ਗਾਜ਼ਾ : ਇਜ਼ਰਾਈਲੀ ਬੰਧਕਾਂ ਦੀ ਵਾਪਸੀ ਦੀ ਮੰਗ ਕਰ ਰਹੇ ਪ੍ਰਦਰਸ਼ਨਕਾਰੀਆਂ ਤੇ ਪੁਲਸ ਵਿਚਾਲੇ ਝੜਪ
Monday, May 27, 2024 - 10:33 AM (IST)
ਯੇਰੂਸ਼ਲਮ (ਏ. ਪੀ.) - ਗਾਜ਼ਾ ਵਿੱਚ ਹਮਾਸ ਵੱਲੋਂ ਬੰਧਕ ਬਣਾਏ ਗਏ ਇਜ਼ਰਾਈਲੀ ਲੋਕਾਂ ਦੀ ਵਾਪਸੀ ਦੀ ਮੰਗ ਨੂੰ ਲੈ ਕੇ ਤੇਲ ਅਵੀਵ ਵਿਚ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਲੋਕਾਂ ਅਤੇ ਇਜ਼ਰਾਈਲੀ ਪੁਲਸ ਵਿਚਾਲੇ ਝੜਪ ਹੋ ਗਈ। ਇਸ ਦੌਰਾਨ ਖ਼ਰਾਬ ਮੌਸਮ ਕਾਰਨ ਇਜ਼ਰਾਈਲੀ ਸ਼ਹਿਰ ਅਸ਼ਦੋਦ ਨੇੜੇ ਸਮੁੰਦਰੀ ਕੰਢੇ ’ਤੇ ਇਕ ਛੋਟਾ ਅਮਰੀਕੀ ਫੌਜੀ ਜਹਾਜ਼ ਅਤੇ ਸੰਭਾਵਿਤ ਤੌਰ ’ਤੇ ਡੌਕ ਖੇਤਰ ਦੀ ਇਕ ਛੋਟੀ ਬੰਦਰਗਾਹ ਪਾਣੀ ’ਚ ਰੁੜ੍ਹ ਗਏ।
ਇਹ ਵੀ ਪੜ੍ਹੋ - ਅਨੋਖੀ ਲਵ ਸਟੋਰੀ, 102 ਦੀ ਉਮਰ 'ਚ 100 ਸਾਲਾ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, ਬਣਿਆ ਵਰਲਡ ਰਿਕਾਰਡ
ਅਸ਼ਦੋਦ ਅਮਰੀਕਾ ਦੁਆਰਾ ਬਣਾਈ ਗਈ ਉਸ ਬੰਦਰਗਾਹ ਤੋਂ ਜ਼ਿਆਦਾ ਦੂਰ ਨਹੀਂ ਹੈ, ਜਿਸ ਰਾਹੀਂ ਇਜ਼ਰਾਈਲੀ ਫੌਜ ਫਿਲਸਤੀਨੀ ਇਲਾਕਿਆਂ ਵਿਚ ਮਨੁੱਖੀ ਸਹਾਇਤਾ ਪਹੁੰਚਾਉਣ ਦਾ ਦਾਅਵਾ ਕਰਦੀ ਹੈ। ਇਸ ਤੋਂ ਇਲਾਵਾ ਇਜ਼ਰਾਈਲ ਵੱਲੋਂ ਸ਼ਨੀਵਾਰ ਨੂੰ ਉੱਤਰੀ ਅਤੇ ਮੱਧ ਗਾਜ਼ਾ ’ਚ ਬੰਬਾਰੀ ਕਰਨ ਦੀ ਵੀ ਖ਼ਬਰ ਹੈ। ਤੇਲ ਅਵੀਵ ’ਚ ਹਮਾਸ ਵੱਲੋਂ ਬੰਧਕ ਬਣਾਏ ਗਏ ਲੋਕਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਹਜ਼ਾਰਾਂ ਪ੍ਰਦਰਸ਼ਨਕਾਰੀਆਂ ਨੇ ਪ੍ਰਦਰਸ਼ਨ ਕੀਤਾ। ਹਮਾਸ ਨੇ ਪਿਛਲੇ ਸਾਲ 7 ਅਕਤੂਬਰ ਨੂੰ ਇਜ਼ਰਾਈਲ ’ਤੇ ਹਮਲਾ ਕਰ ਕੇ 1200 ਲੋਕਾਂ ਨੂੰ ਮਾਰ ਦਿੱਤਾ ਸੀ ਅਤੇ 250 ਨੂੰ ਬੰਧਕ ਬਣਾ ਲਿਆ ਸੀ। ਪ੍ਰਦਰਸ਼ਨਕਾਰੀਆਂ ਨੇ ਹੁਣ ਵੀ ਬੰਧਕ ਬਣਾਏ ਦਰਜਨਾਂ ਲੋਕਾਂ ਨੂੰ ਵਾਪਸ ਲਿਆਉਣ ਲਈ ਸਰਕਾਰ ਕੋਲੋਂ ਸਮਝੌਤੇ ਦੀ ਮੰਗ ਕੀਤੀ।
ਇਹ ਵੀ ਪੜ੍ਹੋ - ਕੈਨੇਡਾ ਇਮੀਗ੍ਰੇਸ਼ਨ ਨਿਯਮਾਂ 'ਚ ਬਦਲਾਅ ਕਾਰਨ ਵੱਡਾ ਸੰਕਟ, ਵਾਪਸ ਪਰਤਣ ਲਈ ਮਜ਼ਬੂਰ ਹੋਏ ਵਿਦਿਆਰਥੀ
ਪ੍ਰਦਰਸ਼ਨਕਾਰੀਆਂ ਨੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦੇ ਅਸਤੀਫੇ ਅਤੇ ਚੋਣਾਂ ਕਰਵਾਉਣ ਦੀ ਮੰਗ ਵੀ ਕੀਤੀ। ਸਾਰੇ ਬੰਧਕਾਂ ਦੀ ਵਾਪਸੀ ਲਈ ਮਹਿਲਾ ਵਿਰੋਧ-ਪ੍ਰਦਰਸ਼ਨ ਸਮੂਹ ਦੀ ਮੈਂਬਰ ਹਿਲਿਟ ਸਾਗੀ ਨੇ ਕਿਹਾ, ‘‘ਸਰਕਾਰ ਵੱਲੋਂ ਬੰਧਕਾਂ ਨੂੰ ਉਨ੍ਹਾਂ ਦੇ ਹਾਲ ’ਤੇ ਛੱਡਣ ਤੋਂ ਬਾਅਦ ਅਸੀਂ ਚੁੱਪ ਨਹੀਂ ਬੈਠ ਸਕਦੇ।’’ ਇਜ਼ਰਾਈਲ ਦੇ ਹਮਲੇ ਕਾਰਨ ਗਾਜ਼ਾ ਮਨੁੱਖੀ ਸੰਕਟ ਦਾ ਸਾਹਮਣਾ ਕਰ ਰਿਹਾ ਹੈ ਅਤੇ ਉੱਥੇ ਸਹਾਇਤਾ ਸਮੱਗਰੀ ਪਹੁੰਚਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਇਜ਼ਰਾਈਲ ਨੇ ਕਿਹਾ ਕਿ ਇਹ ਸਹਾਇਤਾ ਉੱਤਰੀ ਗਾਜ਼ਾ ਅਤੇ ਅਮਰੀਕਾ ਦੁਆਰਾ ਬਣਾਈ ਗਈ ਕਿਸ਼ਤੀ ਰਾਹੀਂ ਫਿਲਸਤੀਨੀ ਇਲਾਕਿਆਂ ਤਕ ਪਹੁੰਚਾਈ ਜਾ ਰਹੀ ਹੈ।
ਇਹ ਵੀ ਪੜ੍ਹੋ - ਸਿੰਗਾਪੁਰ 'ਚ ਭਾਰਤੀ ਔਰਤ ਦਾ ਕਾਰਾ: 6 ਸਾਲਾ ਬੱਚੇ ਦੇ ਚਿਹਰੇ 'ਤੇ ਪੈੱਨ ਨਾਲ ਕੀਤਾ ਵਾਰ-ਵਾਰ ਹਮਲਾ
ਯੂ. ਐੱਸ. ਸੈਂਟਰਲ ਕਮਾਂਡ ਨੇ ਕਿਹਾ ਕਿ ਮਾਨਵਤਾਵਾਦੀ ਸਹਾਇਤਾ ਮਿਸ਼ਨ ਵਿਚ ਸ਼ਾਮਲ ਉਸ ਦੇ 4 ਜਹਾਜ਼ ਅਸ਼ਾਂਤ ਸਮੁੰਦਰ ਕਾਰ ਪ੍ਰਭਾਵਿਤ ਹੋਏ ਸਨ, ਜਿਨ੍ਹਾਂ ਵਿਚੋਂ 2 ਗਾਜ਼ਾ ਤੱਟ ’ਤੇ, ਇਕ ਘਾਟ ਦੇ ਨੇੜੇ ਅਤੇ 2 ਹੋਰ ਇਜ਼ਰਾਈਲ ਵਿਚ ਸਨ। ਸੈਂਟਰਲ ਕਮਾਂਡ ਦੇ ਅਨੁਸਾਰ, ਅਮਰੀਕੀ ਅਧਿਕਾਰੀਆਂ ਨੇ ਕਿਹਾ ਕਿ ਇਨ੍ਹਾਂ ਘਟਨਾਵਾਂ ’ਚ ਕਿਸੇ ਦੇ ਵੀ ਜ਼ਖ਼ਮੀ ਹੋਣ ਦੀ ਸੂਚਨਾ ਨਹੀਂ ਹੈ ਅਤੇ ਜਹਾਜ਼ਾਂ ਨੂੰ ਮੁੜ ਪ੍ਰਾਪਤ ਕਰਨ ਲਈ ਅਮਰੀਕਾ ਇਜ਼ਰਾਈਲੀ ਫੋਰਸਾਂ ਨਾਲ ਮਿਲ ਕੇ ਕੰਮ ਕਰ ਰਿਹਾ ਹੈ।
ਇਹ ਵੀ ਪੜ੍ਹੋ - ਵਿਆਹ ਦੀ ਵਰ੍ਹੇਗੰਢ ਮੌਕੇ ਪਤੀ ਵੱਲੋਂ ਦਿੱਤੇ ਤੋਹਫ਼ੇ ਨੇ ਪਤਨੀ ਦੀ ਬਦਲ ਦਿੱਤੀ ਕਿਸਮਤ, ਬਣੀ ਕਰੋੜਪਤੀ
ਉੱਥੇ ਹੀ ਉੱਤਰੀ ਅਤੇ ਮੱਧ ਗਾਜ਼ਾ ’ਤੇ ਇਜ਼ਰਾਈਲੀ ਬੰਬਾਰੀ ਸ਼ਨੀਵਾਰ ਨੂੰ ਵੀ ਜਾਰੀ ਰਹੀ। ਚਸ਼ਮਦੀਦਾਂ ਨੇ ਦੱਸਿਆ ਕਿ ਜਬਾਲੀਆ ਅਤੇ ਨੁਸੀਰਾਤ ਸ਼ਹਿਰਾਂ ਵਿਚ ਹੋਏ ਹਮਲਿਆਂ ਵਿਚ ਕਈ ਲੋਕ ਮਾਰੇ ਗਏ ਸਨ। ਫਿਲਸਤੀਨੀ ਸਿਹਤ ਮੰਤਰਾਲੇ ਅਨੁਸਾਰ ਯੁੱਧ ਵਿਚ 35,000 ਤੋਂ ਵੱਧ ਫਿਲਸਤੀਨੀ ਮਾਰੇ ਗਏ ਹਨ।
ਇਹ ਵੀ ਪੜ੍ਹੋ - ਕੈਨੇਡਾ 'ਚੋਂ ਜ਼ਬਰਦਸਤੀ ਕੱਢੇ ਜਾਣ ਵਾਲੇ ਭਾਰਤੀ ਵਿਦਿਆਰਥੀ ਹੋਏ ਪਰੇਸ਼ਾਨ, ਵਿਦੇਸ਼ ਮੰਤਰਾਲੇ ਨੇ ਦਿੱਤਾ ਇਹ ਜਵਾਬ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8