ਆਸਟ੍ਰੇਲੀਆ ''ਚ ਨਾਗਰਿਕਤਾ ਨੂੰ ਲੈ ਕੇ ਜੰਗ, ਇਕ ਹੋਰ ਸੰਸਦ ਮੈਂਬਰ ਨੇ ਦਿੱਤਾ ਅਸਤੀਫਾ

11/11/2017 10:15:29 AM

ਸਿਡਨੀ (ਬਿਊਰੋ)— ਆਸਟ੍ਰੇਲੀਆ ਵਿਚ ਨਾਗਰਿਕਤਾ ਦੇ ਮੁੱਦੇ 'ਤੇ ਸ਼ਨੀਵਾਰ ਨੂੰ ਇਕ ਹੋਰ ਸੰਸਦ ਮੈਂਬਰ ਦੇ ਅਸਤੀਫਾ ਦੇਣ ਨਾਲ ਪ੍ਰਧਾਨ ਮੰਤਰੀ ਮੈਲਕਮ ਟਰਨਬੁੱਲ ਦੀ ਲੀਡਰਸ਼ਿਪ ਵਾਲੀ ਗਠਜੋੜ ਸਰਕਾਰ ਦੇ ਘੱਟ ਗਿਣਤੀ 'ਚ ਆਉਣ ਦਾ ਖਤਰਾ ਵਧ ਗਿਆ ਹੈ। ਆਸਟ੍ਰੇਲੀਆ ਦੇ ਸੰਵਿਧਾਨ ਮੁਤਾਬਰ ਦੋਹਰੀ ਨਾਗਰਿਕਤਾ ਰੱਖਣ ਵਾਲੇ ਵਿਅਕਤੀ ਸੰਸਦ ਦੀ ਮੈਂਬਰਤਾ ਨਹੀਂ ਪਾ ਸਕਦੇ। 
ਇਸ ਤੋਂ ਪਹਿਲਾਂ ਬੀਤੇ ਮਹੀਨੇ ਟਰਨਬੁੱਲ ਦੀ ਗਠਜੋੜ ਸਰਕਾਰ ਨੂੰ ਉਸ ਸਮੇਂ ਇਕ ਵੱਡਾ ਝਟਕਾ ਲੱਗਾ, ਜਦੋਂ ਹਾਈ ਕੋਰਟ ਨੇ ਆਪਣੇ ਇਕ ਫੈਸਲੇ ਵਿਚ 5 ਸੰਸਦ ਮੈਂਬਰਾਂ ਨੂੰ ਅਯੋਗ ਕਰਾਰ ਦਿੱਤਾ ਸੀ। ਆਪਣੇ ਅਹੁਦੇ ਤੋਂ ਅਸਤੀਫਾ ਦੇਣ ਵਾਲੇ ਕੰਜ਼ਰਵੇਟਿਵ ਲਿਬਰਲ ਪਾਰਟੀ ਦੇ ਸੰਸਦ ਮੈਂਬਰ ਜੌਨ ਐਲੇਕਜੈਂਡਰ ਨੇ ਸਿਡਨੀ 'ਚ ਇਕ ਪੱਤਰਕਾਰ ਸੰਮੇਲਨ ਵਿਚ ਕਿਹਾ ਕਿ ਉਨ੍ਹਾਂ ਨੂੰ ਨਹੀਂ ਪਤਾ ਕਿ ਹੁਣ ਉਹ ਆਸਟ੍ਰੇਲੀਆਈ ਨਾਗਰਿਕ ਹੈ ਜਾਂ ਨਹੀਂ ਇਸ ਲਈ ਉਹ ਆਪਣੇ ਅਹੁਦੇ ਤੋਂ ਅਸਤੀਫਾ ਦਿੰਦੇ ਹਨ। ਐਲੇਕਜੈਂਡਰ ਨੇ ਕਿਹਾ, ''ਇਹ ਮੇਰੀ ਜ਼ਿੰਮੇਵਾਰੀ ਹੈ ਕਿ ਮੈਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਅਤੇ ਮੈਂ ਅਜਿਹਾ ਹੀ ਕੀਤਾ। ਉਨ੍ਹਾਂ ਨੇ ਕਿਹਾ ਕਿ ਇਸ ਸਥਿਤੀ ਨੂੰ ਸਪੱਸ਼ਟ ਕਰਨਾ ਬਹੁਤ ਜ਼ਰੂਰੀ ਹੈ। 
ਜ਼ਿਕਰਯੋਗ ਹੈ ਕਿ ਐਲੇਕਜ਼ੈਡਰ ਆਪਣੀ ਬ੍ਰਿਟਿਸ਼ ਨਾਗਰਿਕ ਨੂੰ ਲੈ ਕੇ ਬ੍ਰਿਟੇਨ ਦੇ ਗ੍ਰਹਿ ਮੰਤਰਾਲੇ ਦੇ ਜਵਾਬ ਦੀ ਉਡੀਕ ਕਰ ਰਹੇ ਸਨ। ਐਲੇਕਜ਼ੈਡਰ ਜੇਕਰ ਉੱਪ ਚੋਣਾਂ ਲੜ ਕੇ ਆਪਣੀ ਸੰਸਦ ਦੀ ਮੈਂਬਰਤਾ ਨੂੰ ਬਰਕਰਾਰ ਰੱਖਣਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਇਹ ਸਾਬਤ ਕਰਨਾ ਹੋਵੇਗਾ ਕਿ ਉਨ੍ਹਾਂ ਕੋਲਸਿਰਫ ਆਸਟ੍ਰੇਲੀਆ ਦੀ ਨਾਗਰਿਕਤਾ ਹੈ।