ਪਾਕਿਸਤਾਨ ’ਚ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਾਲੇ ਮੁਠਭੇੜ, ਦੋ ਫੌਜੀਆਂ ਦੀ ਮੌਤ

06/27/2022 4:51:38 PM

ਇਸਲਾਮਾਬਾਦ (ਬਿਊਰੋ)– ਪਾਕਿਸਤਾਨ ਦੇ ਉੱਤਰ ਪੱਛਮੀ ਅਸ਼ਾਂਤ ਕਬਾਇਲੀ ਇਲਾਕੇ ’ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਵਿਚਾਲੇ ਦੋ ਫੌਜੀਆਂ ਤੇ ਸੱਤ ਅੱਤਵਾਦੀਆਂ ਦੀ ਮੌਤ ਹੋ ਗਈ ਹੈ। ਫੌਜ ਵਲੋਂ ਜਾਰੀ ਇਕ ਬਿਆਨ ਮੁਤਾਬਕ ਮੁਠਭੇੜ ਐਤਵਾਰ ਨੂੰ ਉੱਤਰੀ ਵਜ਼ਿਰਿਸਤਾਨ ਦੇ ਗੁਲਾਮ ਖ਼ਾਨ ਕੱਲੇ ਇਲਾਕੇ ’ਚ ਹੋਈ।

ਫੌਜ ਨੇ ਕਿਹਾ ਕਿ ਫੌਜੀਆਂ ਨੇ ਸੱਤ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਤੇ ਉਨ੍ਹਾਂ ਕੋਲੋਂ ਹਥਿਆਰ ਤੇ ਗੋਲਾ-ਬਾਰੂਦ ਬਰਾਮਦ ਕੀਤੇ ਗਏ ਹਨ। ਉਹ ਸੁਰੱਖਿਆ ਬਲਾਂ ਖ਼ਿਲਾਫ਼ ਕਈ ਅੱਤਵਾਦੀ ਹਮਲਿਆਂ ਨੂੰ ਅੰਜਾਮ ਦੇਣ ’ਚ ਸ਼ਾਮਲ ਰਹੇ ਹਨ।

ਇਹ ਖ਼ਬਰ ਵੀ ਪੜ੍ਹੋ : ਪਾਕਿਸਤਾਨ : ਕਰਾਚੀ 'ਚ 40 ਲੱਖ ਔਰਤਾਂ ਆਪਣੇ ਹੱਕਾਂ ਤੋਂ ਵਾਂਝੀਆਂ, ਸਥਿਤੀ ਚਿੰਤਾਜਨਕ

ਸੁਰੱਖਿਆ ਬਲ ਆਲੇ-ਦੁਆਲੇ ਦੇ ਇਲਾਕੇ ’ਚ ਸਰਚ ਮੁਹਿੰਮ ਚਲਾ ਰਹੇ ਹਨ ਤਾਂ ਕਿ ਜੇਕਰ ਕੋਈ ਅੱਤਵਾਦੀ ਹੋਵੇ ਤਾਂ ਉਸ ਨੂੰ ਖ਼ਤਮ ਕੀਤਾ ਜਾ ਸਕੇ। ਅੱਤਵਾਦੀਆਂ ਦੀ ਪਛਾਣ ਤੇ ਉਹ ਕਿਸ ਅੱਤਵਾਦੀ ਸੰਗਠਨ ਨਾਲ ਜੁੜੇ ਸਨ, ਇਹ ਫਿਲਹਾਲ ਪਤਾ ਨਹੀਂ ਲੱਗਾ ਹੈ।

ਹਾਲਾਂਕਿ ਤਹਿਰੀਕ-ਏ-ਤਾਲੀਬਾਨ (ਟੀ. ਟੀ. ਪੀ.) ਸਮੂਹ ਇਲਾਕੇ ’ਚ ਸੁਰੱਖਿਆ ਬਲਾਂ ’ਤੇ ਹਮਲੇ ਕਰਦਾ ਰਿਹਾ ਹੈ ਪਰ ਇਸ ਮਹੀਨੇ ਦੀ ਸ਼ੁਰੂਆਤ ’ਚ ਟੀ. ਟੀ. ਪੀ. ਨੇ ਸੰਘਰਸ਼ ਰੋਕ ਦਾ ਐਲਾਨ ਕੀਤਾ ਸੀ ਕਿਉਂਕਿ ਉਸ ਦੀ ਪਾਕਿਸਤਾਨੀ ਸਰਕਾਰ ਨਾਲ ਗੱਲਬਾਤ ਚੱਲ ਰਹੀ ਹੈ। ਅਫਗਾਨ ਤਾਲੀਬਾਨ ਇਸ ਗੱਲਬਾਤ ’ਚ ਵਚੋਲੇ ਦੀ ਭੂਮਿਕਾ ਨਿਭਾਅ ਰਿਹਾ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


Rahul Singh

Content Editor

Related News