ਗੁਰਦੁਆਰੇ ਦੇ ਵਜ਼ੀਰ ਵੱਲੋਂ ਸੰਗਤ ਨੂੰ ਮਰਿਆਦਾ ਭੰਗ ਕਰਨ ਤੋਂ ਰੋਕਣ ’ਤੇ ਹੋਈ ਝੜਪ
Wednesday, Nov 13, 2024 - 09:14 AM (IST)
ਰੋਮ (ਦਲਵੀਰ ਕੈਂਥ)- ਬਾਬਾ ਲੱਖੀ ਸ਼ਾਹ ਵਣਜਾਰਾ ਗੁਰਦੁਆਰਾ ਸਾਹਿਬ ਪੌਂਤੇਕੂਰੋਨੇ ਅਲੇਸਾਂਦਰੀਆ ਦੀ ਪ੍ਰਬੰਧਕ ਕਮੇਟੀ ਦੀ ਚੋਣ ਨੂੰ ਲੈ ਕੇ ਪ੍ਰਬੰਧਕਾਂ ਤੇ ਸੰਗਤਾਂ ’ਚ ਵਿਵਾਦ ਉਸ ਵੇਲੇ ਲੜਾਈ ਦਾ ਰੂਪ ਧਾਰਨ ਕਰ ਗਿਆ ਜਦੋਂ ਗੁਰਦੁਆਰਾ ਸਾਹਿਬ ਵਿਖੇ ਕਿਸੇ ਗੱਲ ਨੂੰ ਲੈ ਕੇ ਸੰਗਤਾਂ ਦੀ ਆਪਸ ’ਚ ਝੜਪ ਹੋ ਗਈ।
ਇਹ ਵੀ ਪੜ੍ਹੋ: ਵੱਡੀ ਖ਼ਬਰ: ਕਸਰਤ ਕਰ ਰਹੇ ਲੋਕਾਂ ਨੂੰ ਕਾਰ ਨੇ ਦਰੜਿਆ, 35 ਦੀ ਮੌਤ
ਮੌਜੂਦਾ ਪ੍ਰਬੰਧਕ ਕਮੇਟੀ ਦੇ ਆਗੂਆਂ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਗੁਰਦੁਆਰਾ ਸਾਹਿਬ ਦੀ ਨਵੀਂ ਕਮੇਟੀ ਦੀ ਜਦੋਂ ਚੋਣ ਕੀਤੀ ਗਈ ਤਾਂ ਕੁਝ ਸੰਗਤਾਂ ਵੱਲੋਂ ਇਸ ਦਾ ਵਿਰੋਧ ਕੀਤਾ ਗਿਆ। ਗੁਰਦੁਆਰਾ ਸਾਹਿਬ ਦੇ ਵਜ਼ੀਰ ਨੇ ਗੁਰੂਘਰ ਦਾ ਮਾਹੌਲ ਖਰਾਬ ਕਰਨ ਵਾਲੀ ਸੰਗਤ ਨੂੰ ਜਦੋਂ ਫੱਟਕਾਰਾਂ ਪਾਈਆਂ ਤਾਂ ਅੱਗੋਂ ਪ੍ਰਬੰਧਕ ਕਮੇਟੀ ਦਾ ਵਿਰੋਧ ਕਰਨ ਵਾਲੀ ਸੰਗਤ ਨੇ ਬਾਬੇ ਨੂੰ ਅਪਸ਼ਬਦ ਬੋਲ ਦਿੱਤੇ, ਜਿਸ ਦੇ ਨਾਲ ਕਈ ਸੰਗਤਾਂ ਜਿਹੜੀਆਂ ਕਿ ਗੁਰੂ ਘਰ ਦੇ ਵਜ਼ੀਰ ਦਾ ਬਹੁਤ ਮਾਣ-ਸਤਿਕਾਰ ਕਰਦੀਆਂ ਸਨ, ਉਨ੍ਹਾਂ ਤੋਂ ਇਹ ਬਰਦਾਸ਼ਤ ਨਾ ਹੋਇਆ। ਅੰਤ ’ਚ ਇਹ ਵਿਵਾਦ ਲੜਾਈ ਦਾ ਕਾਰਨ ਬਣ ਗਿਆ, ਜਿਸ ’ਚ ਜਿਥੇ ਗੁਰਦੁਆਰਾ ਸਾਹਿਬ ਦੀ ਮਰਿਆਦਾ ਭੰਗ ਹੋਈ ਉਥੇ ਇਕ ਅੰਮ੍ਰਿਤਧਾਰੀ ਸਿੱਖ ਦੇ ਕੇਸਾਂ ਦੀ ਬੇਅਦਬੀ ਵੀ ਹੋਈ। ਇਸ ਘਟਨਾ ਦੀ ਮੌਜੂਦਾ ਪ੍ਰਬੰਧਕ ਕਮੇਟੀ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਨਿੰਦਿਆ ਕੀਤੀ ਹੈ।
ਇਹ ਵੀ ਪੜ੍ਹੋ: ਬਾਰ 'ਚ ਦਾਖ਼ਲ ਹੋਏ ਹਥਿਆਰਬੰਦ ਵਿਅਕਤੀ, 10 ਲੋਕਾਂ ਨੂੰ ਗੋਲੀਆਂ ਨਾਲ ਭੁੰਨਿਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8