰਾਨ 3 ਲੋਕਾਂ ਦੀ ਮੌਤ ਹੋ ਗਈ ਅਤੇ ਹੋਰ 12 ਲੋਕ ਜ਼ਖਮੀ ਹੋ ਗਏ, ਜਿਨ੍ਹਾਂ 'ਚੋਂ 3 ਦੀ ਹਾਲਤ ਗੰਭੀਰ ਹੈ।