ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਲਈ ਇਟਲੀ ''ਚ ਲਾਈਆਂ ਜਾ ਰਹੀਆਂ ਹਨ ਕਲਾਸਾਂ

04/01/2023 1:45:20 PM

ਮਿਲਾਨ/ਇਟਲੀ(ਸਾਬੀ ਚੀਨੀਆ)- ਪੰਜਾਬੀ ਮਾਂ ਬੋਲੀ ਨੂੰ ਵਿਦੇਸ਼ਾਂ ਵਿੱਚ ਪ੍ਰਫੁੱਲਿਤ ਕਰਨ ਲਈ ਬਹੁਤ ਸਾਰੀਆਂ ਸੰਸਥਾਵਾਂ ਆਪੋ-ਆਪਣੇ ਪੱਧਰ 'ਤੇ ਉਪਰਾਲੇ ਕਰ ਰਹੀਆਂ ਹਨ। ਇਟਲੀ ਵਿੱਚ ਵੀ ਧਾਰਮਿਕ ਸੰਸਥਾਵਾਂ ਪੰਜਾਬੀ ਮਾਂ ਬੋਲੀ ਨਾਲ ਬੱਚਿਆਂ ਨੂੰ ਜੋੜਣ ਲਈ ਕਲਾਸਾਂ ਦਾ ਪ੍ਰਬੰਧ ਕਰ ਰਹੀਆਂ ਹਨ। ਇਸੇ ਦੇ ਚੱਲਦੇ ਇਟਲੀ ਦੇ ਸੂਬਾ ਲਾਸੀਓ ਵਿੱਚ ਪੈਂਦੇ ਗੁਰਦੁਆਰਾ ਗੋਬਿੰਦਸਰ ਸਾਹਿਬ ਲਵੀਨੀਓ ਵਿਖੇ ਬੱਚਿਆਂ ਲਈ ਪੰਜਾਬੀ ਭਾਸ਼ਾ ਦੀਆਂ ਕਲਾਸਾਂ ਲਗਾਈਆਂ ਜਾ ਰਹੀਆਂ ਹਨ। ਗੁਰਦੁਆਰਾ ਸਾਹਿਬ ਵੱਲੋਂ ਕੀਤੇ ਜਾ ਰਹੇ ਉਪਰਾਲੇ ਤੋਂ ਪ੍ਰੇਰਿਤ ਹੋ ਕੇ ਕਿਸੇ ਸੱਜਣ ਨੇ ਗੁਪਤ ਦਾਨ ਕਰਦਿਆਂ ਬੱਚਿਆਂ ਨੂੰ ਪੰਜਾਬੀ ਦੇ ਕਾਇਦੇ ਅਤੇ ਕਾਪੀਆਂ ਵੀ ਵੰਡੀਆਂ ਹਨ। 

ਇਹ ਵੀ ਪੜ੍ਹੋ: ਕੈਨੇਡਾ ਤੋਂ ਆਈ ਇਕ ਹੋਰ ਮੰਦਭਾਗੀ ਖ਼ਬਰ, 24 ਸਾਲਾ ਪੰਜਾਬੀ ਗੱਭਰੂ ਦੀ ਮੌਤ

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜਾਣਕਾਰੀ ਮਾਸਟਰ ਰਛਪਾਲ ਸਿੰਘ, ਮੈਡਮ ਨਵਨੀਤ ਕੌਰ ਅਤੇ ਗੁਰਲੀਨ ਕੌਰ ਨੇ ਦੱਸਿਆ ਕਿ ਉਹ ਹਰ ਐਤਵਾਰ ਨੂੰ ਬੱਚਿਆਂ ਨੂੰ ਪੰਜਾਬੀ ਪੜ੍ਹਾਉਂਦੇ ਹਨ। ਉਨ੍ਹਾਂ ਕੋਲ ਕਾਫ਼ੀ ਸੰਖਿਆਂ ਵਿੱਚ ਬੱਚੇ ਪੜ੍ਹਨ ਲਈ ਆ ਰਹੇ ਹਨ। ਬੱਚਿਆਂ ਦੇ ਮਾਪਿਆ ਵਿੱਚ ਵੀ ਬੱਚਿਆਂ ਨੂੰ ਪੰਜਾਬੀ ਪੜ੍ਹਾਉਣ ਲਈ ਕਾਫੀ ਉਤਸ਼ਾਹ ਹੈ। ਉਨ੍ਹਾਂ ਕਿਹਾ ਕਿ ਇਟਲੀ ਭਰ ਵਿਚ ਭਾਈਚਾਰੇ ਨਾਲ ਜੁੜੀਆਂ ਧਾਰਮਿਕ ਸੰਸਥਾਵਾਂ ਵੱਧ ਤੋਂ ਵੱਧ ਪੰਜਾਬੀ ਭਾਸ਼ਾ ਦੀਆਂ ਕਲਾਸਾਂ ਦਾ ਪ੍ਰਬੰਧ ਕਰਨ ਅਤੇ ਮਾਪੇ ਵੀ ਸੰਸਥਾਵਾਂ ਦਾ ਸਾਥ ਦੇਣ। ਦੱਸਣਯੋਗ ਹੈ ਕਿ ਜੂਨ ਮਹੀਨੇ ਦੇ ਪਹਿਲੇ ਹਫ਼ਤੇ ਤੋਂ ਯੂਰਪ ਦੇ ਲੱਗਭਗ ਸਾਰੇ ਸਕੂਲਾਂ ਵਿੱਚ ਤਿੰਨ ਮਹੀਨਿਆਂ ਦੀਆਂ ਛੁੱਟੀਆਂ ਹੁੰਦੀਆਂ ਹਨ, ਜਿਨ੍ਹਾਂ ਵਿੱਚ ਪੰਜਾਬੀ ਮੂਲ ਦੇ ਬੱਚੇ ਪੰਜਾਬੀ ਬੋਲੀ ਸਿੱਖਣ ਅਤੇ ਗੁਰਮਿਤ ਦੀਆਂ ਕਲਾਸਾਂ ਲਾਉਂਦੇ ਹਨ। 

ਇਹ ਵੀ ਪੜ੍ਹੋ: ਪਾਕਿ ਦੇ ਪੇਸ਼ਾਵਰ ਸ਼ਹਿਰ 'ਚ ਸਿੱਖ ਵਪਾਰੀ ਨੂੰ ਗੋਲੀਆਂ ਨਾਲ ਭੁੰਨਿਆ 


cherry

Content Editor

Related News