ਪਾਕਿਸਤਾਨ ''ਚ ਸਿਆਸੀ ਪਾਰਟੀਆਂ ਵਿਚਾਲੇ ਹੋਈ ਝੜਪ, 3 ਦੀ ਮੌਤ ਤੇ 7 ਜ਼ਖ਼ਮੀ
Monday, Feb 12, 2024 - 04:03 AM (IST)
ਇਸਲਾਮਾਬਾਦ— ਪਾਕਿਸਤਾਨ ਦੇ ਦੱਖਣੀ ਸਿੰਧ ਸੂਬੇ 'ਚ ਦੋ ਸਿਆਸੀ ਵਿਰੋਧੀ ਪਾਰਟੀਆਂ ਵਿਚਾਲੇ ਝੜਪ 'ਚ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਸੱਤ ਹੋਰ ਜ਼ਖਮੀ ਹੋ ਗਏ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਐਤਵਾਰ ਨੂੰ ਪਾਕਿਸਤਾਨ ਪੀਪਲਜ਼ ਪਾਰਟੀ (ਪੀਪੀਪੀ) ਅਤੇ ਗ੍ਰੈਂਡ ਡੈਮੋਕਰੇਟਿਕ ਅਲਾਇੰਸ (ਜੀਡੀਏ) ਦੇ ਵਰਕਰਾਂ ਵਿਚਕਾਰ ਲਰਕਾਨਾ ਜ਼ਿਲ੍ਹੇ ਵਿੱਚ ਹਥਿਆਰਬੰਦ ਝੜਪ ਹੋਈ।
ਇਹ ਵੀ ਪੜ੍ਹੋ - ਜੇਕਰ ਤੁਸੀਂ ਵੀ ਕਰਦੇ ਹੋ ਰਾਤ ਨੂੰ ਲੈਪਟਾਪ 'ਤੇ ਕੰਮ ਤਾਂ ਇਸ ਗੱਲ ਦਾ ਰੱਖੋ ਖਾਸ ਧਿਆਨ, ਅੱਖਾਂ ਨੂੰ ਹੋ ਸਕਦੈ ਨੁਕਸਾਨ
ਰਿਪੋਰਟ ਮੁਤਾਬਕ ਵਿਰੋਧੀਆਂ ਵਿਚਾਲੇ ਬਹਿਸ ਇੰਨੀ ਜ਼ਿਆਦਾ ਵੱਧ ਗਈ ਕਿ ਗੋਲੀਬਾਰੀ ਸ਼ੁਰੂ ਹੋ ਗਈ, ਜਿਸ ਵਿਚ ਦੋਵਾਂ ਧਿਰਾਂ ਦੇ ਵਰਕਰ ਅਤੇ ਉਨ੍ਹਾਂ ਦੀ ਸੁਰੱਖਿਆ 'ਤੇ ਤਾਇਨਾਤ ਪੁਲਸ ਕਰਮਚਾਰੀ ਮਾਰੇ ਗਏ ਅਤੇ ਜ਼ਖ਼ਮੀ ਹੋ ਗਏ। ਸੂਤਰਾਂ ਨੇ ਦੱਸਿਆ ਕਿ ਸਥਿਤੀ 'ਤੇ ਕਾਬੂ ਪਾਉਣ ਲਈ ਸਥਾਨਕ ਪੁਲਸ ਮੌਕੇ 'ਤੇ ਪਹੁੰਚ ਗਈ, ਜਿਸ ਵਿੱਚ ਪੁਲਸ ਦੇ ਇਕ ਸਹਾਇਕ ਸਬ-ਇੰਸਪੈਕਟਰ ਸਮੇਤ ਤਿੰਨ ਵਿਅਕਤੀ ਮਾਰੇ ਗਏ। ਇੱਕ ਪੁਲਸ ਅਧਿਕਾਰੀ ਸਮੇਤ ਜ਼ਖ਼ਮੀਆਂ ਨੂੰ ਨੇੜਲੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਦੋ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇*Join us on Whatsapp channel*👇
https://whatsapp.com/channel/0029Va94hsaHAdNVur4L170e