ਇਟਲੀ ''ਚ ਬੱਚਿਆਂ ਨੂੰ ਗੁਰਬਾਣੀ ਸਿਖਾਉਣ ਲਈ ਕਲਾਸਾਂ ਹੋਈਆਂ ਆਰੰਭ

Thursday, Sep 02, 2021 - 10:23 AM (IST)

ਇਟਲੀ ''ਚ ਬੱਚਿਆਂ ਨੂੰ ਗੁਰਬਾਣੀ ਸਿਖਾਉਣ ਲਈ ਕਲਾਸਾਂ ਹੋਈਆਂ ਆਰੰਭ

ਮਿਲਾਨ/ਇਟਲੀ (ਸਾਬੀ ਚੀਨੀਆ): ਵਿਦੇਸ਼ਾਂ ਵਿੱਚ ਵੱਸਦੇ ਸਿੱਖ ਜਿੱਥੇ ਆਪਣੀ ਦੂਜੀ ਪੀੜ੍ਹੀ ਨੂੰ ਚੰਗੀ ਸਿੱਖਿਆ ਦਿਵਾਉਣ ਲਈ ਯਤਨਸ਼ੀਲ ਹਨ, ਉੱਥੇ ਹੀ ਛੋਟੇ-ਛੋਟੇ ਬੱਚਿਆਂ ਨੂੰ ਵਿਰਸੇ ਅਤੇ ਗੁਰਬਾਣੀ ਨਾਲ ਜੋੜਨ ਲਈ ਵੀ ਹਰ ਸੰਭਵ ਯਤਨ ਕਰ ਰਹੇ ਹਨ। ਸੈਂਟਰ ਇਟਲੀ ਦੇ ਸਭ ਤੋਂ ਪੁਰਾਣੇ ਗੁਰਦੁਆਰਾ ਗੋਬਿੰਦਸਰ ਸਾਹਿਬ ਲਵੀਨੀਓ ਦੀ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਬੱਚਿਆਂ ਨੂੰ ਗੁਰਬਾਣੀ ਕੀਰਤਨ ਸਿੱਖਾਓੁਣ ਲਈ ਵਿਸ਼ੇਸ਼ ਕਲਾਸਾਂ ਦੀ ਆਰੰਭਤਾ ਕੀਤੀ ਗਈ ਹੈ।  

ਪੜ੍ਹੋ ਇਹ ਅਹਿਮ ਖਬਰ - ਤਾਲਿਬਾਨ ਨੂੰ ਅਮਰੀਕਾ ਦੀ ਚਿਤਾਵਨੀ, ਲੋੜ ਪੈਣ 'ਤੇ ਅਫਗਾਨਿਸਤਾਨ 'ਚ ਕਰਦੇ ਰਹਾਂਗੇ 'ਡਰੋਨ ਹਮਲੇ'

ਸੰਤ ਬਾਬਾ ਨੰਦ ਸਿੰਘ ਕਲੇਰਾਂ ਵਾਲੇ ਅਤੇ ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਯਾਦ ਵਿੱਚ ਕਰਵਾਏ ਸਮਾਗਮ ਦੌਰਾਨ ਆਰੰਭ ਹੋਈਆਂ ਕਲਾਸਾਂ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਹੈੱਡ ਗ੍ਰੰਥੀ ਬਾਬਾ ਦਲਬੀਰ ਸਿੰਘ ਅਤੇ ਸਟੇਜ ਸਕੱਤਰ ਭਗਵੰਤ ਸਿੰਘ ਨੇ ਸੰਗਤਾਂ ਨੂੰ ਅਪੀਲ ਕਰਦਿਆ ਆਖਿਆ ਕਿ ਸਿੱਖੀ ਦੀ ਚੜ੍ਹਦੀ ਕਲਾ ਲਈ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ। ਪਹਿਲੇ ਦਿਨ ਦੀਆਂ ਕਲਾਸਾਂ ਦੌਰਾਨ ਬੱਚਿਆਂ ਵੱਲੋਂ ਕੀਰਤਨ ਤੋਂ ਇਲਾਵਾ ਜਾਪ ਸਾਹਿਬ ਦੇ ਪਾਠ ਵੀ ਸਰਵਣ ਕਰਵਾਏ ਗਏ। ਪ੍ਰਬੰਧਕਾਂ ਨੇ ਦੱਸਿਆ ਕਿ ਹੈੱਡ ਗ੍ਰੰਥੀ ਬਾਬਾ ਦਲਬੀਰ ਸਿੰਘ ਹੁਣਾਂ ਦੀ ਦੇਖ ਰੇਖ ਹੇਠ ਹਫ਼ਤੇ ਵਿੱਚ ਦੋ ਵਾਰ ਗੁ. ਗੋਬਿੰਦਸਰ ਸਾਹਿਬ ਲਵੀਨੀਉ ਵਿਖੇ ਬੱਚਿਆਂ ਨੂੰ ਸਿਖਲਾਈ ਦੇਣ ਲਈ ਯੋਜਨਾ ਬਣਾਈ ਗਈ ਹੈ ਤੇ ਬੱਚਿਆਂ ਦੀ ਗਿਣਤੀ ਨੂੰ ਵੇਖਦੇ ਹੋਏ ਲੋੜ ਮੁਤਾਬਕ ਸਾਰੇ ਲੋੜੀਂਦੇ ਪ੍ਰਬੰਧ ਵੀ ਕੀਤੇ ਜਾਣਗੇ।


author

Vandana

Content Editor

Related News